ਮਾਨਸਾ 10 ਮਈ (ਸਾਰਾ ਯਹਾਂ/ ਮੁੱਖ ਸੰਪਾਦਕ) : : ਸਿਵਲ ਸਰਜਨ ਡਾ.ਅਸ਼ਵਨੀ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਨੈਸ਼ਨਲ ਅਰਬਨ ਸਿਹਤ ਮਿਸ਼ਨ ਅਧੀਨ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰੀਤਵ ਅਭਿਆਨ ਦਿਵਸ ਮੋਕੇ ਡਾ. ਹਿਤੀਕਾ ਸ਼ਰਮਾ ਔਰਤ ਰੋਗਾਂ ਦੇ ਮਾਹਿਰ ਵੱਲੋ ਸਿਵਲ ਹਸਪਤਾਲ ਮਾਨਸਾ ਵਿਖੇ ਕੈਂਪ ਲਗਾ ਕੇ ਗਰਭਵਤੀ ਅੋਰਤਾਂ ਦੀ ਜਾਂਚ ਕੀਤੀ ਗਈ।
ਇਸ ਮੌਕੇ ਜ਼ਿਲ੍ਹੇ ਦੇ ਬਲਾਕਾਂ ਦੇ ਵੱਖ ਵੱਖ ਸਿਹਤ ਕੇਂਦਰਾਂ ਵਿਖੇ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰੀਤਵ ਅਭਿਆਨ ਦੌਰਾਨ ਗਰਭਵਤੀ ਔਰਤਾਂ ਦੀ ਜਾਂਚ ਕੈਂਪ, ਟੀਕਾਕਰਨ ਕੈਂਪ ਅਤੇ ਜਾਗਰੂਕਤਾ ਕੈਂਪ ਲਗਏ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ.ਅਸ਼ਵਨੀ ਕੁਮਾਰ ਨੇ ਦੱਸਿਆ ਕਿ ਗਰਭ ਅਵਸਥਾ ਦੌਰਾਨ ਵੱਖ ਵੱਖ ਕਾਰਨਾਂ ਕਰਕੇ ਗਰਭਵਤੀ ਔਰਤਾਂ ਦੀ ਸਿਹਤ ਨੂੰ ਖਤਰਾ ਹੋ ਸਕਦਾ ਹੈ, ਜੇਕਰ ਗਰਭਵਤੀ ਔਰਤ ਸਮੇਂ ਸਿਰ ਆਪਣੀ ਜਾਂਚ ਨਹੀਂ ਕਰਵਾਉਂਦੀਆਂ ਤਾਂ ਇਸ ਦੇ ਗੰਭੀਰ ਸਿੱਟੇ ਨਿਕਲ ਸਕਦੇ ਹਨ, ਕਈ ਵਾਰ ਗਰਭਵਤੀ ਔਰਤ ਦੀ ਜਾਨ ਵੀ ਜਾ ਸਕਦੀ ਹੈ। ਇਸ ਲਈ ਹਰ ਇੱਕ ਗਰਭਵਤੀ ਮਹਿਲਾ ਨੂੰ ਸਮੇਂ ਸਿਰ ਚਾਰ ਵਾਰ ਆਪਣੀ ਸਿਹਤ ਜਾਂਚ ਕਰਵਾਉਣੀ ਚਾਹੀਦੀ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਸਿਹਤ ਸਮੱਸਿਆ ਆਉਣ ਤੇ ਬਿਨਾਂ ਕਿਸੇ ਲਾਪ੍ਰਵਾਹੀ ਨੂੰ ਛੱਡ ਕੇ ਨਜ਼ਦੀਕੀ ਸਿਹਤ ਸੰਸਥਾ ਵਿੱਚ ਜਾ ਕੇ ਆਪਣਾ ਇਲਾਜ ਕਰਾਉਣਾ ਚਾਹੀਦਾ ਹੈ।
