*ਗਰਭਵਤੀ ਔਰਤਾਂ ਦੇ ਜਾਂਚ ਕੈਂਪ ਆਜੋਯਿਤ*

0
27

ਮਾਨਸਾ 9 ਦਸੰਬਰ  (ਸਾਰਾ ਯਹਾਂ/ ਮੁੱਖ ਸੰਪਾਦਕ ): ਸੀਨੀਅਰ ਮੈਡੀਕਲ ਅਫਸਰ ਡਾਕਟਰ ਹਰਦੀਪ ਸ਼ਰਮਾਂ ਦੀ ਅਗਵਾਈ ਵਿੱਚ ਸਮੂਦਾਇਕ ਸਿਹਤ ਕੇਂਦਰ ਖਿਆਾਲਾ ਕਲਾਂ ਵੱਲੋਂ ਪ੍ਰਧਾਨ ਮੰਤਰੀ ਮਾਤ੍ਰਿਤਵ ਸੁੱਰਖਿਆ ਅਭਿਆਨ ਤਹਿਤ ਗਰਭਵਤੀ ਔਰਤਾਂ ਦਾ ਜਾਂਚ ਕੈਂਪ ਲਗਾਇਆ ਗਿਆ । ਇਸ ਸੰਬੰਧੀ ਜਾਣਕਾਰੀ ਦਿੰਦਿਆ ਸੀਨੀਅਰ ਮੈਡੀਕਲ ਅਫਸਰ ਡਾ. ਹਰਦੀਪ ਸ਼ਰਮਾ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਮਾਤ੍ਰਿਤਵ ਸੁੱਰਖਿਆ ਅਭਿਆਨ ਤਹਿਤ ਹਰ ਮਹੀਨੇ ਦੀ 9 ਤਾਰੀਖ ਨੂੰ ਗਰਭਵਤੀ ਔਰਤਾਂ ਦੀ ਜਾਂਚ, ਜਰੂਰੀ ਟੈਸਟ, ਖੂਨ ਦੀ ਜਾਂਚ ਅਤੇ ਸ਼ੂਗਰ ਟੈਸਟ ਆਦਿ ਮੁਫਤ ਕੀਤੇ ਜਾਂਦੇ ਹਨ। ਉਨ੍ਹਾ ਦੱਸਿਆ ਕਿ ਫੀਮੈਲ ਮੈਡੀਕਲ ਅਫਸਰ ਵੱਲੋਂ ਹਰ ਮਹੀਨੇ ਇਨ੍ਹਾਂ ਸਪੈਸ਼ਲ ਕੈਂਪਾ ਦੌਰਾਨ ਖਤਰੇ ਵਾਲੀਆਂ ਗਰਭਵਤੀ ਔਰਤਾਂ ਦੀ ਪਹਿਚਾਣ ਕਰਕੇ ਉਚੇਰੀ ਸਿਹਤ ਸੰਸਥਾਵਾਂ ਵਿੱਚ ਭੇਜਿਆ ਜਾਂਦਾ ਹੈ। ਗਰਭਵਤੀ ਔਰਤਾਂ ਦੇ ਤਿੰਨ ਜ਼ਰੂਰੀ ਚੈਕ ਅੱਪ ਕਰਵਾਉਣ ਨਾਲ ਜਣੇਪੇ ਦੌਰਾਨ ਹੋਣ ਵਾਲੀਆਂ ਮੁਸ਼ਕਲਾਂ ਅਤੇ ਜੱਜਾ ਬੱਚਾ ਦੀ ਮੌਤ ਦਰ ਨੂੰ ਘੱਟ ਕਰਨ ਵਿੱਚ ਮੱਦਦ ਮਿਲੇਗੀ। ਇਨ੍ਹਾਂ ਕੈਂਪਾ ਵਿੱਚ ਗਰਭਵਤੀ ਔਰਤਾਂ ਨੂੰ ਸਿਹਤ ਸੰਸਥਾਵਾਂ ਵਿੱਚ ਚੈੱਕਅੱਪ ਲਈ ਲੈ ਕੇ ਆਉਣ ਲਈ ਆਸ਼ਾ ਵਰਕਰਾਂ ਦੀ ਡਿਊਟੀ ਲਗਾਈ ਗਈ ਹੈ।ਇਸ ਮੌਕੇ ਚੈਕ ਅੱਪ ਲਈ ਆਈਆਂ ਯੋਗ ਗਰਭਵਤੀ ਔਰਤਾਂ ਨੂੰ ਹੀਮੋਗਲੋਬਿਨ ਦੀ ਮਾਤਰਾ ਪੂਰੀ ਰੱਖਣ ਲਈ ਹਰੀਆਂ ਪੱਤੇਦਾਰ ਸਬਜ਼ੀਆਂ ਅਤੇ ਆਇਰਨ ਦੀਆਂ ਗੋਲੀਆਂ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਡਾ ਬਲਜਿੰਦਰ ਕੌਰ, ਡਾ. ਨੇਹਾ ਮੈਡੀਕਲ ਅਫਸਰ ਵੱਲੋਂ ਔਰਤਾਂ ਦੀ ਜਾਂਚ ਕੀਤੀ ਗਈ।

NO COMMENTS