
ਸਾਬਕਾ ਕੈਬਨਿਟ ਮੰਤਰੀ ਤੇ ਕਾਂਗਰਸ ਵਿਧਾਇਕ ਨਵਜੋਤ ਸਿੱਧੂ ਇਕ ਵਾਰ ਫਿਰ ਤੋਂ ਵਿਵਾਦਾਂ ‘ਚ ਘਿਰ ਗਏ ਹਨ। ਕਾਰਨ ਹੈ ਉਨ੍ਹਾਂ ਵੱਲੋਂ ਖੰਡਾ ਸਾਹਿਬ ਤੇ ਏਕ ਓਂਕਾਰ ਦੇ ਨਿਸ਼ਾਨ ਵਾਲੀ ਸ਼ਾਲ ਲੈਣ ਦਾ। ਨਵਜੋਤ ਸਿੱਧੂ ਦੀ ਇਸ ਕਾਰਨ ਸੋਸ਼ਲ ਮੀਡੀਆ ‘ਤੇ ਖੂਬ ਆਲੋਚਨਾ ਹੋ ਰਹੀ ਹੈ। ਲੋਕਾਂ ਦਾ ਕਹਿਣਾ ਹੈ ਕਿ ਸਿੱਧੂ ਦੇ ਇਸ ਕਦਮ ਨਾਲ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ।
ਇਸ ਖਿਲਾਫ ਸਿੱਖ ਸੰਗਤ ਨੇ ਸੋਸ਼ਲ ਮੀਡੀਆ ‘ਤੇ ਆਪਣਾ ਗੁੱਸਾ ਜ਼ਾਹਰ ਕੀਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜ਼ਿੰਮੇਵਾਰ ਸਿਆਸਤਦਾਨ ਵੱਲੋਂ ਅਜਿਹੀ ਹਰਕਤ ਕਰਨਾ ਸੋਭਾ ਨਹੀਂ ਦਿੰਦਾ। ਨਵਜੋਤ ਸਿੱਧੂ ਏਕ ਓਂਕਾਰ ਤੇ ਖੰਡਾ ਸਾਹਿਬ ਦੇ ਨਿਸ਼ਾਨ ਵਾਲੀ ਸ਼ਾਲ ਲੈਕੇ ਇਕ ਜਨਸਭਾ ‘ਚ ਪਹੁੰਚੇ ਸਨ।
