*ਗਰਭਵਤੀ ਔਰਤਾਂ ਦੀ ਮੌਤ ਦਰ ਨੂੰ ਘੱਟ ਕਰਨ ਲਈ ਐਮ.ਡੀ.ਆਰ. ਦੀ ਰੀਵਿਊ ਮੀਟਿੰਗ ਹੋਈ*

0
22

ਮਾਨਸਾ, 24 ਅਗਸਤ:(ਸਾਰਾ ਯਹਾਂ/ਬੀਰਬਲ ਧਾਲੀਵਾਲ)
ਗਰਭਵਤੀ ਮਾਵਾਂ ਦੀ ਮੌਤ ਦਰ ਘੱਟ ਕਰਨ ਦੇ ਮੰਤਵ ਤਹਿਤ ਸਿਵਲ ਸਰਜਨ ਡਾ. ਅਸ਼ਵਨੀ ਕੁਮਾਰ ਦੀ ਪ੍ਰਧਾਨਗੀ ਹੇਠ ਐਮ.ਡੀ.ਆਰ.ਦੀ ਰੀਵਿਊ ਮੀਟਿੰਗ ਦਫਤਰ ਸਿਵਲ ਸਰਜਨ ਮਾਨਸਾ ਵਿਖੇ ਹੋਈ।
       ਮੀਟਿੰਗ ਦੌਰਾਨ ਜ਼ਿਲ੍ਹੇ ਵਿਚ ਅਪ੍ਰੈਲ 2023 ਤੋਂ ਹੁਣ ਤੱਕ  ਹੋਈਆਂ ਦੋ ( ਗਰਭਵਤੀ ਔਰਤਾਂ ਦੀਆਂ ਮੌਤਾਂ ) ਦਾ ਰੀਵਿਊ ਕੀਤਾ ਗਿਆ। ਕਮੇਟੀ ਵੱਲੋਂ ਸਮੂਹ ਅਧਿਕਾਰੀਆਂ ਕਰਮਚਾਰੀਆਂ ਨੂੰ ਸੁਝਾਅ ਦਿੱਤੇ ਗਏ। ਸਿਵਲ ਸਰਜਨ ਨੇ ਕਿਹਾ ਕਿ ਹਰੇਕ ਗਰਭਵਤੀ ਔਰਤ ਦੀ ਰਜਿਸਟਰੇਸ਼ਨ ਸਮਾਂਬੱਧ ਕੀਤੀ ਜਾਵੇ। ਹਰ ਗਰਭਵਤੀ ਔਰਤ ਦੀਆਂ ਘੱਟੋ ਘੱਟ ਚਾਰ ਏ.ਐਨ.ਸੀ. ਚੈਕਅੱਪ ਜਰੂਰ ਕੀਤੇ ਜਾਣ। ਔਰਤ ਰੋਗਾਂ ਦੇ ਮਾਹਿਰ ਡਾਕਟਰ ਵੱਲੋਂ ਇਕ ਚੈਕਅੱਪ ਜਰੂਰ ਕਰਵਾਇਆ ਜਾਵੇ। ਲੋੜ ਪੈਣ ’ਤੇ ਸਮੇਂ ਸਮੇਂ ’ਤੇ ਚੈਕਅੱਪ ਕਰਵਾਇਆ ਜਾਵੇ। ਹਰੇਕ ਗਰਭਵਤੀ ਔਰਤ ਦੀ ਰਜਿਸਟਰੇਸ਼ਨ ਦੌਰਾਨ ਅਤੇ ਸਮੇਂ ਸਮੇਂ ’ਤੇ ਹਾਈ ਰਿਸਕ ਪ੍ਰੈਗਨੈਂਸੀ ਦੀਆਂ 21 ਨਿਸ਼ਾਨੀਆਂ ਦੀ ਚੈਕਲਿਸਟ ਅਨੁਸਾਰ ਕੌਂਸਲਿੰਗ ਕੀਤੀ ਜਾਵੇ ਤਾਂ ਕਿ ਨੋਰਮਲ ਪ੍ਰੈਗਨੈਂਸੀ ਅਤੇ ਹਾਈਰਿਸਕ ਪ੍ਰੈਗਨੈਂਸੀ ਦਾ ਪਤਾ ਲੱਗ ਸਕੇ।


