*ਗਣਤੰਤਰ ਦਿਵਸ ਮੌਕੇ ਪ੍ਰਿੰਸੀਪਲ ਸੀਮਾ ਰਾਠੌਰ ਸ੍ਰੀ ਚੈਤੱਨਿਆ ਟੈਕਨੋ ਸਕੂਲ ਮਾਨਸਾ ਨੇ ਲਹਿਰਾਇਆ ਕੌਮੀ ਝੰਡਾ*

0
41

ਮਾਨਸਾ, 27 ਜਨਵਰੀ:- (ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ) 
76ਵੇਂ ਗਣਤੰਤਰ ਦਿਵਸ ਦਾ ਪ੍ਰੌਗਰਾਮ ਸਥਾਨਕ ਖੇਡ ਗਰਾਉਂਡ, ਸ੍ਰੀ ਚੈਤੱਨਿਆ ਟੈਕਨੋ ਸਕੂਲ, ਮਾਨਸਾ ਵਿਖੇ ਕੀਤਾ ਗਿਆ। ਜਿਸ ਦੌਰਾਨ ਸਕੂਲ ਦੀ ਪ੍ਰਿੰਸੀਪਲ ਸੀਮਾ ਰਾਠੌਰ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਪਰੇਡ ਦਾ ਨਿਰੀਖਣ ਕੀਤਾ। ਇਸ ਮੌਕੇ ਦੇ ਡੀਨ ਸੁਨੀਲ ਸਚਦੇਵਾ, ਆਰ ਆਈ ਬੀ ਸੁਨੀਲ ਰੈਡੀ ਵੀ ਉਨ੍ਹਾਂ ਦੇ ਨਾਲ ਸਨ। 

ਇਸ ਦੌਰਾਨ ਖੇਡ ਅਧਿਆਪਕ ਸੰਦੀਪ ਸਿੰਘ ਅਤੇ ਮੈਡਮ ਮਨਜੀਤ ਕੌਰ ਦੀ ਅਗਵਾਈ ਵਿੱਚ ਵੱਖ ਵੱਖ ਕਲਾਸਾਂ ਦੀਆਂ ਟੁਕੜੀਆਂ ਤੋਂ ਇਲਾਵਾ ਸਕੂਲੀ ਵਿਦਿਆਰਥੀਆਂ ਦੀ ਬੈਂਡ ਟੀਮ ਨੇ ਪਰੇਡ ਵਿਚ ਹਿੱਸਾ ਲਿਆ ਅਤੇ ਸ਼ਾਨਦਾਰ ਮਾਰਚ ਪਾਸਟ ਕਰਕੇ ਕੌਮੀ ਝੰਡੇ ਨੂੰ ਸਲਾਮੀ ਦਿੱਤੀ। ਇਸ ਤੋਂ ਇਲਾਵਾ ਵੱਖ-ਵੱਖ ਕਲਾਸਾਂ ਦੇ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਮਾਸ ਪੀ. ਟੀ ਸ਼ੋਅ ਅਤੇ ਦੇਸ਼ ਭਗਤੀ ’ਤੇ ਆਧਾਰਿਤ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ।
ਇਸ ਮੌਕੇ ਗਣਤੰਤਰ ਦਿਵਸ ਦੀ ਵਧਾਈ ਦਿੰਦਿਆਂ ਸਕੂਲ ਦੀ ਪ੍ਰਿੰਸੀਪਲ ਸੀਮਾ ਰਾਠੌਰ ਨੇ ਆਪਣੇ ਸੰਬੋਧਨ ਵਿੱਚ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਬਹਾਲ ਰੱਖਣ ਦਾ ਸੱਦਾ ਦਿੰਦਿਆਂ ਕਿਹਾ ਕਿ ਦੇਸ਼ ਭਗਤਾਂ ਦੀਆਂ ਅਨੇਕਾਂ ਕੁਰਬਾਨੀਆਂ ਸਦਕਾ ਮੁਲਕ ਨੂੰ ਆਜ਼ਾਦੀ ਮਿਲੀ ਅਤੇ ਡਾ. ਭੀਮ ਰਾਓ ਅੰਬੇਦਕਰ ਜੀ ਤੇ ਹੋਰਨਾਂ ਸ਼ਖਸੀਅਤਾਂ ਦੀ ਸਖ਼ਤ ਘਾਲਣਾ ਸਦਕਾ ਮੁਲਕ ਅੰਦਰ ਲੋਕਤੰਤਰੀ ਵਿਵਸਥਾ ਸਥਾਪਿਤ ਹੋਈ। ਉਨ੍ਹਾਂ ਕਿਹਾ ਕਿ ਆਜ਼ਾਦੀ ਤੋਂ ਬਾਅਦ 26 ਜਨਵਰੀ 1950 ਨੂੰ ਭਾਰਤੀ ਸੰਵਿਧਾਨ ਲਾਗੂ ਹੋ ਜਾਣ ਨਾਲ ਹੀ ਸਹੀ ਮਾਅਨਿਆਂ ਵਿਚ ਗਣਰਾਜ ਦੀ ਸਥਾਪਨਾ ਹੋਈ ਅਤੇ ਭਾਰਤੀਆਂ ਦੇ ਸੁਪਨੇ ਸਾਕਾਰ ਹੋਏ। ਉਨਾਂ ਕਿਹਾ ਕਿ ਭਾਰਤ ਨੂੰ ਦੁਨੀਆ ਵਿਚ ਸਭ ਤੋਂ ਵੱਡੀ ਜ਼ਮਹੂਰੀਅਤ ਹੋਣ ਦਾ ਮਾਣ ਹਾਸਲ ਹੈ।

NO COMMENTS