27,ਨਵੰਬਰ (ਸਾਰਾ ਯਹਾਂ/ਬਿਊਰੋ ਨਿਊਜ਼): :ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਖੇਤੀ ਕਾਨੂੰਨ ਵਾਪਸ ਲੈਣ ਦੇ ਫੈਸਲੇ ਤੋਂ ਬਾਅਦ ਕਿਹਾ ਕਿ ਪ੍ਰਧਾਨ ਮੰਤਰੀ ਸੰਸਦ ਦੁਆਰਾ ਪਾਸ ਕੀਤੇ ਗਏ 3 ਬਿੱਲ ਲੈ ਕੇ ਆਏ ਸਨ। ਇਨ੍ਹਾਂ ਨਾਲ ਕਿਸਾਨਾਂ ਨੂੰ ਫਾਇਦਾ ਹੁੰਦਾ ਪ੍ਰਧਾਨ ਮੰਤਰੀ ਦਾ ਕ੍ਰਾਂਤੀਕਾਰੀ ਬਦਲਾਅ ਲਿਆਉਣ ਦਾ ਸਪੱਸ਼ਟ ਇਰਾਦਾ ਸੀ। ਇਸ ਕਾਨੂੰਨ ਨੂੰ ਲਿਆਉਣ ਪਿੱਛੇ ਕਿਸਾਨਾਂ ਦੀਆਂ ਜ਼ਿੰਦਗੀਆਂ ‘ਤੇ ਅਸਰ ਪਿਆ ਹੈ ਪਰ ਮੈਨੂੰ ਦੁੱਖ ਹੈ ਕਿ ਅਸੀਂ ਦੇਸ਼ ਦੇ ਕੁਝ ਕਿਸਾਨਾਂ ਨੂੰ ਇਸ ਨਵੇਂ ਕਾਨੂੰਨ ਦੇ ਫਾਇਦੇ ਦੱਸਣ ‘ਚ ਅਸਫਲ ਰਹੇ ਹਾਂ।
ਖੇਤੀਬਾੜੀ ਮੰਤਰੀ ਨੇ ਅੱਗੇ ਕਿਹਾ ਕਿ ਦੇਸ਼ ਇਸ ਗੱਲ ਦਾ ਗਵਾਹ ਹੈ ਕਿ ਜਦੋਂ ਤੋਂ ਪ੍ਰਧਾਨ ਮੰਤਰੀ ਮੋਦੀ ਨੇ 2014 ‘ਚ ਸਰਕਾਰ ਦੀ ਵਾਗਡੋਰ ਆਪਣੇ ਹੱਥਾਂ ‘ਚ ਸੰਭਾਲੀ ਹੈ, ਉਦੋਂ ਤੋਂ ਹੀ ਉਨ੍ਹਾਂ ਦੀ ਸਰਕਾਰ ਦੀ ਕਿਸਾਨਾਂ ਅਤੇ ਖੇਤੀ ਪ੍ਰਤੀ ਵਚਨਬੱਧਤਾ ਰਹੀ ਹੈ। ਜਿਸ ਦੇ ਨਤੀਜੇ ਵਜੋਂ ਤੁਸੀਂ ਇਹ ਜ਼ਰੂਰ ਦੇਖਿਆ ਹੋਵੇਗਾ। ਪਿਛਲੇ 7 ਸਾਲਾਂ ‘ਚ ਖੇਤੀਬਾੜੀ ਨੂੰ ਲਾਭ ਪਹੁੰਚਾਉਣ ਵਾਲੀਆਂ ਕਈ ਨਵੀਆਂ ਯੋਜਨਾਵਾਂ ਸ਼ੁਰੂ ਕੀਤੀਆਂ ਗਈਆਂ ਹਨ ਕੇਂਦਰ ਸਰਕਾਰ ਨੇ ਹਮੇਸ਼ਾ ਕਿਸਾਨਾਂ ਦੀ ਭਲਾਈ ਲਈ ਕੰਮ ਕੀਤਾ ਹੈ।
ਕੇਂਦਰੀ ਖੇਤੀਬਾੜੀ ਮੰਤਰੀ ਨੇ ਅੱਗੇ ਕਿਹਾ ਕਿ ਕੇਂਦਰ ਸਰਕਾਰ ਨੇ ਹਮੇਸ਼ਾ ਕਿਸਾਨਾਂ ਦੀ ਭਲਾਈ ਲਈ ਕੰਮ ਕੀਤਾ ਹੈ। ਇਸ ਦਾ ਫਾਇਦਾ ਵੀ ਕਈ ਥਾਵਾਂ ‘ਤੇ ਦੇਖਣ ਨੂੰ ਮਿਲਿਆ ਹੈ। ਉਨ੍ਹਾਂ ਕਿਹਾ ਕਿ ਬਹੁਤ ਸਾਰੇ ਕਿਸਾਨ ਇਸ ਦਾ ਲਾਭ ਵੀ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਚਾਹੁੰਦੇ ਹਨ ਕਿ ਸਾਡੇ ਦੇਸ਼ ‘ਚ ਕਿਸਾਨਾਂ ਲਈ ਜਿਹੜੀਆਂ ਪਾਬੰਦੀਆਂ ਹਨ, ਉਨ੍ਹਾਂ ਨੂੰ ਖੋਲ੍ਹਿਆ ਜਾਵੇ। ਇਸ ਲਈ ਅਸੀਂ ਐਗਰੀਕਲਚਰ ਐਕਟ ਲੈ ਕੇ ਆਏ ਹਾਂ। ਪਰ ਅਸੀਂ ਕੁਝ ਕਿਸਾਨਾਂ ਨੂੰ ਇਹ ਕਾਨੂੰਨ ਸਮਝਾਉਣ ਵਿਚ ਕਾਮਯਾਬ ਨਹੀਂ ਹੋ ਸਕੇ ਅਤੇ ਇਨ੍ਹਾਂ ਨੂੰ ਰੱਦ ਕਰਨਾ ਪਿਆ।
ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੀ ਵੱਡੀ ਜਿੱਤhttps://imasdk.googleapis.com/js/core/bridge3.489.0_en.html#goog_562178917https://imasdk.googleapis.com/js/core/bridge3.489.0_en.html#goog_562178918https://imasdk.googleapis.com/js/core/bridge3.489.0_en.html#goog_562178919https://imasdk.googleapis.com/js/core/bridge3.489.0_en.html#goog_562178927
ਦਰਅਸਲ ਪਿਛਲੇ ਸਾਲ ਲਿਆਂਦੇ ਗਏ ਤਿੰਨ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨੂੰ ਅੱਜ ਵੱਡੀ ਜਿੱਤ ਮਿਲੀ ਹੈ। ਕੇਂਦਰ ਸਰਕਾਰ ਨੇ ਵੱਡਾ ਕਦਮ ਚੁੱਕਦੇ ਹੋਏ ਤਿੰਨੋਂ ਖੇਤੀ ਕਾਨੂੰਨ ਵਾਪਸ ਲੈ ਲਏ ਹਨ। ਕਿਸਾਨ ਪਿਛਲੇ ਇੱਕ ਸਾਲ ਤੋਂ ਇਨ੍ਹਾਂ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ। ਦੇਸ਼ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕੀਤਾ।