ਝੁਨੀਰ, 13 ਜਨਵਰੀ (ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ/ ਮੋਹਨ ਸ਼ਰਮਾ) ਸਯੁੰਕਤ ਕਿਸਾਨ ਮੋਰਚੇ ਵੱਲੋਂ ਬਲਾਕ ਝੁਨੀਰ ਬੱਸ ਅੱਡੇ ਉੱਪਰ ਜੋ ਕੇਂਦਰ ਸਰਕਾਰ ਵੱਲੋ ਰਾਜ ਸਰਕਾਰਾਂ ਨੂੰ ਖੇਤੀ ਨੀਤੀ ਦਾ ਖਰੜਾ ਭੇਜ ਕੇ ਲਾਗੂ ਕਰਨ ਲਈ ਕਿਹਾ ਗਿਆ ਸੀ। ਖੇਤੀ ਨੀਤੀ ਦੇ ਡ੍ਰਾਫਟ ਦੀਆਂ ਕਾਪੀਆਂ ਸਾੜੀਆਂ ਗਈਆਂ। ਇਸ ਮੌਕੇ ਸਯੁੰਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜਿੱਥੇ ਖਨੌਰੀ ਅਤੇ ਸ਼ੰਬੂ ਬਾਡਰ ਉੱਤੇ ਕਿਸਾਨਾਂ ਉੱਪਰ ਤਸ਼ੱਦਦ ਕੀਤਾ ਜਾ ਰਿਹਾ ਹੈ। ਉੱਥੇ ਹੀ ਰਾਜ ਸਰਕਾਰਾਂ ਨੂੰ ਖੇਤੀ ਨੀਤੀ ਦਾ ਡ੍ਰਾਫਟ ਭੇਜ ਕੇ ਟੇਢੇ ਢੰਗ ਨਾਲ ਕਾਲੇ ਕਾਨੂੰਨ ਲਾਗੂ ਕਰਨ ਦੀ ਤਾਕ ਵਿੱਚ ਹੈ। ਕਿਸਾਨ ਮੋਰਚੇ ਦੇ ਆਗੂਆਂ ਅਤੇ ਵਰਕਰਾਂ ਨੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੇ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਖੇਤੀ ਨੀਤੀ ਦੇ ਖਰੜੇ ਦੀਆਂ ਕਾਪੀਆਂ ਸਾੜੀਆਂ ਗਈਆਂ।ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਕੁਲਦੀਪ ਸਿੰਘ ਬਲਾਕ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਧਨੇਰ ਦੇ ਜਿਲ੍ਹਾ ਮੀਤ ਪ੍ਰਧਾਨ ਬਲਕਾਰ ਸਿੰਘ ਚਹਿਲ ਬੁਰਜਗਿੱਲ ਦੇ ਜਿਲ੍ਹਾ ਪ੍ਰੈਸ ਸਕੱਤਰ ਮਨਜੀਤ ਸਿੰਘ ਉੱਲਕ ਕੁੱਲ ਹਿੰਦ ਕਿਸਾਨ ਸਭਾ ਦੇ ਜਗਰਾਜ ਸਿੰਘ ਹੀਰਕੇ , ਪੰਜਾਬ ਕਿਸਾਨ ਯੂਨੀਅਨ ਦੇ ਕਸ਼ਮੀਰ ਸਿੰਘ ਭੰਮੇ ਖੁਰਦ,ਮਾਲਵਾ ਯੂਨੀਅਨ ਦੇ ਸੁਰਜੀਤ ਸਿੰਘ ਮੀਆਂ ਬਲਾਕ ਪ੍ਰਧਾਨ, ਕਾਦੀਆ ਦੇ ਬਾਬੂ ਸਿੰਘ ਧਿੰਗੜ ਲੱਖੋਵਾਲ ਦੇ ਤੋਤਾ ਸਿੰਘ ਹਿਰਕੇ ਜਿਲਾ ਮੀਤ ਪ੍ਰਧਾਨ ਹਾਜ਼ਰ ਸਨ।