ਇਸ ਮੌਕੇ ਹਾਜ਼ਰ ਔਰਤਾਂ ਨੂੰ ਜਾਣਕਾਰੀ ਦਿੰਦਿਆਂ ਔਰਤ ਰੋਗਾਂ ਦੇ ਮਾਹਿਰ ਡਾ.ਹਿਤੀਕਾ ਸ਼ਰਮਾ ਨੇ ਦੱਸਿਆ ਕਿ ਬਲਾਕ ਦੀਆਂ ਵੱਖ ਵੱਖ ਸਿਹਤ ਸੰਸਥਾਵਾਂ ਵਿੱਚ ਗਰਭਵਤੀ ਔਰਤਾਂ ਲਈ ਮੁਫ਼ਤ ਸਿਹਤ ਜਾਂਚ ਕੈਂਪ ਅਤੇ ਟੀਕਾਕਰਨ ਕੈਂਪ ਹਰ ਬੁੱਧਵਾਰ ਨੂੰ ਮਮਤਾ ਦਿਵਸ ਅਤੇ ਹਰ ਮਹੀਨੇ ਦੀ 9 ਤਰੀਕ ਨੂੰ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰੀਤਵ ਦਿਵਸ ਦੇ ਤੌਰ ਤੇ ਮਨਾਉਂਦਿਆਂ ਲਗਾਏ ਜਾਂਦੇ ਹਨ। ਇਸ ਦਿਨ ਔਰਤ ਰੋਗਾਂ ਦੇ ਮਾਹਿਰ ਵੱਲੋਂ ਜਾਂਚ ਦੇ ਨਾਲ ਨਾਲ ਟੈਸਟ ਅਤੇ ਦਵਾਈਆਂ ਵੀ ਦਿੱਤੀਆਂ ਜਾਂਦੀਆਂ ਹਨ।
ਵਿਜੈ ਕੁਮਾਰ ਜ਼ਿਲ੍ਹਾ ਸਮੂਹ ਸਿੱਖਿਆ ਅਤੇ ਸੂਚਨਾ ਅਫ਼ਸਰ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਿਵ ਅਭਿਆਨ ਤਹਿਤ ਆਉਣ ਵਾਲੇ ਸਮੇਂ ਵਿੱਚ ਹਰ ਮਹੀਨੇ ਦੀ 9 ਅਤੇ 23 ਤਾਰੀਖ ਨੂੰ ਗਰਭਵਤੀ ਔਰਤਾਂ ਦੀ ਸਿਹਤ ਜਾਂਚ ਅਤੇ ਟੀਕਾਕਰਨ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਜੇ.ਐਸ.ਵਾਈ. ਸਕੀਮ ਦੇ ਤਹਿਤ ਹਸਪਤਾਲ ਵਿਚ ਡਲਿਵਰੀ ਕਰਵਾਉਣ ਵਾਲੀ ਗਰਭਵਤੀ ਮਾਂ ਨੂੰ ਸਿਹਤ ਵਿਭਾਗ ਵੱਲੋਂ 700 ਰੂਪੈ ਦੀ ਸਹਾਇਤਾ ਦਿੱਤੀ ਜਾਂਦੀ ਹੈ। ਗਰਭਵਤੀ ਔਰਤਾਂ ਦੀ ਸਿਹਤ ਸੰਭਾਲ ਅਤੇ ਸੁਰੱਖਿਅਤ ਜਣੇਪੇ ਨੂੰ ਮੁੱਖ ਰੱਖਦੇ ਹੋਏ ਗਰਭਵਤੀ ਔਰਤਾਂ ਦਾ ਟੀਕਾਕਰਨ ਅਤੇ ਸਾਰੇ ਟੈਸਟ ਬਿਲਕੁਲ ਮੁਫਤ ਕੀਤੇ ਜਾਂਦੇ ਹਨ। ਸਿਹਤ ਕਰਮਚਾਰੀਆਂ ਅਤੇ ਆਸ਼ਾ ਵਰਕਰਾਂ ਵੱਲੋਂ ਸਮੇਂ ਸਮੇਂ ਗਰਭਵਤੀ ਔਰਤਾਂ ਦੀ ਕੌਂਸਲਿੰਗ ਕੀਤੀ ਜਾਂਦੀ ਹੈ ਤਾਂ ਜੋ ਉਹ ਆਪਣਾ ਅਤੇ ਆਪਣੇ ਗਰਭ ਵਿੱਚ ਪਲ ਰਹੇ ਬੱਚੇ ਦਾ ਧਿਆਨ ਰੱਖ ਸਕਣ,
ਇਸ ਮੌਕੇ ਹਰਪਾਲ ਕਿਰਨ ਅਤੇ ਰੇਖਾ ਰਾਣੀ ਏ.ਐਨ.ਐਮ. ਤੋ ਇਲਾਵਾ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਹਨ।