ਮਾਨਸਾ 19 ਦਸੰਬਰ(ਸਾਰਾ ਯਹਾਂ/ਬੀਰਬਲ ਧਾਲੀਵਾਲ ) —- ਪੰਜਾਬ ਦੇ ਬਹੁ ਚਰਚਿਤ ਹਲਕਾ ਗਿੱਦੜਬਾਹਾ ਤੋਂ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਕੈਬਨਿਟ ਮੰਤਰੀ ਟਰਾਂਸਪੋਰਟ ਪੰਜਾਬ ਸਰਕਾਰ ਵੱਲੋਂ 22 ਦਸੰਬਰ ਨੂੰ ਵਿਸ਼ਾਲ ਰੈਲੀ ਕਰਵਾਈ ਜਾ ਰਹੀ ਹੈ। ਜਿਸ ਵਿੱਚ ਵਿਸ਼ੇਸ਼ ਤੌਰ ਤੇ ਕਾਂਗਰਸ ਪਾਰਟੀ ਹਲਕਾ ਮਾਨਸਾ ਤੋਂ ਨਵ-ਨਿਯੁਕਤ ਸੇਵਾਦਾਰ ਸ਼ੁੱਭਦੀਪ ਸਿੰਘ ਸਿੱਧੂ ਮੂਸੇਵਾਲਾ ਦੀ ਅਗਵਾਈ ਵਿੱਚ 60 ਬੱਸਾਂ ਅਤੇ ਹੋਰ ਵਾਹਨ ਗਿੱਦੜਬਾਹਾ ਵਿਖੇ ਰੈਲੀ ਵਿੱਚ ਸ਼ਾਮਿਲ ਹੋਣਗੇ। ਇਸ ਸੰਬੰਧੀ ਪੰਜਾਬ ਪ੍ਰਦੇਸ਼ ਕਾਂਗਰਸੀ ਕਮੇਟੀ ਦੇ ਸੈਕਟਰੀ ਪ੍ਰਿਤਪਾਲ ਸਿੰਘ ਡਾਲੀ ਨੇ ਦੱਸਿਆ ਕਿ ਇਸ ਵਾਰ ਨੌਜਵਾਨ ਦਿਲਾਂ ਦੀ ਧੜਕਣ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਰੈਲੀ ਵਿੱਚ ਇਸ ਵਾਰ ਦੇਸ਼ ਦੇ ਉੱਘੇ ਲੋਕ ਗਾਇਕ ਸਿੱਧੂ ਮੂਸੇ ਵਾਲਾ ਦੀ ਅਗਵਾਈ ਵਿੱਚ ਇਸ ਰੈਲੀ ਵਿੱਚ ਸ਼ਾਮਿਲ ਹੋ ਕੇ ਨਵਜੋਤ ਸਿੰਘ ਸਿੱਧੂ ਦਾ ਪਹੁੰਚਣ ਤੇ ਭਰਵਾਂ ਸਵਾਗਤ ਕਰਨਗੇ। ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਨੇ ਹਲਕਾ ਸਰਦੂਲਗੜ੍ਹ ਅਤੇ ਬੁਢਲਾਡਾ ਤੋਂ ਰਾਜਾ ਵੜਿੰਗ ਦੀ ਰੈਲੀ ਵਿੱਚ ਸ਼ਾਮਿਲ ਹੋਣ ਲਈ ਜਾਣਾ ਹੈ ਤਾਂ ਉੱਥੇ ਜਾਣ ਲਈ ਮੇਰੇ ਨਾਲ ਫਰੀ ਸਾਧਨ ਲਈ ਸੰਪਰਕ ਕਰ ਸਕਦੇ ਹਨ।
ਸੰਪਰਕ ਨੰ: 98764-00065 ਜਨਤਾ ਦਾ ਸੇਵਕ ਪ੍ਰਿਤਪਾਲ ਸਿੰਘ ਡਾਲੀ