ਖੇਤੀ ਬਾਰੇ ਕਾਲੇ ਕਾਨੂੰਨਾਂ ਖਿਲਾਫ਼ ਰਿਲਾਇੰਸ ਪੈਟਰੋਲ ਪੰਪ ਕਿਸਾਨ ਮੋਰਚਾ 27 ਵੇਂ ਦਿਨ ਵਿੱਚ ਦਾਖਲ

0
22

ਬੁਢਲਾਡਾ – 27 ਅਕਤੂਬਰ (ਸਾਰਾ ਯਹਾ/ਅਮਨ ਮਹਿਤਾ) – ਖੇਤੀ ਦੇ ਧੰਦੇ ਵਿਰੋਧੀ ਕਾਲੇ ਕਾਨੂੰਨਾਂ ਖਿਲਾਫ਼ 30 ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਸਾਂਝੇ ਤੌਰ ‘ਤੇ ਵਿੱਢਿਆ ਸੰਘਰਸ਼ 27 ਵੇ ਦਿਨ ਵੀ ਜਾਰੀ ਹੈ। ਅੰਦੋਲਨਕਾਰੀ ਕਿਸਾਨਾਂ ਵਿੱਚ ਕੇਂਦਰ ਸਰਕਾਰ ਦੇ ਅੱਖੜ ਰਵੱਈਏ ਪ੍ਰਤੀ ਭਾਰੀ ਰੋਸ ਹੈ। ਅੱਜ ਕਿਸਾਨਾਂ ਨੇ ਇੱਥੋਂ ਦੇ ਰਿਲਾਇੰਸ ਪੈਟਰੋਲ ਪੰਪ ਦੇ ਘਿਰਾਓ ਸਮੇਂ ਮੋਦੀ ਸਰਕਾਰ ਖਿਲਾਫ਼ ਤਿੱਖੀ ਨਾਅਰੇਬਾਜੀ ਕੀਤੀ।  ਇਸ ਮੌਕੇ ‘ਤੇ ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੇ ਜ਼ਿਲਾ ਪ੍ਰਧਾਨ ਮਹਿੰਦਰ ਸਿੰਘ ਦਿਆਲਪੁਰਾ , ਬਲਾਕ ਵਿੱਤ ਸਕੱਤਰ ਦਰਸ਼ਨ ਸਿੰਘ ਗੁਰਨੇ , ਜਮਹੂਰੀ ਕਿਸਾਨ ਸਭਾ ਦੇ ਜ਼ਿਲਾ ਸਕੱਤਰ ਅਮਰੀਕ ਸਿੰਘ ਫਫੜੇ , ਆਲ ਇੰਡੀਆ ਕਿਸਾਨ ਸਭਾ ਦੇ ਆਗੂ ਐਡਵੋਕੇਟ ਸਵਰਨਜੀਤ ਸਿੰਘ ਦਲਿਓ , ਪੰਜਾਬ ਕਿਸਾਨ ਯੂਨੀਅਨ ਦੇ ਜ਼ਿਲਾ ਆਗੂ ਸਵਰਨ ਸਿੰਘ ਬੋੜਾਵਾਲ , ਕੁਲ ਹਿੰਦ ਕਿਸਾਨ ਸਭਾ ਦੇ ਆਗੂ ਸੀਤਾ ਰਾਮ ਗੋਬਿੰਦਪੁਰਾ , ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਆਗੂ ਜਸਕਰਨ ਸਿੰਘ ਸ਼ੇਰਖਾਂ ਵਾਲਾ , ਕਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਆਗੂ ਬਬਲੀ ਅਟਵਾਲ ਨੇ ਕਿਸਾਨਾਂ ਦੇ ਇਕੱਠ ਨੂੰ ਸੰਬੋਧਨ ਕਰਦਿਆ ਕਿਹਾ ਕਿ ਪੰਜਾਬ ਅਤੇ ਦੇਸ਼ ਦੇ
