*ਗਰਭਵਤੀ ਔਰਤਾਂ ਅਤੇ ਛੋਟੇ ਬੱਚਿਆਂ ਦਾ ਟੀਕਾਕਰਨ ਸਮੇਂ ਸਿਰ ਕਰਵਾਉਣਾ ਬਹੁਤ ਜਰੂਰੀ : ਡਾਕਟਰ ਰਣਜੀਤ ਸਿੰਘ ਰਾਏ*

0
85

ਮਾਨਸਾ 21 ਅਗਸਤ (ਸਾਰਾ ਯਹਾਂ/ਚਾਨਣ ਦੀਪ ਸਿੰਘ ਔਲਖ)  ਡਾਇਰੈਕਟਰ ਸਿਹਤ ਸੇਵਾਵਾਂ ਪੰਜਾਬ ਅਤੇ ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਪੰਜਾਬ ਚੰਡੀਗਡ਼੍ਹ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ, ਡਿਪਟੀ ਕਮਿਸ਼ਨਰ ਮਾਨਸਾ ਸ੍ਰ.ਕੁਲਵੰਤ ਸਿੰਘ ਆਈ.ਏ.ਐਸ.ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਨਾ ਕਰਦੇ ਹੋਏ ਸਿਵਲ ਸਰਜਨ ਮਾਨਸਾ ਡਾ. ਰਣਜੀਤ ਸਿੰਘ ਰਾਏ ਨੇ ਬਲਾਕ  ਸਰਦੂਲਗੜ੍ਹ ਦੇ ਸਬ ਸੈਂਟਰ ਕੋਟ ਧਰਮੂ ਅਤੇ ਹੈਲਥ ਐਂਡ ,ਵੈਲਨੈਸ ਸੈਂਟਰ ਕੂਟਧਰਮੂ ਵਿਖੇ ਮਮਤਾ ਦਿਵਸ ਦੌਰਾਨ ਗਰਭਵਤੀ ਔਰਤਾਂ ਦੀ ਜਾਂਚ,ਟੀਕਾਕਰਨ ਅਤੇ ਜਾਗਰੂਕਤਾ ਕੈਂਪ ਦਾ ਦੌਰਾ ਕੀਤਾ। ਇਸ ਉਪਰੰਤ ਡਿਪਟੀ ਕਮਿਸ਼ਨਰ ਮਾਨਸਾ ਸਰਦਾਰ ਕੁਲਵੰਤ ਸਿੰਘ ਆਈ.ਏ.ਐਸ.ਦਾ ਜਿਲਾ ਮਾਨਸਾ ਵਿਖੇ ਆਉਣ ਤੇ ਸਵਾਗਤ ਅਤੇ ਪਹਿਲੀ ਮਿਲਣੀ ਕੀਤੀ।

         ਇਸ ਸਬੰਧੀ ਡਾਕਟਰ ਰਣਜੀਤ ਸਿੰਘ ਰਾਏ  ਸਿਵਲ ਸਰਜਨ ਮਾਨਸਾ ਨੇ  ਪਿੰਡ ਕੋਟਧਰਮੂ ਵਿਖੇ ਮਮਤਾ ਦਿਵਸ ਦੀ ਸਪੋਟਿੰਗ ਸੁਪਰਵਿਜਨ ਕਰਦਿਆਂ ਦੱਸਿਆ ਕਿ ਗਰਭ ਅਵਸਥਾ ਦੌਰਾਨ ਵੱਖ ਵੱਖ ਕਾਰਨਾਂ ਕਰਕੇ ਗਰਭਵਤੀ ਔਰਤਾਂ ਦੀ ਸਿਹਤ ਨੂੰ ਖ਼ਤਰਾ ਹੋ ਸਕਦਾ ਹੈ। ਜੇਕਰ ਗਰਭਵਤੀ ਔਰਤ ਸਮੇਂ ਸਿਰ ਆਪਣੀ ਜਾਂਚ ਨਹੀਂ ਕਰਵਾਉਂਦੀਆਂ ਤਾਂ ਇਸਦੇ ਗੰਭੀਰ ਸਿੱਟੇ ਨਿਕਲ ਸਕਦੇ ਹਨ। ਕਈ ਵਾਰ ਗਰਭਵਤੀ ਔਰਤ ਦੀ ਜਾਨ ਵੀ ਜਾ ਸਕਦੀ ਹੈ। ਇਸ ਲਈ ਹਰ ਇੱਕ ਗਰਭਵਤੀ ਔਰਤ ਨੂੰ ਸਮੇਂ ਸਿਰ ਆਪਣੀ ਸਿਹਤ ਜਾਂਚ ਅਤੇ ਟੀਕਾਕਰਨ ਕਰਵਾਉਂਦੇ ਰਹਿਣਾ ਚਾਹੀਦਾ ਹੈ ਅਤੇ ਕਿਸੇ ਵੀ ਤਰ੍ਹਾਂ ਦੀ  ਸਿਹਤ ਸਮੱਸਿਆ ਆਉਣ ਤੇ  ਬਿਨਾਂ ਕਿਸੇ ਲਾਪ੍ਰਵਾਹੀ ਦੇ ਨਜ਼ਦੀਕੀ ਸਿਹਤ ਸੰਸਥਾ ਵਿੱਚ ਜਾ ਕੇ ਆਪਣਾ ਇਲਾਜ਼ ਕਰਵਾਉਣਾ ਚਾਹੀਦਾ ਹੈ । ਇਸ ਤੋਂ ਇਲਾਵਾ ਉਸ ਨੂੰ ਆਪਣਾ ਰੁਟੀਨ ਚੈੱਕਅਪ ਸਬ ਸੈਂਟਰ ਦੀ ਏ.ਐਨ.ਐਮ. ਤੋਂ ਕਰਵਾਉਂਦੇ ਰਹਿਣਾ ਚਾਹੀਦਾ ਹੈ। 

