*ਖੇਤੀ ਦੀਆਂ ਨਵੀਆਂ ਤਕਨੀਕਾਂ ਨਾਲ ਜੁੜੇ ਕਿਸਾਨਾਂ ਤੋਂ ਪ੍ਰੇਰਨਾ ਲੈਣ ਹੋਰ ਕਿਸਾਨ-ਪਰਮਵੀਰ ਸਿੰਘ*

0
23

ਮਾਨਸਾ, 16 ਨਵੰਬਰ (ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ):
ਸਿਵਲ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਨਿਰੰਤਰ ਕਿਸਾਨਾਂ ਨਾਲ ਰਾਬਤਾ ਕਰਦਿਆਂ ਉਨ੍ਹਾਂ ਨੂੰ ਪਰਾਲੀ ਨਾ ਸਾੜ ਕੇ ਇਸ ਦਾ ਉਚਿਤ ਪ੍ਰਬੰਧਨ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸ ਤਹਿਤ ਪਿੰਡਾਂ ਦੇ ਬਹੁਤੇ ਅਗਾਂਹਵਧੂ ਕਿਸਾਨ ਖੇਤੀ ਮਸ਼ੀਨਰੀ ਦੀ ਵਰਤੋਂ ਕਰਕੇ ਪਰਾਲੀ ਦਾ ਨਿਪਟਾਰਾ ਕਰ ਰਹੇ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਦੂਜੇ ਕਿਸਾਨਾਂ ਲਈ ਪ੍ਰੇਰਨਾਸ੍ਰੋਤ ਬਣੇ ਪਿੰਡ ਚਕੇਰੀਆਂ ਦੇ ਕਿਸਾਨ ਗੁਰਤੇਜ ਸਿੰਘ ਨੇ 9 ਏਕੜ ਵਿਚ ਸੁਪਰ ਸੀਡਰ ਮਸ਼ੀਨ ਨਾਲ ਬਿਜਾਈ ਕੀਤੀ ਹੈ। ਇਸੇ ਤਰ੍ਹਾਂ ਬਲਾਕ ਮਾਨਸਾ ਦੇ ਪਿੰਡ ਬੁਰਜ ਰਾਠੀ ਦੇ ਕਿਸਾਨ ਵਰਮਾ ਨੰਦ ਵੱਲੋਂ 15 ਏਕੜ, ਚਰਨ ਸਿੰਘ ਵੱਲੋਂ 3.5 ਏਕੜ, ਕਾਕਾ ਸਿੰਘ 9 ਏਕੜ, ਅਵਤਾਰ ਸਿੰਘ 14 ਏਕੜ, ਹਰਤੇਜ ਸਿੰਘ ਨੇ 11 ਏਕੜ ਰਕਬੇ ਵਿੱਚ ਪਰਾਲੀ ਦੀਆਂ ਗੱਠਾਂ ਬਣਾਕੇ ਪਰਾਲੀ ਦਾ ਪਰਬੰਧਨ ਕੀਤਾ ਹੈ। ਇਸੇ ਤਰ੍ਹਾਂ ਪਿੰਡ ਤਾਮਕੋਟ ਦੇ ਕਿਸਾਨ ਗੋਰਾ ਸਿੰਘ ਨੇ ਆਪਣੇ ਖੇਤ ਵਿਚੋਂ ਪਰਾਲੀ ਨੂੰ ਚੁੱਕ ਕੇ ਪਸ਼ੂਆਂ ਲਈ ਸਟੋਰ ਕੀਤਾ ਹੈ ਅਤੇ ਪਿੰਡ ਖੋਖਰ ਕਲਾਂ ਦੇ ਕਿਸਾਨ ਰਣਜੀਤ ਸਿੰਘ 50 ਏਕੜ ਰਕਬੇ ਵਿਚ ਪਰਾਲੀ ਨੂੰ ਬਿਨ੍ਹਾਂ ਅੱਗ ਲਗਾਇਆਂ ਇਸ ਦੀ ਸੰਭਾਲ ਕੀਤੀ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬਹੁਤੇ ਕਿਸਾਨ ਨੇ ਇਹ ਗੱਲ ਸਮਝ ਲਈ ਹੈ ਕਿ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਵਾਤਵਾਰਣ ਨੂੰ ਸੰਭਾਲਣ ਦੀ ਅਤਿ ਜ਼ਰੂਰੀ ਲੋੜ ਹੈ। ਇਸ ਲਈ ਉਹ ਖੇਤੀ ਦੀਆਂ ਨਵੀਆਂ ਤਕਨੀਕਾਂ ਨਾਲ ਜੁੜ ਕੇ ਵਾਤਾਵਰਣ ਪੱਖੀ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਦੂਜੇ ਕਿਸਾਨਾਂ ਨੂੰ ਵੀ ਇੰਨ੍ਹਾਂ ਸਫਲ ਕਿਸਾਨਾਂ ਤੋਂ ਪ੍ਰੇਰਨਾ ਲੈ ਕੇ ਵਾਤਾਵਰਣ ਦੇ ਰਾਖੇ ਬਣ ਕੇ ਖੇਤੀਬਾੜੀ ਦਾ ਕਿੱਤਾ ਕਰਨਾ ਚਾਹੀਦਾ ਹੈ।

NO COMMENTS