*ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਸੁਰੱਖਿਆ ਵਾਪਸ ਨਾ ਲੈਣ ਦੇ ਫੈਸਲੇ ਤੋਂ ਬਾਅਦ ਪੰਜਾਬ ਪੁਲਿਸ ਦੇ ਅਧਿਕਾਰੀਆਂ ਦੇ ਹੱਥ ਪੈਰ ਫੁੱਲਣੇ ਸ਼ੁਰੂ*

0
102

ਅੰਮ੍ਰਿਤਸਰ 31,ਮਈ (ਸਾਰਾ ਯਹਾਂ/ਬਿਊਰੋ ਨਿਊਜ਼) : : ਸਿੰਘ ਸਾਹਿਬ ਵੱਲੋੰ ਪੰਜਾਬ ਪੁਲਿਸ ਦੀ ਸੁਰੱਖਿਆ ਨਾ ਲੇੈਣ ਦੇ ਫੈਸਲੇ ਤੋਂ ਬਾਅਦ ਪੁਲਿਸ ਦੇ ਹੱਥ ਪੈਰ ਫੁੱਲਣੇ ਸ਼ੁਰੂ ਹੋ ਗਏ ਹਨ ਤੇ ਪੰਜਾਬ ਸਰਕਾਰ / ਪੁਲਿਸ ਦੇ ਉਚ ਅਧਿਕਾਰੀਆਂ ਦੇ ਦਿਸ਼ਾ ਨਿਰਦੇਸ਼ਾਂ ‘ਤੇ ਅੰਮ੍ਰਿਤਸਰ ਦੇ ਪੁਲਿਸ  ਕਮਿਸ਼ਨਰ ਗਿਆਨੀ ਹਰਪ੍ਰੀਤ ਸਿੰਘ ਦੀ ਸੁਰੱਖਿਆ ਬਹਾਲੀ ਲਈ ਲਗਾਤਾਰ ਗਿਆਨੀ ਹਰਪ੍ਰੀਤ ਸਿੰਘ ਦੇ ਸਟਾਫ ਨਾਲ ਸੰਪਰਕ ਕਰ ਰਹੇ ਹਨ ਪਰ ਸਿੰਘ ਦੇ ਹੁਕਮਾਂ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਹੈਡਕੁਆਟਰ ਵੱਲੋਂ ਸੁਰੱਖਿਆ ਲੈਣ ਤੋਂ ਸਾਫ ਇਨਕਾਰ ਕਰ ਦਿੱਤਾ ਗਿਆ ਹੈ।  ਜਾਣਕਾਰੀ ਮੁਤਾਬਕ ਗਿਆਨੀ ਹਰਪ੍ਰੀਤ ਸਿੰਘ ਨਾਲ ਕੁੱਲ 6 (ਤਿੰਨ ਪੰਜਾਬ ਪੁਲਿਸ ਤੇ ਤਿੰਨ ਆਈਆਰਬੀ) ਦੇ ਜਵਾਨ ਤੈਨਾਤ ਸਨ, ਜਿਨਾਂ ‘ਚੋਂ ਤਿੰਨ ਨੂੰ ਵਾਪਸ ਬੁਲਾ ਲਿਆ ਗਿਆ ਸੀ ਤੇ ਹੁਣ ਬੀਤੇ ਦਿਨੀ ਪੰਜਾਬ ਗਾਇਕ ਸਿੱਧੂ ਮੂਸੇਵਾਲਾ ਦੀ ਹੱਤਿਆ ਤੋਂ ਬਾਅਦ ਸੁਰੱਖਿਆ ਦੇ ਮੁੱਦੇ ‘ਤੇ ਚੁਫੇਰਿਓਂ ਘਿਰੀ ਪੰਜਾਬ ਸਰਕਾਰ ਇਸ ਮਾਮਲੇ ਨੂੰ

ਕਵਰ ਕਰਨ ‘ਤੇ ਲੱਗ ਗਈ ਹੈ ਤੇ ਸਿੰਘ ਸਾਹਿਬ ਦੀ ਸੁਰੱਖਿਆ ਬਹਾਲ ਕਰਕੇ ਸਿੰਘ ਸਾਹਿਬ ਨਾਲ ਮੁੜ ਤੈਨਾਤ ਕਰਨ ਦੀ ਕੋਸ਼ਿਸ਼ ‘ਚ ਹੈ ਪਰ ਸਿੰਘ ਸਾਹਿਬ ਨੇ ਸਾਫ ਮਨਾ ਕੀਤਾ ਹੈ। ਹਾਲਾਂਕਿ ਸ਼੍ਰੋਮਣੀ ਕਮੇਟੀ ਵੱਲੋਂ ਟਾਸਕ ਫੋਰਸ ਦੇ 10 ਮੁਲਾਜ਼ਮ ਸਿੰਘ ਸਾਹਿਬ ਨਾਲ ਤੈਨਾਤ ਕਰ ਦਿੱਤੇ ਗਏ ਹਨ। ਦੂਜੇ ਪਾਸੇ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਅਰੁਣਪਾਲ ਸਿੰਘ ਨੇ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸੁਰੱਖਿਆ ਨਾ ਲਏ ਜਾਣ ਬਾਬਤ ਪੁੱਛੇ ਜਾਣ ‘ਤੇ ਸਿਰਫ ਏਨਾ ਕਿਹਾ ਕਿ ਸਿੰਘ ਸਾਹਿਬ ਫਿਲਹਾਲ ਬਾਹਰ ਹਨ, ਉਨਾਂ ਦੇ ਅੰਮ੍ਰਿਤਸਰ ਪਰਤਣ ‘ਤੇ ਇਸ ਮਾਮਲੇ ‘ਤੇ ਉਨਾਂ ਨਾਲ ਗੱਲਬਾਤ ਕਰਨਗੇ। ਇਸ ਤੋਂ ਇਲਾਵਾ ਦੂਜੇ ਪਾਸੇ ਕੱਲ ਤੋਂ ਘੱਲੂਘਾਰਾ ਹਫਤਾ ਸ਼ੁਰੂ ਹੋਣ ਤੋਂ ਪਹਿਲਾਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸ੍ਰੀ ਦਰਬਾਰ ਸਾਹਿਬ ਦੇ ਨੇੜਲੇ ਖੇਤਰਾਂ ਸਮੇਤ ਸ਼ਹਿਰ ਦੇ ਕਈ ਇਲਾਕਿਆਂ ‘ਚ ਸੁਰੱਖਿਆ ਵਧਾ ਦਿੱਤੀ ਹੈ ਤੇ ਪੁਲਿਸ ਦੇ ਨਾਲ ਨਾਲ ਪੈਰਾ ਮਿਲਟ੍ਰੀ ਫੋਰਸ ਦੇ ਜਵਾਨ ਤੈਨਾਤ ਕਰ ਦਿੱਤੇ ਹਨ। 

NO COMMENTS