      ਉਨ੍ਹਾਂ ਨੇ ਦੱਸਿਆ ਕਿ ਹਰ ਬੁੱਧਵਾਰ ਨੂੰ ਟੀਕਾਕਰਨ ਕੈਂਪ ਸਮੇਂ ਸਿਹਤ ਵਿਭਾਗ ਵੱਲੋਂ ਗਰਭਵਤੀ ਔਰਤਾਂ ਦੀ ਸਿਹਤ ਸੰਭਾਲ ਅਤੇ ਸੁਰੱਖਿਅਤ ਜਣੇਪੇ ਨੂੰ ਮੁੱਖ ਰੱਖਦੇ ਹੋਏ ਗਰਭਵਤੀ ਔਰਤਾਂ ਦਾ ਟੀਕਾਕਰਨ ਅਤੇ ਸਾਰੇ ਟੈਸਟ ਬਿਲਕੁਲ ਮੁੱਫਤ ਕੀਤੇ ਜਾਂਦੇ ਹਨ। ਸਿਹਤ ਕਰਮਚਾਰੀਆਂ ਅਤੇ ਆਸ਼ਾ ਵਰਕਰਾਂ ਵੱਲੋਂ ਸਮੇਂ ਸਮੇਂ ਤੇ ਗਰਭਵਤੀ ਔਰਤਾਂ ਦੀ ਕੌਂਸਲਿੰਗ ਕੀਤੀ ਜਾਂਦੀ ਹੈ ਤਾਂ ਜੋ ਆਪਣਾ ਅਤੇ ਆਪਣੇ ਗਰਭ ਵਿੱਚ ਪਲ ਰਹੇ ਬੱਚੇ ਦਾ ਧਿਆਨ ਰੱਖ ਸਕਣ। ਨਾਲ ਹੀ ਉਹਨਾਂ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਆਪਣੇ ਨਵ ਜੰਮੇ ਬੱਚਿਆਂ ਦਾ ਸਰਕਾਰ ਵੱਲੋਂ ਬਣਾਏ ਗਏ ਸ਼ਡਿਊਲ ਅਨੁਸਾਰ ਸਮੇਂ ਸਿਰ ਟੀਕਾਕਰਨ ਕਰਵਾਉਣਾ ਯਕੀਨੀ ਬਣਾਇਆ ਜਾਵੇ।ਜਿਸ ਤਰ੍ਹਾਂ ਨਵਜੰਮੇ ਬੱਚੇ ਨੂੰ ਹਸਪਤਾਲ ਵਿੱਚ ਹੀ ਹਾਈਪਾਟਾੲਇਟਸ ਬੀ, ਪੋਲੀਓ ਜ਼ੀਰੋ ਅਤੇ ਬੀ.ਸੀ.ਜੀ. ਦੀ ਖੁਰਾਕ 24 ਘੰਟਿਆਂ ਦੇ ਅੰਦਰ ਅੰਦਰ ਦਿੱਤੀ ਜਾਂਦੀ ਹੈ, ਉਸ ਉਪਰੰਤ ਪੇਂਟਾ, ਰੋਟਾ, ਆਈ.ਪੀ.ਵੀ.,ਪੀ.ਸੀ.ਵੀ.,ਅਤੇ ਪੋਲੀਓ ਦੀਆਂ ਤਿੰਨ ਖੁਰਾਕਾਂ ਕ੍ਰਮਵਾਰ ਡੇਢ ਮਹੀਨੇ , ਢਾਈ ਮਹੀਨੇ ਤੇ, ਸਾਢੇ ਤਿੰਨ ਮਹੀਨੇ ਦਿੱਤੀਆ ਜਾਂਦੀਆਂ ਹਨ,    ਅਤੇ ਬੱਚੇ ਨੂੰ ਨੌ ਮਹੀਨੇ ਦੀ ਉਮਰ ਤੇ ਵਿਟਾਮਿਨ ਏ ,ਐਮ.ਆਰ,ਪੀ.ਸੀ.ਵੀ. ਆਈ.ਪੀ.ਵੀ.ਦੀ ਖੁਰਾਕ ਅਤੇ ਡੇਢ ਸਾਲ ਦੀ ਉਮਰ ਤੇ ਵਿਟਾਮਿਨ ਏ ਡੀ.ਪੀ.ਟੀ.,ਐਮ.ਆਰ ਅਤੇ ਪੋਲੀਓ ਦੀ ਬੂਸਟਰ ਡੋਜ ਲਗਵਾਈ ਜਾਵੇ,ਅਤੇ ਇਸ ਦੇ ਨਾਲ ਵਿਟਾਮਿਨ ਏ ਦੀਆਂ ਨੌ ਖਰਾਕਾਂ ਹਰ ਛੇ ਮਹੀਨਿਆਂ ਦੇ ਫਰਕ ਨਾਲ ਬੱਚੇ ਨੂੰ ਪਵਾਉਣੀਆਂ ਯਕੀਨੀ ਬਣਾਈਆ ਜਾਣ।

