ਬੁਢਲਾਡਾ,3 ਅਕਤੂਬਰ (ਸਾਰਾ ਯਹਾ/ਅਮਨ ਮਹਿਤਾ) : ਕੇਂਦਰ ਸਰਕਾਰ ਵੱਲੋਂ ਲਿਆਦੇਂ ਖੇਤੀ ਸਬੰਧੀ ਕਾਨੂੰਨਾਂ ਨੂੰ ਪ੍ਰਵਾਨਗੀ ਦੇਣ ਤੋਂ ਬਾਅਦ ਜਿਥੇ ਕਿਸਾਨਾਂ ਦਾ ਮੋਦੀ ਸਰਕਾਰ ਪ੍ਰਤੀ ਰੋਹ ਵਧਦਾ ਜਾ ਰਿਹਾ ਹੈ ਉਥੇ ਹੁਣ ਉਨਾਂ੍ਹ ਨੇ ਕਾਰਪੋਰੇਟ ਘਰਾਣਿਆ ਦੇ ਪੰਜਾਬ ਅੰਦਰਲੇ ਕਾਰੋਬਾਰ ਬੰਦ ਕਰਨ ਵੱਲ ਵੀ ਆਪਣਾ ਰੁੱਖ ਕਰ ਲਿਆ ਹੈ।ਇਸੇ ਸਿਲਸਿਲੇ ਤਹਿਤ ਅੱਜ 31 ਕਿਸਾਨ ਜਥੇਬੰਦੀਆ ਦੇ ਸੱਦੇ ‘ਤੇ ਜਿਲ੍ਹੇ ਭਰ ਅੰਦਰ ਵੱਖ-ਵੱਖ ਥਾਵਾਂ ਤੇ ਚੱਲ ਰਹੇ ਸ਼ੰਘਰਸ਼ਾਂ ਦੌਰਾਨ ਅੱਜ ਕਿਸਾਨ ਯੂਨੀਅਨ ਏਕਤਾ (ਡਕੌਦਾ) ,ਕਿਸਾਨ ਯੁਨੀਅਨ (ਰਾਜੇਵਾਲ) ਅਤੇ ਕੁੱਲ ਹਿੰਦ ਕਿਸਾਨ ਸਭਾ ਦੇ ਕਾਰਕੂੰਨਾਂ ਵੱਲੋਂ ਅੱਜ ਬੁਢਲਾਡਾ ਸਥਿਤ ਰਿਲਾਂਇੰਸ ਪੈਟਰੋਲ ਪੰਪ ਅੱਗੇ ਅਣਮਿਥੇ ਸਮੇਂ ਲਈ ਧਰਨਾਂ ਸ਼ੁਰੂ ਕਰ ਦਿੱਤਾ ਹੈ।ਸਵੇਰ ਸਮੇਂ ਤੋਂ ਹੀ ਪੰਪ ਦੇ ਦੋਨੋਂ ਰਸਤਿਆ ਅੱਗੇ ਟਰੈਕਟਰ ਟਰਾਲੀਆ ਲਗਾ ਕੇ ਕਿਸੇ ਨੂੰ ਵੀ ਅੰਦਰ ਨਹੀਂ ਆਉਣ ਦਿੱਤਾ ਗਿਆ।ਸੰਬੋਧਨ ਕਰਦਿਆ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਜਿਲ੍ਹਾ ਪ੍ਰਧਾਨ ਮਹਿੰਦਰ ਸਿੰਘ ਦਿਆਲਪੁਰਾ ਬਲਾਕ ਪ੍ਰਧਾਨ ਸੱਤਪਾਲ ਸਿੰਘ ਵਰੇ ,
ਬਲਾਕ ਵਿੱਤ ਸਕੱਤਰ ਦਰਸ਼ਨ ਸਿੰਘ ਗੁਰਨੇ ਕਲਾਂ, ਬਲਾਕ ਸੀਨੀਅਰ ਮੀਤ ਪ੍ਰਧਾਨ ਨਛੱਤਰ ਸਿੰਘ ਅਹਿਮਦਪੁਰ, ਬਲਾਕ ਮੀਤ ਪ੍ਰਧਾਨ ਲਛਮਣ ਸਿੰਘ ਚੱਕ ਅਲੀਸ਼ੇਰ, ਪ੍ਰੈਸ ਸਕੱਤਰ ਤਰਨਜੀਤ ਸਿੰਘ ਆਲਮਪੁਰ ਮੰਦਰਾਂ ,ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ ) ਦੇ ਜਿਲ੍ਹਾ ਪ੍ਰਧਾਨ ਜਸਵੀਰ ਸਿੰਘ ਬਾਜਵਾ, ਮੇਵਾ ਸਿੰਘ ਕੁਲਾਣਾ, ਦਿਲਬਾਗ ਸਿੰਘ ਗੱਗੀ , ਕੁੱਲ ਹਿੰਦ ਕਿਸਾਨ ਸਭਾ ਦੇ ਜਿਲ੍ਹਾ ਸੀਨੀਅਰ ਮੀਤ ਪ੍ਰਧਾਨ ਭੁਪਿੰਦਰ ਸਿੰਘ ਗੁਰਨੇ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਗੁਰਨਾਮ ਸਿੰਘ ਭੀਖੀ ਆਦਿ ਆਗੂਆ ਨੇ ਕਿਹਾ ਡੂੰਘੀ ਆਰਥਿਕ ਮੰਦਹਾਲੀ ਚੋਂ ਲੰਘ ਰਹੀ ਕਿਰਸਾਨੀ ਨੂੰ ਇਹ ਆਰਡੀਨੈਂਸ ਬਿਲਕੁਲ ਤਬਾਹ ਕਰਕੇ ਰੱਖ ਦੇਣਗੇ ਅਤੇ ਹੁਣ ਕਿਸਾਨਾਂ ਨੇ ਇਰਾਦਾ ਕਰ ਲਿਆ ਹੈ ਕਿ ਉਹ ਇੰਨਾਂ੍ਹ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕੇਂਦਰ ਸਰਕਾਰ ਅਤੇ ਉਸਦੇ ਖਾਸਮਖਾਸ ਅੰਡਾਨੀ-ਅੰਬਾਨੀਆਂ ਦੇ ਕਾਰੋਬਾਰ ਵੀ ਠੱਪ ਕਰਕੇ ਰੱਖ ਦੇਣਗੇ।ਇਥੇ ਜਾਰੀ ਧਰਨੇ ਦੌਰਾਨ ਹਲਕਾ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਵੀ ਆਪਣੇ ਸਾਥੀਆਂ ਸਮੇਤ ਹਾਜਰੀ ਲਗਵਾਈ ।