ਮਾਨਸਾ ਵਿਖੇ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਲਹਿਰਾਉਣਗੇ ਕੌਮੀ ਝੰਡਾ ਡੀ.ਸੀ ਅਤੇ ਐਸ.ਐਸ.ਪੀ ਨੇ ਲਿਆ ਅੰੰਤਿਮ ਰਿਹਰਸਲ ਦਾ ਜਾਇਜ਼ਾ

0
42

ਮਾਨਸਾ, 23 ਜਨਵਰੀ (ਸਾਰਾ ਯਹਾ/ਮੁੱਖ ਸੰਪਾਦਕ) : ਗਣਤੰਤਰਤਾ ਦਿਹਾੜੇ ਮੌਕੇ 26 ਜਨਵਰੀ ਨੂੰ ਹੋਣ ਵਾਲੇ ਜ਼ਿਲ੍ਹਾ ਪੱੱਧਰੀ ਸਮਾਗਮ ਦੀ ਅੰਤਿਮ ਰਿਹਰਸਲ ਅੱਜ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਦੇ ਖੇਡ ਸਟੇਡੀਅਮ ਵਿਖੇ ਹੋਈ। ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਵੱਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨਾਲ ਐਸ.ਐਸ.ਪੀ. ਸ਼੍ਰੀ ਸੁਰੇਂਦਰ ਲਾਂਬਾ ਵੀ ਮੌਜੂਦ ਸਨ। ਮੁੱਖ ਮਹਿਮਾਨ ਨੇ ਪਰੇਡ ਟੁਕੜੀਆਂ ਦਾ ਜਾਇਜ਼ਾ ਲਿਆ।ਇਸ ਉਪਰੰਤ ਡੀ.ਐਸ.ਪੀ. ਬੁਢਲਾਡਾ ਪ੍ਰਭਜੋਤ ਕੌਰ ਦੀ ਅਗਵਾਈ ਹੇਠ ਪੰਜਾਬ ਪੁਲਿਸ , ਹੋਮਗਾਰਡਜ਼, ਐਨ ਸੀ ਸੀ, ਸਕਾਊਟ ਅਤੇ ਆਰਮੀ ਬੈਂਡ ਦੀਆਂ ਟੁਕੜੀਆਂ ਵੱਲੋਂ ਮਾਰਚ ਪਾਸਟ ਕੀਤਾ ਗਿਆ।

  ਬਾਅਦ ਵਿਚ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 26 ਜਨਵਰੀ ਨੂੰ ਗਣਤੰਤਰਤਾ ਦਿਹਾੜੇ ਮੌਕੇ ਮਾਨਸਾ ਵਿਖੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਕੈਬਨਿਟ ਮੰਤਰੀ ਪੰਜਾਬ ਸ਼੍ਰੀ ਵਿਜੈ ਇੰਦਰ ਸਿੰਗਲਾ ਵੱਲੋਂ ਅਦਾ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੋਰੋਨਾ ਵਾਇਰਸ ਦੀਆਂ ਸਿਹਤ ਸਾਵਧਾਨੀਆਂ ਦੇ ਚੱਲਦਿਆਂ ਇਸ ਵਾਰ ਗਣਤੰਤਰਤਾ ਦਿਹਾੜੇ ਮੌਕੇ ਇਕੱਠ ਨਹੀਂ ਕੀਤਾ ਜਾਵੇਗਾ ਅਤੇ ਨਾ ਹੀ ਵਿਦਿਆਰਥੀਆਂ ਵੱਲੋਂ ਸਭਿਆਚਾਰਕ ਪ੍ਰੋਗਰਾਮ ਕੀਤਾ ਜਾਵੇਗਾ। ਉਨ੍ਹਾਂ ਇਸ ਮੌਕੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਹਦਾਇਤ ਕੀਤੀ ਕਿ ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਲਗਨ ਨਾਲ ਨਿਭਾਵੇ। ਐਸ.ਐਸ.ਪੀ. ਸ਼੍ਰੀ ਸੁਰੇਂਦਰ ਲਾਂਬਾ ਨੇ ਦੱਸਿਆ ਕਿ ਸਮਾਗਮ ਦੇ ਮੱਦੇਨਜ਼ਰ ਸੁਰੱਖਿਆ, ਆਵਾਜਾਈ ਵਿਵਸਥਾ ਨੂੰ ਸੁਚਾਰੂ ਰੱਖਣ ਲਈ ਪ੍ਰਬੰਧ ਪੂਰੀ ਤਰ੍ਹਾਂ ਮੁਕੰਮਲ ਕਰ ਲਏ ਗਏ ਹਨ।   ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਸੁਖਪ੍ਰੀਤ ਸਿੰਘ ਸਿੱਧੂ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀਮਤੀ ਅਮਰਪ੍ਰੀਤ ਕੌਰ ਸੰਧੂ, ਐਸ.ਪੀ. ਹੈਡਕੁਆਰਟਰ ਸ਼੍ਰੀ ਸਤਨਾਮ ਸਿੰਘ ਸਿੱਧੂ, ਐਸ.ਪੀ.ਡੀ. ਸ਼੍ਰੀ ਦਿਗਵਿਜਯ ਕਪਿਲ, ਐਸ.ਪੀ. ਸ਼੍ਰੀ ਰਾਕੇਸ਼ ਕੁਮਾਰ, ਐਸ.ਡੀ.ਐਮ. ਮਾਨਸਾ ਡਾ. ਸ਼ਿਖਾ ਭਗਤ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ), ਡੀ.ਐਸ.ਪੀ. ਸ਼੍ਰੀ ਸੰਜੀਵ ਗੋਇਲ ਅਤੇ ਡੀ.ਐਸ.ਪੀ. ਸ਼੍ਰੀ ਸਰਬਜੀਤ ਸਿੰਘ ਤੋਂ ਇਲਾਵਾ ਹੋਰ ਵੀ ਅਧਿਕਾਰੀ ਮੌਜੂਦ ਸਨ।

NO COMMENTS