ਇਸ ਮੌਕੇ ਉਨਾਂ ਨੇ ਕੰਮ ਤੇ ਸਟਾਫ ਦੀ ਹਾਜ਼ਰੀ ਵੱਲੋਂ ਸੰਤੁਸ਼ਟੀ ਪ੍ਰਗਟ ਕੀਤੀ ਅਤੇ ਨਾਲ ਹੀ ਆਸ਼ਾ ਵਰਕਰਾਂ ਨੂੰ ਹਦਾਇਤ ਕੀਤੀ ਕਿ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਕੇ ਸਬ ਸੈਂਟਰ ਵਿਖੇ ਮਰੀਜ਼ਾਂ ਨੂੰ ਲਿਆ ਕੇ ਇਲਾਜ਼ ਕਰਵਾਇਆ ਜਾਵੇ ਨਾਲ ਹੀ ਉਹਨਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਦਿੱਤੇ ਗਏ ਹੁਕਮਾਂ ਦੀ ਪਾਲਣਾ ਕਰਦੇ ਹੋਏ ਆਮ ਆਦਮੀ ਕਲੀਨਿਕਾਂ ਅਤੇ ਹੋਰ ਸਰਕਾਰੀ ਸਿਹਤ ਸੰਸਥਾਵਾਂ ਵਿਖੇ ਲੋੜ ਅਨੁਸਾਰ ਸਾਰੀਆਂ ਦਵਾਈਆਂ ਅਤੇ ਟੈਸਟ ਬਿਲਕੁਲ ਮੁਫ਼ਤ ਕੀਤੇ ਜਾ ਰਹੇ ਹਨ। ਲੋਕਾਂ ਨੂੰ ਇਸ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕੀਤੀ।

          ਇਸ ਮੌਕੇ, ਕੂਟਧਰਮੂ ਵਿਖੇ ਤੇਨਾਤ ਗੁਰਤੇਜ ਸਿੰਘ ਮਲਟੀਪਰਪਜ ਹੈਲਥ ਵਰਕਰ ਮੇਲ, ਸੀ.ਐਚ.ਓ. , ਆਸ਼ਾ ਫਸਿਲਿਟੇਟਰ, ਸਮੂਹ ਆਸ਼ਾ ਵਰਕਰਜ਼ ਤੋਂ ਇਲਾਵਾ ਸਿਹਤ  ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।

LEAVE A REPLY

Please enter your comment!
Please enter your name here