ਮਾਨਸਾ 26 ਜਨਵਰੀ (ਸਾਰਾ ਯਹਾਂ/ਮੁੱਖ ਸੰਪਾਦਕ ) :-ਦੇਸ਼ ਦੇ 73ਵੇੰ ਗਣਤੰਤਰਤਾ ਦਿਵਸ ਮੌਕੇ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਮਹਿੰਦਰ ਪਾਲ ਜੀ ਨੇ ਆਪਣੇ ਕੈਂਪ ਦਫ਼ਤਰ ਵਿਖੇ ਕੌਮੀ ਝੰਡਾ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪ੍ਰਿੰਸੀਪਲ ਡੀ. ਏ. ਵੀ. ਸਕੂਲ ਸ਼੍ਰੀ ਵਿਨੋਦ ਰਾਣਾ ਨੇ ਦੱਸਿਆ ਕਿ ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵੱਲੋਂ ਕੌਮੀ ਗੀਤ ਗਾਇਆ ਗਿਆ। ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਜੀ ਵੱਲੋਂ ਜਿੱਥੇ ਸਕੂਲ ਦੇ ਵਿਦਿਆਰਥੀਆਂ ਦੀ ਸ਼ਲਾਘਾ ਕੀਤੀ ਗਈ, ਉਥੇ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ।