ਮਾਨਸਾ 20 ਜਨਵਰੀ(ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ)ਇਥੋ ਥੋੜੀ ਦੂਰ ਸਥਿਤ ਪਿੰਡ ਫਫੜੇ ਭਾਈ ਕੇ ਵਿੱਖੇ ਸੰਯੁਕਤ ਕਿਸਾਨ ਮੋਰਚਾ ਜਿਲ੍ਹਾ ਮਾਨਸਾ ਦੀ ਅਹਿਮ ਮੀਟਿੰਗ ਅਮਰੀਕ ਸਿੰਘ ਫਫੜੇ ਦੀ ਪ੍ਰਧਾਨਗੀ ਹੇਠ ਹੋਈ । ਮੀਟਿੰਗ ਵਿੱਚ ਸੰਯੁਕਤ ਕਿਸਾਨ ਮੋਰਚੇ ਦੇ ਦੇਸ ਵਿਆਪੀ ਸੱਦੇ ਤੇ ਗਣਤੰਤਰ ਦਿਵਸ ਮੌਕੇ ਕੀਤੀ ਜਾਣ ਵਾਲੀ ਟਰੈਕਟਰ ਪਰੇਡ ਦੀ ਤਿਆਰੀ ਹਿੱਤ ਵਿਚਾਰ ਚਰਚਾ ਕੀਤੀ ਗਈ। ਪ੍ਰੈਸ ਨੂੰ ਜਾਣਕਾਰੀ ਦਿੰਦਿਆ ਸੰਯੁਕਤ ਕਿਸਾਨ ਮੋਰਚੇ ਦੇ ਸੀਨੀਅਰ ਆਗੂਆ ਬੋਘ ਸਿੰਘ ਮਾਨਸਾ , ਕ੍ਰਿਸਨ ਚੋਹਾਨ , ਕੁਲਵੰਤ ਸਿੰਘ ਕਿਸ਼ਨਗੜ੍ਹ , ਐਡਵੋਕੇਟ ਕੁਲਵਿੰਦਰ ਸਿੰਘ ਉੱਡਤ , ਡਾਕਟਰ ਧੰਨਾ ਮੱਲ ਗੋਇਲ , ਰਾਮਫਲ ਚੱਕ ਅਲੀਸ਼ੇਰ , ਗੱਗੀ ਕਲੀਪੁਰ , ਨੇ ਕਿਹਾ ਕਿ ਗਣਤੰਤਰ ਦਿਵਸ ਮੌਕੇ ਕੀਤੀ ਜਾਣ ਵਾਲੀ ਟਰੈਕਟਰ ਪਰੇਡ ਲਾਮਿਸਾਲ ਤੇ ਇਤਿਹਾਸਕ ਹੋਵੇਗੀ ਤੇ ਮਾਨਸਾ ਜਿਲ੍ਹੇ ਦੀਆ ਤਿੰਨੋ ਸਬਡਵੀਜਨਾ ਤੇ ਟਰੈਕਟਰ ਪਰੇਡ ਕੱਢੀ ਜਾਵੇਗੀ ।
ਆਗੂਆਂ ਨੇ ਕਿਹਾ ਕਿ ਮੋਦੀ ਹਕੂਮਤ ਨੇ ਆਪਣੇ ਦੱਸ ਸਾਲਾ ਦੇ ਕਾਰਜਕਾਲ ਦੌਰਾਨ ਕਾਰਪੋਰੇਟ ਘਰਾਣਿਆਂ ਪੱਖੀ ਨੀਤੀਆਂ ਧੜੱਲੇ ਨਾਲ ਲਾਗੂ ਕਰਕੇ ਕਾਰਪੋਰੇਟ ਘਰਾਣਿਆਂ ਨੂੰ ਖੂਬ ਮਾਲੋਮਾਲ ਕੀਤਾ ਤੇ ਕਿਸਾਨਾਂ ਕਿਰਤੀਆਂ ਦੀ ਲੁੱਟ-ਖਸੁੱਟ ਕੀਤੀ ਤੇ ਕਿਸਾਨਾਂ ਮਜ਼ਦੂਰਾਂ ਨੂੰ ਖੁਦਕੁਸੀਆ ਕਰਨ ਲਈ ਮਜਬੂਰ ਕੀਤਾ ।
ਇਸ ਮੌਕੇ ਤੇ ਹੋਰਨਾਂ ਤੋ ਇਲਾਵਾ ਸਾਥੀ ਰੂਪ ਸਿੰਘ ਢਿੱਲੋ , ਮੱਖਣ ਸਿੰਘ ਭੈਣੀਬਾਘਾ , ਗੁਰਮੀਤ ਸਿੰਘ ਧਾਲੀਵਾਲ , ਸੁੱਖਾ ਸਿੰਘ ਆਦਿ ਆਗੂ ਵੀ ਹਾਜਰ ਸਨ ।