(ਸਾਰਾ ਯਹਾਂ/ਬਿਊਰੋ ਨਿਊਜ਼): ਗਿੱਦੜਬਾਹਾ ‘ਚ ਇੱਕ ਆੜਤੀਏ ਦੀਆਂ ਅੱਖਾਂ ਵਿੱਚ ਮਿਰਚਾਂ ਪਾ ਕੇ ਲੁੱਟਣ ਦੀ ਨਾਕਾਮ ਕੋਸ਼ਿਸ਼ ਹੋਈ ਹੈ। ਭੱਜਦਾ ਹੋਇਆ ਅਣਪਛਾਤਾ ਨੌਜਵਾਨ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਿਆ ਹੈ।
ਗਿੱਦੜਬਾਹਾ ‘ਚ ਇੱਕ ਆੜਤੀਏ ਦੀਆਂ ਅੱਖਾਂ ਵਿੱਚ ਮਿਰਚਾਂ ਪਾ ਕੇ ਲੁੱਟਣ ਦੀ ਨਾਕਾਮ ਕੋਸ਼ਿਸ਼ ਹੋਈ ਹੈ। ਭੱਜਦਾ ਹੋਇਆ ਅਣਪਛਾਤਾ ਨੌਜਵਾਨ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਿਆ ਹੈ। ਗਿੱਦੜਬਾਹਾ ਪੁਲਿਸ ਵੱਲੋਂ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ।
ਇਸ ਸਾਰੇ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਆੜਤੀਏ ਸਰਿੰਦਰ ਕੁਮਾਰ ਨੇ ਦੱਸਿਆ ਕਿ ਉਹ ਆਪਣੀ ਫਾਰਮ ਹਾਕਮ ਸਿੰਘ ਸੁਰਿੰਦਰ ਕੁਮਾਰ ‘ਤੇ ਤਕਰੀਬਨ ਸਵਾ ਇੱਕ ਵਜੇ ਬੈਠੇ ਸੀ। ਉਨ੍ਹਾਂ ਦੱਸਿਆ ਕਿ ਇੱਕ ਨੌਜਵਾਨ ਆਇਆ ਤੇ ਉਸ ਨੇ ਆਉਂਦੇ ਸਾਰ ਹੀ ਮੇਰੀਆਂ ਅੱਖਾਂ ਵਿੱਚ ਮਿਰਚਾਂ ਪਾ ਦਿੱਤੀਆਂ। ਉਨ੍ਹਾਂ ਕਿਹਾ ਕਿ ਅਣਪਛਾਤਾ ਨੌਜਵਾਨ ਉਹਨਾਂ ਨੂੰ ਲੁੱਟਣ ਦੀ ਨੀਅਤ ਨਾਲ ਆਇਆ ਸੀ। ਉਨ੍ਹਾਂ ਦੱਸਿਆ ਕਿ ਮੇਰੀਆਂ ਅੱਖਾਂ ਖੁੱਲ੍ਹੀਆਂ ਸਨ ਅਤੇ ਜਦੋਂ ਮੈਂ ਉਸ ਨੂੰ ਗਾਲ਼ਾਂ ਦੇਣ ਲੱਗਿਆ ਤਾਂ ਨੌਜਵਾਨ ਮੌਕੇ ਤੋਂ ਫਰਾਰ ਹੋ ਗਿਆ। ਭੱਜਦੇ ਹੋਏ ਨੌਜਵਾਨ ਦੀ ਵੀਡੀਓ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ। ਉਨ੍ਹਾਂ ਦੱਸਿਆ ਕਿ ਕੁੱਝ ਸਮੇਂ ਬਾਅਦ ਈ ਰਿਕਸ਼ਾ ਵਾਲਾ ਉਨ੍ਹਾਂ ਦੀ ਦੁਕਾਨ ‘ਤੇ ਆਇਆ ਤੇ ਕਹਿਣ ਲੱਗਾ ਕਿ ਮੇਰੇ ਉਸ ਨੌਜੁਆਨ ਵੱਲ ਪੈਸੇ ਰਹਿ ਗਏ ਹਨ ਕਿਹਾ ਕਿ ਉਸ ਸਮੇਂ ਦੌਰਾਨ ਨੌਜਵਾਨ ਉੱਥੋਂ ਫਰਾਰ ਹੋ ਚੁੱਕਿਆ ਸੀ। ਉਨ੍ਹਾਂ ਕਿਹਾ ਕਿ ਮੇਰੀਆਂ ਲੱਤਾਂ ਠੀਕ ਨਾ ਹੋਣ ਕਾਰਨ ਮੈਂ ਉਸਦਾ ਪਿੱਛਾ ਨਹੀਂ ਕਰ ਸਕਿਆ। ਉਨ੍ਹਾਂ ਪ੍ਰਸ਼ਾਸ਼ਨ ਤੋਂ ਮੰਗ ਕੀਤੀ ਕਿ ਜਲਦ ਤੋਂ ਜਲਦ ਇਹੋ ਜਿਹੇ ਚੋਰ ਉਚੱਕਿਆਂ ਨੂੰ ਫੜਿਆ ਜਾਵੇ ਅਤੇ ਉਨ੍ਹਾਂ ਨੂੰ ਇਨਸਾਫ ਦਿਵਾਇਆ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਭਰੇ ਬਾਜ਼ਾਰਾਂ ਵਿਚ ਇਸ ਤਰ੍ਹਾਂ ਹੋ ਸਕਦਾ ਹੈ ਤਾਂ ਘਰ ਵਿੱਚ ਔਰਤਾਂ ਕਿਵੇਂ ਸੁਰੱਖਿਅਤ ਹਨ। ਉਨ੍ਹਾਂ ਕਿਹਾ ਕਿ ਨਸ਼ੇੜੀਆਂ ਤੋਂ ਨਿਜਾਤ ਦਿਵਾਈ ਜੋ ਜਾਵੇ। ਇਸ ਮੌਕੇ ਤੇ ਜਦੋਂ ਗਿੱਦੜਬਾਹਾ ਪੁਲਿਸ ਇੰਚਾਰਜ ਬਲਵਿੰਦਰ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਗਹਿਰਾਈ ਨਾਲ ਤਫਤੀਸ਼ ਜਾਰੀ ਹੈ ਅਤੇ ਜਲਦ ਹੀ ਅਣਪਛਾਤੇ ਨੌਜਵਾਨ ਨੂੰ ਕਾਬੂ ਕਰ ਲਿਆ ਜਾਵੇਗਾ।