ਕਿਸਾਨਾਂ-ਮਜਦੂਰਾਂ ਦੀ ਹਾਲਤ ਪਹਿਲਾਂ ਹੀ ਆਰਥਿਕ ਪੱਖੋਂ ਸੁਖਾਵੀਂ ਨਹੀਂ। ਜਿਣਸਾਂ ਦੇ ਵਾਜਬ ਭਾਅ ਨਹੀਂ ਮਿਲ ਰਹੇ। ਖਾਦਾਂ , ਬੀਜਾਂ , ਕੀਟਨਾਸ਼ਕ ਦਵਾਈਆਂ , ਮਸ਼ੀਨਰੀ ਆਦਿ ਦੀਆਂ ਕੀਮਤਾਂ ਵਿੱਚ ਭਾਰੀ ਵਾਧਾ ਹੋਇਆ ਹੈ। ਫ਼ਸਲ ਬੀਮਾ ਯੋਜਨਾ ਅਤੇ ਹੋਰ ਕਿਸਾਨ ਭਲਾਈ ਸਕੀਮਾਂ ਸਰਕਾਰਾਂ ਦੀਆਂ ਗੱਲਾਂ ਅਤੇ ਕਾਗਜਾਂ ਤੱਕ ਸੀਮਤ ਹਨ। ਕਰਜ਼ੇ ਵਿੱਚ ਬੁਰੀ ਤਰ੍ਹਾਂ ਜਕੜਿਆ ਕਿਸਾਨ ਖੁਦਕੁਸ਼ੀਆਂ ਦੇ ਰਾਹ ਤੁਰਿਆ ਹੋਇਆ ਹੈ। ਆਗੂਆਂ ਨੇ ਕਿਹਾ ਕਿ ਇਨਾਂ ਤਿੰਨੇ ਕਾਲੇ ਕਾਨੂੰਨਾਂ ਦੇ ਲਾਗੂ ਹੈਣ ਨਾਲ ਅਤੇ ਬਿਜਲੀ ਸੋਧ ਬਿੱਲ-2020 ਪਾਸ ਹੋਣ ਨਾਲ ਕਿਸਾਨਾਂ-ਮਜਦੂਰਾਂ-ਛੋਟੇ ਵਪਾਰੀਆਂ ਅਤੇ ਆਮ ਲੋਕਾਂ ਦਾ ਜਿਉਣਾ ਮੁਸ਼ਕਿਲ ਹੋ ਜਾਵੇਗਾ , ਇਨਾਂ ਹਾਲਤਾਂ ਵਿੱਚ ਏਕਾ ਅਤੇ ਸੰਘਰਸ਼ ਹੀ ਇੱਕੋ ਇੱਕ ਰਾਹ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਅੱਜ ਦੇਸ਼ ਦੀਆਂ 250 ਤੋਂ ਵੱਧ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਨਵੀਂ ਦਿੱਲੀ ਵਿਖੇ ਹੋ ਰਹੀ ਹੈ , ਜਲਦੀ  ਹੀ ਇਹ ਕਿਸਾਨ ਸੰਘਰਸ਼ ਦੇਸ਼ ਵਿਆਪੀ ਲੋਕ ਅੰਦੋਲਨ ਵਿੱਚ ਬਦਲ ਜਾਵੇਗਾ ਅਤੇ ਦੇਸ਼ ਦੇ ਲੋਕ ਮੋਦੀ ਸਰਕਾਰ ਦੀ ਨੀਂਦ ਹਰਾਮ ਕਰਕੇ ਰੱਖ ਦੇਣਗੇ। ਚਿੜੀਆ ਸਿੰਘ ਗੁਰਨੇ ਨੇ ਇੰਨਕਲਾਬੀ ਗੀਤ ਪੇਸ਼ ਕੀਤੇ। ਇਸ ਮੋਕੇ ਵਡੀ ਗਿਣਤੀ ਵਿੱਚ ਕਿਸਾਨ ਹਾਜਰ ਸਨ।

NO COMMENTS