*ਖੇਤੀ ਮਸ਼ੀਨਰੀ ਉਪਦਾਨ ’ਤੇ ਮੁਹੱਈਆ ਕਰਵਾਉਣ ਲਈ ਕੱਢਿਆ ਡਰਾਅ*

0
6

ਮਾਨਸਾ, 19 ਦਸੰਬਰ : (ਸਾਰਾ ਯਹਾਂ/ਮੁੱਖ ਸੰਪਾਦਕ)
ਕਿਸਾਨਾਂ ਨੂੰ ਨਵੀਨਤਮ ਖੇਤੀ ਮਸ਼ੀਨਰੀ ਉਪਲਬਧ ਕਰਵਾਉਣ ਦੇ ਮੰਤਵ ਨਾਲ ਅਤੇ ਖੇਤੀਬਾੜੀ ਮਸ਼ੀਨੀਕਰਨ ਨੂੰ ਉਤਸਾਹਿਤ ਕਰਨ ਲਈ ਸਮੇਂ-ਸਮੇਂ ’ਤੇ ਖੇਤੀ ਮਸ਼ੀਨਰੀ ਉਪਦਾਨ ’ਤੇ ਮੁਹੱਈਆ ਕਰਵਾਈ ਜਾਂਦੀ ਹੈ। ਇਸੇ ਲੜੀ ਤਹਿਤ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫਰੰਸ ਹਾਲ ਵਿਖੇ ਜ਼ਿਲ੍ਹਾ ਪੱਧਰੀ ਕਾਰਜਕਾਰੀ ਕਮੇਟੀ ਵੱਲੋਂ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਕਾਰਜਕਾਰੀ ਕਮੇਟੀ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਦੀ ਯੋਗ ਅਗਵਾਈ ਹੇਠ ਕੰਪਿਊਟਰਾਈਜ਼ਡ ਰੈਂਡੇਮਾਈਜੇਸ਼ਨ ਰਾਹੀਂ ਕਿਸਾਨਾਂ ਦੀ ਚੋਣ ਕੀਤੀ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਮਾਨਸਾ ਨੂੰ ਅਲਾਟ ਹੋਏ ਟੀਚਿਆਂ ਅਨੁਸਾਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਪੋਰਟਲ www.agrimachinerypb.com ’ਤੇ ਅਰਜੀਆਂ ਪ੍ਰਾਪਤ ਕੀਤੀਆਂ ਗਈਆਂ ਸਨ। ਟੀਚਿਆਂ ਦੇ ਮੁਕਾਬਲੇ ਅਰਜੀਆਂ ਵੱਧ ਪ੍ਰਾਪਤ ਹੋਣ ਕਾਰਨ ਕਿਸਾਨਾਂ ਦੀ ਚੋਣ ਡਰਾਅ ਪ੍ਰਣਾਲੀ ਨਾਲ ਕੀਤੀ ਗਈ ਹੈ।
ਮੁੱਖ ਖੇਤੀਬਾੜੀਅਫਸਰ ਡਾ.ਹਰਪ੍ਰੀਤਪਾਲ ਕੌਰ ਨੇ ਦੱਸਿਆ ਕਿ ਇਹ ਮਸ਼ੀਨਰੀ ਸਬ—ਮਿਸ਼ਨ ਆਨ ਐਗਰੀਕਲਚਰ ਮੈਕੇਨਾਈਜੇਸ਼ਨ (SM1M) ਅਧੀਨ ਉਪਦਾਨ ’ਤੇ ਚੁਣੇ ਗਏ ਕਿਸਾਨਾਂ ਨੂੰ ਮੁਹੱਈਆ ਕਰਵਾਈ ਜਾਵੇਗੀ ਅਤੇ ਇਹ ਸੂਚੀਆਂ ਦਫਤਰ ਮੁੱਖ ਖੇਤੀਬਾੜੀ ਅਫਸਰ ਮਾਨਸਾ ਵਿਖੇ ਚਸਪਾ ਕਰ ਦਿੱਤੀਆਂ ਜਾਣਗੀਆਂ ਅਤੇ ਕਿਸਾਨ ਦਫਤਰ ਵਿੱਚ ਲਿਸਟਾਂ ਦੇਖ ਸਕਦੇ ਹਨ।
ਇਸ ਮੌਕੇ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫਸਰ, ਡਿਪਟੀ ਡਾਇਰੈਕਟਰ ਕੇ.ਵੀ.ਕੇ., ਉਪ ਰਜਿਸਟਰਾਰ ਸਹਿਕਾਰੀ ਸਭਾਵਾਂ, ਲੀਡ ਬੈਂਕ ਮੈਨੇਜਰ ਦੇ ਨੁਮਾਇੰਦੇ, ਮਿਸ. ਜਸਲੀਨ ਕੌਰ ਧਾਲੀਵਾਲ ਖੇਤੀਬਾੜੀ ਵਿਕਾਸ ਅਫਸਰ (ਟੀ.ਏ),  ਸ਼੍ਰੀ ਬਲਜੀਤ ਸਿੰਘ ਜੂਨੀਅਰ ਤਕਨੀਸੀਅਨ, ਸ਼੍ਰੀ ਹਰਜੀਤ ਸਿੰਘ ਜੂਨੀਅਰ ਤਕਨੀਸ਼ੀਅਨ ਤੋਂ ਇਲਾਵਾ ਸ਼੍ਰੀ ਮੇਵਾ ਸਿੰਘ, ਦੀਦਾਰ ਸਿੰਘ ਅਤੇ ਅਗਾਂਹਵਧੂ ਕਿਸਾਨ ਮੌਜੂਦ ਸਨ।

LEAVE A REPLY

Please enter your comment!
Please enter your name here