*ਗਰਭਵਤੀ ਔਰਤਾਂ ਦੀ ਮੁਫ਼ਤ ਡਾਕਟਰੀ ਜਾਂਚ ਲਈ ਵਿਸ਼ੇਸ਼ ਕੈਂਪ ਲਗਾਇਆ*

0
53

ਮਾਨਸਾ, 09 ਮਈ:(ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ)
ਸਿਵਲ ਸਰਜਨ ਡਾ. ਹਰਦੇਵ ਸਿੰਘ ਦੇ ਦਿਸ਼ਾ ਨਿਰਦੇਸ਼ਾ ’ਤੇ ਹਰੇਕ ਮਹੀਨੇ ਦੀ 09 ਤਾਰੀਖ ਨੂੰ ਸਰਕਾਰੀ ਹਸਪਤਾਲਾਂ ਵਿਚ ਦੂਜੀ ਅਤੇ ਤੀਜੀ ਤਿਮਾਹੀ ਵਾਲੀਆਂ ਗਰਭਵਤੀ ਔਰਤਾਂ ਦਾ ਡਾਕਟਰੀ ਚੈੱਕਅੱਪ ਕਰਨ ਲਈ ਵਿਸ਼ੇਸ ਕੈਂਪ ਲਗਾਏ ਜਾਂਦੇ ਹਨ।
ਇਹ ਜਾਣਕਾਰੀ ਦਿੰਦਿਆਂ ਕਾਰਜਕਾਰੀ ਸਿਵਲ ਸਰਜਨ ਡਾ. ਰਵਿੰਦਰ ਸਿੰਗਲਾ ਨੇ ਦੱਸਿਆ ਕਿ ਦੂਜੀ ਅਤੇ ਤੀਜੀ ਤਿਮਾਹੀ ਵਾਲੀਆਂ ਗਰਭਵਤੀ ਔਰਤਾਂ ਦਾ ਡਾਕਟਰੀ ਚੈੱਕਅੱਪ ਕਰਨ ਦੇ ਨਾਲ ਉਨ੍ਹਾਂ ਦੇ ਲੋੜੀਂਦੇ ਲੈਬਾਰਟਰੀ ਟੈਸਟ ਕਰਨ ਸਬੰਧੀ ਜ਼ਿਲ੍ਹਾ ਹਸਪਤਾਲ, ਸਬ ਡਵੀਜਨ ਹਸਪਤਾਲਾਂ, ਪ੍ਰਾਇਮਰੀ ਸਿਹਤ ਕੇਂਦਰਾਂ ਅਤੇ ਕਮਿਉਨਿਟੀ ਸਿਹਤ ਕੇਂਦਰਾਂ ਵਿਚ ਗਰਭਵਤੀ ਔਰਤਾਂ ਦੇ ਚੈਕਅੱਪ ਕੈਂਪ ਲਗਾਏ ਗਏ ਹਨ।
ਔਰਤ ਰੋਗਾਂ ਦੇ ਮਾਹਿਰ, ਡਾ.ਹਿਤਿਕਾ ਸ਼ਰਮਾ ਨੇ ਜ਼ੱਚਾ-ਬੱਚਾ ਹਸਪਤਾਲ ਮਾਨਸਾ ਵਿਖੇ ਜਾਂਚ ਕਰਦਿਆਂ ਦੱਸਿਆ ਕਿ ਇੰਨ੍ਹਾਂ ਕੈਂਪਾਂ ਵਿਚ ਗਰਭਵਤੀ ਔਰਤਾਂ ਦੇ ਚੈਕਅਪ ਦੇ ਨਾਲ ਨਾਲ ਬਲੱਡ ਪ੍ਰੈਸ਼ਰ, ਖੂਨ ਦੀ ਜਾਂਚ, ਐਚ.ਆਈ.ਵੀ  ਟੈਸਟ, ਸ਼ੂਗਰ ਰੋਗ ਤੇ ਹੋਰ ਲੱਛਣਾਂ ਦੀ ਜਾਂਚ ਕੀਤੀ ਜਾਂਦੀ ਹੈ ਅਤੇ ਉਨ੍ਹਾਂ ਨੂੰ ਸਰੀਰ ਵਿੱਚ ਖ਼ੂਨ ਦੀ ਕਮੀ ਪੂਰੀ ਕਰਨ ਦੇ ਲਈ ਹਰੀਆਂ ਪੱਤੇਦਾਰ ਸਬਜ਼ੀਆਂ, ਫਲ-ਫਰੂਟ ਖਾਣ, ਆਇਓਡੀਨ ਯੁਕਤ ਨਮਕ ਦੀ ਵਰਤੋਂ ਕਰਨ, ਦੁੱਧ, ਦਹੀਂ, ਪਨੀਰ, ਅੰਡੇ ਦੀ ਵਰਤੋਂ ਕਰਨ ਲਈ ਦੱਸਿਆ ਜਾਂਦਾ ਹੈ ਤਾਂ ਜੋਂ ਜਣੇਪੇ ਸਮੇਂ ਜੱਚਾ-ਬੱਚਾ ਦੋਨੋ ਤੰਦਰੁਸਤ ਰਹਿ ਸਕਣ।
ਉਨ੍ਹਾਂ ਕਿਹਾ ਕਿ ਅਜਿਹੇ ਕੈਂਪਾਂ ਦਾ ਮਕਸਦ ਗਰਭਵਤੀ ਔਰਤਾਂ ਦੀ ਡਾਕਟਰੀ ਜਾਂਚ ਕਰਕੇ ਖਤਰੇ ਵਾਲੇ ਜਣੇਪਿਆਂ ਜਿਵੇਂ ਕਿ ਬੱਲਡ ਪ੍ਰੈਸ਼ਰ ਦਾ ਵਧਣਾ, ਖ਼ੂਨ ਦਾ ਘਟਣਾ, ਸ਼ੂਗਰ ਰੋਗ ਆਦਿ ਦੀ ਭਾਲ ਕਰਕੇ ਉਨ੍ਹਾਂ ਦਾ ਸਮੇਂ ਸਿਰ ਇਲਾਜ਼ ਕਰਨਾ ਹੈ ਤਾਂ ਜੋ ਗਰਭ ਅਵਸਥਾ ਦੌਰਾਨ ਹੋਣ ਵਾਲੀਆਂ ਮਾਵਾਂ ਦੀ ਮੌਤਾਂ ਨੂੰ ਘਟਾਇਆ ਜਾ ਸਕੇ। ਉਨ੍ਹਾਂ ਗਰਭਵਤੀ ਔਰਤਾਂ ਜੋ ਕਿ ਹਾਈ ਰਿਸਕ ਗਰੁੱਪ ਵਿਚ ਆਉਂਦੀਆਂ ਹਨ, ਉਨਾਂ ਨੂੰ ਔਰਤ ਰੋਗਾਂ ਦੇ ਮਾਹਰ ਡਾਕਟਰਾਂ ਦੀ ਸਲਾਹ ਨਾਲ ਸਮੇਂ ਸਮੇਂ ਜਾਂਚ ਕਰਵਾਉਣ ਅਤੇ ਜਣੇਪਾ ਸਰਕਾਰੀ ਹਸਪਤਾਲ ਵਿੱਚ ਹੀ ਕਰਵਾਉਣ ਸਲਾਹ ਦਿੱਤੀ ਜਾਂਦੀ ਹੈ।

LEAVE A REPLY

Please enter your comment!
Please enter your name here