ਉਨ੍ਹਾਂ ਦੱਸਿਆ ਕਿ ਹਾਈ ਰਿਸਕ ਪ੍ਰੈਗਨੈਂਸੀ ਵਿੱਚ ਗਰਭਵਤੀ ਔਰਤ ਦਾ ਐਮ.ਸੀ.ਪੀ. ਕਾਰਡ ਉਤੇ ਰੈੱਡ ਕਲਰ ਸਟੈਂਪ ਲਗਾ ਕੇ ਐਚ.ਆਰ.ਪੀ. ਨੋਟ ਲਿਖਿਆ ਜਾਵੇ। ਹਾਈ ਰਿਸਕ ਪ੍ਰੈਗਨੈਂਸੀ ਵਿੱਚ ਗਰਭਵਤੀ ਔਰਤ ਦੀਆਂ ਸਾਰੀਆਂ ਰਿਪੋਰਟਾਂ ਅਤੇ ਟੈਸਟ ਦੀ ਫੋਟੋ ਕਾਪੀ ਕਰਵਾ ਕੇ ਏ.ਐਨ.ਐਮ ਵੱਲੋ ਰਿਕਾਰਡ ਰੱਖਿਆ ਜਾਵੇ। ਹਾਈ ਰਿਸਕ ਗਰਭਵਤੀ ਮਾਵਾਂ ਦਾ ਰਿਕਾਰਡ ਏ.ਐਨ.ਐਮ. ਵੱਲੋਂ ਸਮੇਂ ਸਮੇਂ ’ਤੇ ਅਪਡੇਟ ਕੀਤਾ ਜਾਵੇ ਅਤੇ ਸਬੰਧਤ ਗਾਇਨੋਕਾਲਜਿਸਟ ਅਤੇ ਸੀਨੀਅਰ ਮੈਡੀਕਲ ਅਫਸਰ ਨੂੰ ਸਮੇਂ ਸਮੇਂ ਸਿਰ ਜਾਣੂ ਕਰਵਾਇਆ ਜਾਵੇ। ਹਾਈਰਿਸਕ ਗਰਭਵਤੀ ਮਾਵਾਂ ਨੂੰ, ਉਹਨਾਂ ਦੇ ਰਿਸ਼ਤੇਦਾਰ ਅਤੇ ਪਰਿਵਾਰਕ ਮੈਂਬਰਾਂ ਨੂੰ ਜਾਗਰੂਕ ਕਰਕੇ ਉਸ ਦੀ ਡਿਲਵਰੀ ਕਿਸੇ ਵੱਡੇ ਇੰਸਟੀਚਿਊਸ਼ਨ ਵਿੱਚ ਕਰਵਾਈ ਜਾਵੇ ਤਾਂ ਕਿ ਕਿਸੇ ਅਣਸੁਖਾਵੀਂ ਘਟਨਾ ਤੋਂ ਬਚਿਆ ਜਾ ਸਕੇ।
ਇਸ ਮੌਕੇ ਡਾ. ਜੱਸਕਮਲ ਕੌਰ ਸਹਾਇਕ ਸਿਵਲ ਸਰਜਨ ਮਾਨਸਾ, ਡਾ. ਜਨਕ ਰਾਜ ਆਈ.ਐਮ.ਏ. ਦੇ ਪ੍ਰਧਾਨ, ਐਡਵੋਕੇਟ ਪ੍ਰਦੀਪ ਸਿੰਗਲਾ, ਡਾ. ਹਰਦੀਪ ਸ਼ਰਮਾ ਸੀਨੀਅਰ ਮੈਡੀਕਲ ਅਫਸਰ ਖਿਆਲ ਕਲਾਂ, ਡਾ.ਗੁਰਚੇਤਨ ਪ੍ਰਕਾਸ਼ ਸੀਨੀਅਰ ਮੈਡੀਕਲ ਅਫਸਰ ਬੁਢਲਾਡਾ,ਡਾ. ਕਮਲਪ੍ਰੀਤ ਕੌਰ ਬਰਾੜ, ਸ਼੍ਰੀ ਪ੍ਰਦੀਪ ਕੁਮਾਰ ਐਡਵੋਕੇਟ, ਡਾ.ਰਸ਼ਮੀ ਗਾਇਨਾਕੋਲੋਜਿਸਟ, ਡਾ. ਅਮਨ, ਡਾ.ਪਰਵਰਿਸ਼, ਡਾ. ਜੋਤੀ ਸ਼ਾਰਦਾ, ਡਾ. ਨਿਸਾ ਸਿੰਗਲਾ, ਰੋਜਲੀਨ ਨਰਸਿੰਗ ਸਿਸਟਰ, ਸਬੰਧਤ ਐੱਲ,ਐਚ ਵੀ,ਏ.ਐਨ.ਐਮ., ਆਸ਼ਾ ਵਰਕਰ ਤੋਂ ਇਲਾਵਾ ਮਾਸ ਮੀਡੀਆ ਵਿੰਗ ਦੀ ਤਰਫੋ ਵਿਜੈ ਕੁਮਾਰ ਜਿਲਾ ਸਮੂਹ ਸਿੱਖਿਆਂ ਅਤੇ ਸੂਚਨਾ ਅਫਸਰ,ਊਪ ਸਮੂਹ ਸਿੱਖਿਆ ਅਤੇ ਸੂਚਨਾ ਅਫਸਰ ਦਰਸ਼ਨ ਸਿੰਘ, ਸ਼ਰਨਜੀਤ ਕੌਰ ਹਾਜ਼ਰ ਸਨ।

NO COMMENTS