*ਗਰਮੀ ਦੇ ਟੁੱਟਣਗੇ ਪੁਰਾਣੇ ਰਿਕਾਰਡ ! ਤਾਪਮਾਨ 47 ਡਿਗਰੀ ਤੋਂ ਪਾਰ, ਸਕੂਲਾਂ ਦਾ ਬਦਲਿਆ ਸਮਾਂ, ਜਾਣੋ ਕਦੋਂ ਮਿਲੇਗੀ ਰਾਹਤ ?*

0
63

19 ਮਈ (ਸਾਰਾ ਯਹਾਂ/ਬਿਊਰੋ ਨਿਊਜ਼)ਮੌਸਮ ਵਿਭਾਗ ਨੇ ਗਰਮੀ ਨੂੰ ਲੈ ਕੇ ਫਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ‘ਚ ਰੈੱਡ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਨੇ ਪੰਜਾਬ ਦੇ ਬਾਕੀ ਸਾਰੇ 19 ਜ਼ਿਲ੍ਹਿਆਂ ਨੂੰ ਆਰੇਂਜ ਅਲਰਟ ‘ਤੇ ਰੱਖਿਆ ਹੈ।

ਪੰਜਾਬ ਦੇ ਲੋਕ ਗਰਮੀ ਦੀ ਮਾਰ ਝੱਲ ਰਹੇ ਹਨ ਜਿਸ ਤਰ੍ਹਾਂ ਤਾਪਮਾਨ ਵਧ ਰਿਹਾ ਹੈ, ਉਸ ਤੋਂ ਲੱਗਦਾ ਹੈ ਕਿ ਤਾਪਮਾਨ ਸਬੰਧੀ ਸਾਰੇ ਪੁਰਾਣੇ ਰਿਕਾਰਡ ਟੁੱਟਣ ਵਾਲੇ ਹਨ। ਪੰਜਾਬ ਵਿੱਚ ਤਾਪਮਾਨ 46 ਡਿਗਰੀ ਨੂੰ ਪਾਰ ਕਰ ਗਿਆ ਹੈ। ਇਸ ਦੇ ਨਾਲ ਹੀ ਹਾਲਾਤ ਨੂੰ ਦੇਖਦੇ ਹੋਏ ਮੌਸਮ ਵਿਭਾਗ ਨੇ ਸੂਬੇ ‘ਚ ਰੈੱਡ ਅਲਰਟ ਜਾਰੀ ਕੀਤਾ ਹੈ। ਨੌਟਪਾ 25 ਮਈ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਇਸ ਵਿੱਚ ਸੂਰਜ ਅੱਗ ਉਗਲੇਗਾ ਅਤੇ ਧਰਤੀ ਹੋਰ ਗਰਮ ਹੋ ਜਾਵੇਗੀ। ਪੰਜਾਬ ਸਰਕਾਰ ਨੇ ਸਕੂਲਾਂ ਦਾ ਸਮਾਂ ਬਦਲਿਆ ਹੈ।

ਮੌਸਮ ਵਿਭਾਗ ਨੇ ਗਰਮੀ ਨੂੰ ਲੈ ਕੇ ਫਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ‘ਚ ਰੈੱਡ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਨੇ ਪੰਜਾਬ ਦੇ ਬਾਕੀ ਸਾਰੇ 19 ਜ਼ਿਲ੍ਹਿਆਂ ਨੂੰ ਆਰੇਂਜ ਅਲਰਟ ‘ਤੇ ਰੱਖਿਆ ਹੈ। ਮੌਸਮ ਵਿਭਾਗ ਦਾ ਅਨੁਮਾਨ ਹੈ ਕਿ 20 ਮਈ ਤੱਕ ਮੌਸਮ ਅਜਿਹਾ ਹੀ ਰਹਿਣ ਵਾਲਾ ਹੈ, ਜਿਸ ਦਾ ਮਤਲਬ ਹੈ ਕਿ ਗਰਮੀ ਤੋਂ ਰਾਹਤ ਨਹੀਂ ਮਿਲੇਗੀ।

ਪੰਜਾਬ ਵਿੱਚ ਨੌਟਪਾ ਇਸ ਸਾਲ 25 ਮਈ ਤੋਂ ਸ਼ੁਰੂ ਹੋਵੇਗਾ। ਇਹ ਉਹ ਦਿਨ ਹਨ ਜਦੋਂ ਸੂਰਜ ਧਰਤੀ ਦੇ ਸਭ ਤੋਂ ਨੇੜੇ ਹੋਵੇਗਾ ਅਤੇ ਅੱਗ ਉਗਲਣਾ ਸ਼ੁਰੂ ਕਰ ਦੇਵੇਗਾ। ਇਨ੍ਹਾਂ ਦਿਨਾਂ ‘ਚ ਤਾਪਮਾਨ ‘ਚ ਲਗਾਤਾਰ ਵਾਧਾ ਹੋਵੇਗਾ। ਨੌਟਪਾ 25 ਮਈ ਤੋਂ ਸ਼ੁਰੂ ਹੋਵੇਗਾ ਅਤੇ ਇਸ ਦਾ ਪ੍ਰਭਾਵ 2 ਜੂਨ ਤੱਕ ਰਹੇਗਾ। ਇਹ 9 ਦਿਨ ਸਭ ਤੋਂ ਗਰਮ ਰਹਿਣਗੇ।

ਪੰਜਾਬ ਦੇ ਸਾਰੇ ਸਰਕਾਰੀ, ਗੈਰ-ਸਰਕਾਰੀ, ਪ੍ਰਾਈਵੇਟ ਸਕੂਲਾਂ ਅਤੇ ਕਾਲਜਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ 20 ਮਈ ਤੋਂ 31 ਮਈ ਤੱਕ ਸਾਰੇ ਸਕੂਲਾਂ ਅਤੇ ਕਾਲਜਾਂ ਦਾ ਸਮਾਂ ਸਵੇਰੇ 7 ਵਜੇ ਤੋਂ ਦੁਪਹਿਰ 12 ਵਜੇ ਤੱਕ ਹੋਵੇਗਾ। ਇਹ ਬਦਲਾਅ ਮੌਸਮ ਵਿਭਾਗ ਵੱਲੋਂ ਜਾਰੀ ਰੈੱਡ ਅਲਰਟ ਅਤੇ ਹੀਟ ਵੇਵ ਦੇ ਸਬੰਧ ਵਿੱਚ ਕੀਤਾ ਗਿਆ ਹੈ।

LEAVE A REPLY

Please enter your comment!
Please enter your name here