*ਖੋ–ਖੋ ‘ਚ ਸਰਕਾਰੀ ਹਾਈ ਸਕੂਲ ਭੈਣੀ ਫੱਤਾ ਦੇ ਮੁੰਡੇ ਜੇਤੂ*

0
33

ਬਰਨਾਲਾ, 30 ਜੁਲਾਈ (ਸਾਰਾ ਯਹਾਂ/ਮੁੱਖ ਸੰਪਾਦਕ) ਜੋਨ ਪੱਖੋ ਕਲਾਂ ਦੀਆਂ ਗਰਮ ਰੁੱਤ ਜੋਨਲ ਸਕੂਲ ਖੇਡਾਂ ਤਹਿਤ ਅੱਜ ਸਰਕਾਰੀ ਹਾਈ ਸਕੂਲ ਭੈਣਾ ਫੱਤਾ ਵਿਖੇ ਕਰਵਾਏ ਗਏ ਖੋ–ਖੋ ਮੁਕਾਬਲਿਆਂ ਵਿੱਚ ਭੈਣੀ ਫੱਤਾ ਦੇ ਮੁੰਡਿਆਂ ਨੇ ਬਾਜੀ ਮਾਰ ਲਈ ਹੈ।  ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕਰਨ ਲਈ ਸਰਕਾਰੀ ਹਾਈ ਸਕੂਲ ਭੈਣੀ ਫੱਤਾ ਦੇ ਹੈੱਡ ਮਾਸਟਰ ਸਾਧੂ ਸਿੰਘ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਅੱਜ ਹੋਏ ਲੜਕਿਆਂ ਦੇ ਖੋ–ਖੋ ਅੰਡਰ 14 ਸਾਲ ਉਮਰ ਵਰਗ ਵਿੱਚ ਸਰਕਾਰੀ ਹਾਈ ਸਕੂਲ ਭੈਣੀ ਫੱਤਾ ਨੇ ਪਹਿਲਾ, ਸੰਤ ਬਚਨਪੁਰੀ ਸਕੂਲ ਪੱਖੋ ਕਲਾਂ ਦੀ ਨੇ ਦੂਜਾ ਅਤੇ ਸਰਕਾਰੀ ਹਾਈ ਸਕੂਲ ਬਦਰਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਹੀ ਅੰਡਰ 17 ਸਾਲ ਉਮਰ ਵਰਗ ਵਿੱਚ ਸਰਕਾਰੀ ਹਾਈ ਸਕੂਲ ਭੈਣੀ ਫੱਤਾ, ਸੰਤ ਬਚਨਪੁਰੀ ਸਕੂਲ ਪੱਖੋ ਕਲਾਂ ਅਤੇ ਸਰਕਾਰੀ ਹਾਈ ਸਕੂਲ ਬਦਰਾ ਨੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਲ ਕੀਤਾ। ਇਸ ਮੌਕੇ ਅਧਿਆਪਕ ਗੁਰਦੀਪ ਸਿੰਘ ਬੁਰਜਹਰੀ, ਬਿਕਰਮ ਸਿੰਘ, ਗੁਰਤੇਜ ਸਿੰਘ, ਅਨਿਲ ਕੁਮਾਰ, ਮਨਦੀਪ ਸਾਦਿਕ, ਅਮਨਦੀਪ ਕੌਰ, ਰੁਪਿੰਦਰ ਕੌਰ, ਪਰਮਜੀਤ ਕੌਰ, ਜਸਪਿੰਦਰ ਕੌਰ, ਜਸਪ੍ਰੀਤ ਸਿੰਘ, ਰਜਿੰਦਰ ਸਿੰਘ, ਹਰਜੀਤ ਸਿੰਘ ਜੋਗਾ ਆਦਿ ਮੌਜੂਦ ਸਨ।

LEAVE A REPLY

Please enter your comment!
Please enter your name here