(ਸਾਰਾ ਯਹਾਂ/ਬਿਊਰੋ ਨਿਊਜ਼ ) : ਸੂਬੇ ਵਿੱਚ ਚਲ ਰਹੀ ਗਲ-ਘੋਟੂ ਅਤੇ ਮੂੰਹ-ਖੁਰ ਟੀਕਾਕਰਨ ਮੁਹਿੰਮ ਦੀ ਸਮੀਖਿਆ ਦੌਰਾਨ ਕੈਬਨਿਟ ਮੰਤਰੀਆਂ ਨੂੰ ਦੱਸਿਆ ਗਿਆ ਕਿ ਪਸ਼ੂ ਪਾਲਣ ਵਿਭਾਗ ਵੱਲੋਂ ਗਲ-ਘੋਟੂ ਬੀਮਾਰੀ ਦਾ ਟੀਕਾਕਰਨ ਮੁਕੰਮਲ ਕੀਤਾ ਜਾ ਚੁੱਕਾ ਹੈ ਜਦਕਿ ਮੂੰਹ-ਖੁਰ ਦੀ ਬੀਮਾਰੀ ਦਾ ਟੀਕਾਕਰਨ 30 ਨਵੰਬਰ ਤੱਕ ਮੁਕੰਮਲ ਕਰ ਲਿਆ ਜਾਵੇਗਾ।
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸੂਬੇ ਵਿੱਚ ਕਿਸਾਨਾਂ ਅਤੇ ਪਸ਼ੂ ਪਾਲਕਾਂ ਨੂੰ ਬੀਮਾਰੀਆਂ ਅਤੇ ਇਨ੍ਹਾਂ ਤੋਂ ਬਚਾਅ ਬਾਰੇ ਦੱਸਣ ਲਈ ਜਾਗਰੂਕਤਾ ਮੁਹਿੰਮ ਅਰੰਭੀ ਜਾਵੇ ਤਾਂ ਜੋ ਪਸ਼ੂ ਪਾਲਕ ਆਪਣੀ ਪੱਧਰ ’ਤੇ ਵੀ ਅਗਾਊਂ ਇਹਤਿਆਤ ਅਪਣਾ ਸਕਣ।
ਪਸ਼ੂ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਵਿਕਾਸ ਪ੍ਰਤਾਪ ਨੇ ਦੱਸਿਆ ਕਿ ਸੂਬੇ ਵਿੱਚ ਲੰਪੀ ਸਕਿਨ ਬੀਮਾਰੀ ਦਾ ਪ੍ਰਭਾਵ ਬਿਲਕੁਲ ਘੱਟ ਗਿਆ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਕਰੀਬ 9.21 ਲੱਖ ਗਾਵਾਂ ਨੂੰ ਲੰਪੀ ਸਕਿਨ ਬੀਮਾਰੀ ਤੋਂ ਬਚਾਅ ਲਈ ਗੋਟ ਪੌਕਸ ਦੇ ਟੀਕੇ ਲਗਾਏ ਜਾ ਚੁੱਕੇ ਹਨ ਅਤੇ ਕਰੀਬ 94 ਹਜ਼ਾਰ ਖ਼ੁਰਾਕਾਂ ਵਿਭਾਗ ਕੋਲ ਉਪਲਬਧ ਹ