*ਗਲੀ ਮੁਹੱਲਿਆਂ ਚ ਹੋਣ ਵਾਲੀਆਂ ਘਟਨਾਵਾਂ, ਲੁੱਟ ਖੋਹਾ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਲਈ ਚਲਾਇਆ ਪੁਲਿਸ ਨੇ ਸਰਚ ਆਪ੍ਰੇਸ਼ਨ—ਡੀ.ਐਸ.ਪੀ. ਚਹਿਲ*

0
169

ਬੁਢਲਾਡਾ 10 ਅਕਤੂਬਰ (ਸਾਰਾ ਯਹਾਂ/ਮਹਿਤਾ ਅਮਨ) ਅਮਨ ਕਾਨੂੰਨ ਦੀ ਵਿਵਸਥਾ ਨੂੰ ਕਾਇਮ ਰੱਖਣ ਲਈ ਸਮਾਜ ਵਿਰੋਧੀ ਅਨਸਰਾਂ ਨਾਲ ਕਿਸੇ ਵੀ ਕਿਸਮ ਦਾ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਇਹ ਸ਼ਬਦ ਅੱਜ ਇੱਥੇ ਐਸ.ਐਸ.ਪੀ. ਮਾਨਸਾ ਭਾਗੀਰਥਥ ਸਿੰਘ ਮੀਨਾ ਦੀ ਅਗਵਾਈ ਹੇਠ ਡੀ.ਐਸ.ਪੀ. ਗਮਦੂਰ ਸਿੰਘ ਚਹਿਲ ਨੇ ਕਹੇ। ਉਨ੍ਹਾਂ ਦੱਸਿਆ ਕਿ ਅੱਜ 11 ਤੋਂ 3 ਵਜੇ ਤੱਕ ਸ਼ਹਿਰ ਦੀਆਂ ਵੱਖ ਵੱਖ ਗਲੀਆਂ ਬਾਜਾਰਾਂ ਚ ਪੁਲਿਸ ਪਾਰਟੀ ਸਹਿਤ ਜਿਨ੍ਹਾਂ ਬਾਜਾਰਾਂ ਵਿੱਚ ਲੁੱਟ ਖੋਹ, ਚੋਰੀ ਦੇ ਮਾਮਲਿਆਂ ਸੰਬੰਧੀ ਸ਼ੱਕੀ ਵਿਅਕਤੀਆਂ ਦੇ ਘਰ, ਰੇਲਵੇ ਸਟੇਸ਼ਨ, ਬੱਸ ਸਟੈਂਡ, ਭੀੜ ਵਾਲੀਆਂ ਥਾਵਾਂ, ਧਾਰਮਿਕ ਸਥਾਨਾਂ, ਹੋਟਲ ਢਾਬਿਆਂ ਅਤੇ ਨਾਕੇ ਲਗਾ ਕੇ ਵਹੀਕਲਾਂ ਦੀ ਚੈਕਿੰਗ ਕੀਤੀ ਗਈ। ਇਸ ਦੌਰਾਨ ਵੱਡੀ ਗਿਣਤੀ ਵਿੱਚ ਬਿਨ੍ਹਾਂ ਨੰਬਰ ਪਲੇਟ ਵਾਲੇ ਸ਼ੱਕੀ ਮੋਟਰ ਸਾਈਕਲਾਂ ਨੂੰ ਵੀ ਕਾਬੂ ਕੀਤਾ ਗਿਆ। ਉਨ੍ਹਾਂ ਮੋਟਰ ਸਾਈਕਲ ਦੇ ਮਾਲਕਾਂ ਨੂੰ ਕਾਗਜ ਦਿਖਾਉਣ ਲਈ ਕਿਹਾ ਗਿਆ। ਉਨ੍ਹਾਂ ਦੱਸਿਆ ਗਿਆ ਕਿ ਵਿਸ਼ੇਸ਼ ਮੁਹਿੰਮ ਆਰੰਭ ਕਰਕੇ ਰੋਜਾਨਾਂ ਹੀ ਗਸ਼ਤਾ ਨਾਕਾਬੰਦੀਆਂ ਅਤੇ ਸਰਚ ਅਪਰੇਸ਼ਨ ਅਸਰਦਾਰ ਢੰਗ ਨਾਲ ਕਰਕੇ ਚੋਰੀ ਅਤੇ ਲੁੱਟਾਂ ਖੋਹਾਂ ਕਰਨ ਵਾਲੇ ਅਨਸਰਾਂ ਨੂੰ ਕਾਬੂ ਕਰਕੇ ਨਸ਼ਿਆਂ ਦਾ ਧੰਦਾ ਕਰਨ ਵਾਲਿਆਂ ਵਿWੱਧ ਮੁਕੰਦਮੇ ਦਰਜ ਕਰਕੇ ਵੰਡੀ ਬਰਾਮਦਗੀ ਕਰਵਾਈ ਜਾਵੇਗੀ। ਸ਼ਹਿਰ ਅੰਦਰ ਅਮਨ ਕਾਨੂੰਨ ਵਿਵਸਥਾਂ ਨੂੰ ਹਰ ਹਾਲ ਕਾਇਮ ਰੱਖਿਆ ਜਾਵੇਗਾ। ਮਾਨਸਾ ਪੁਲਿਸ ਵੱਲੋਂ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾਂ ਹੀ ਜਾਰੀ ਰੱਖਿਆ ਜਾਵੇਗਾ। ਇਸ ਮੌਕੇ ਤੇ ਵੱਡੀ ਤਦਾਦ ਵਿੱਚ ਪੁਲਿਸ ਤੋਂ ਇਲਾਵਾ ਐਸ.ਐਚ.ਓ. ਸਦਰ ਇੰਸਪੈਕਟਰ ਹਰਬੰਸ ਸਿੰਘ ਆਦਿ ਹਾਜਰ ਸਨ।

LEAVE A REPLY

Please enter your comment!
Please enter your name here