*ਗਿੱਪੀ ਗਰੇਵਾਲ ਨੇ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ, CM ਦੀ ਧੀ ਨੂੰ ਲੈ ਬੋਲੇ- ‘ਦੁਨੀਆਂ ‘ਚ ਤੁਹਾਡਾ ਸਵਾਗਤ ਨਿਆਮਤ ਬੇਟਾ’*

0
35

20 ਅਪ੍ਰੈਲ (ਸਾਰਾ ਯਹਾਂ/ਮੁੱਖ ਸੰਪਾਦਕ) ਪੰਜਾਬੀ ਗਾਇਕ ਅਤੇ ਅਦਾਕਾਰ ਗਿੱਪੀ ਗਰੇਵਾਲ ਆਪਣੇ ਪਰਿਵਾਰ ਅਤੇ ਬੱਚਿਆ ਸਮੇਤ ਹਾਲ ਹੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ

ਪੰਜਾਬੀ ਗਾਇਕ ਅਤੇ ਅਦਾਕਾਰ ਗਿੱਪੀ ਗਰੇਵਾਲ ਆਪਣੇ ਪਰਿਵਾਰ ਅਤੇ ਬੱਚਿਆ ਸਮੇਤ ਹਾਲ ਹੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਪੁੱਜੇ। ਇਸ ਦੌਰਾਨ ਉਨ੍ਹਾਂ ਬੇਹੱਦ ਖੂਬਸੂਰਤ ਤਸਵੀਰ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਸ਼ੇਅਰ ਕੀਤੀ। ਇਸ ਤਸਵੀਰ ਨੂੰ ਸ਼ੇਅਰ ਕਰਦਿਆਂ ਪੰਜਾਬੀ ਗਾਇਕ ਨੇ ਕੈਪਸ਼ਨ ਵਿੱਚ ਲਿਖਿਆ, ਜੇ ਪੁੱਤਰ ਮਿੱਠੜੇ ਮੇਵੇ ਤਾਂ ਧੀਆਂ ਮਿਸ਼ਰੀ ਡਲ਼ੀਆਂ…” ਇਸ ਖ਼ੂਬਸੂਰਤ ਦੁਨੀਆਂ ਵਿੱਚ ਤੁਹਾਡਾ ਸਵਾਗਤ ਹੈ ਨਿਆਮਤ ਬੇਟਾ, ਪ੍ਰਮਾਤਮਾ ਤੁਹਾਨੂੰ ਸਦਾ ਖ਼ੁਸ਼ ਤੇ ਚੜ੍ਹਦੀ ਕਲਾ ‘ਚ ਰੱਖੇ…🙏…

ਦੱਸ ਦੇਈਏ ਕਿ ਗਿੱਪੀ ਗਰੇਵਾਲ ਦੀ ਇੰਸਟਾਗ੍ਰਾਮ ਪੋਸਟ ਤੋਂ ਇਹ ਸਾਫ ਹੋ ਚੁੱਕਿਆ ਹੈ ਕਿ ਉਹ ਮੁੱਖ ਮੰਤਰੀ ਦੀ ਧੀ ਦੇ ਜਨਮ ਦੀ ਖੁਸ਼ੀ ਵਿੱਚ ਉਨ੍ਹਾਂ ਨੂੰ ਵਧਾਈਆਂ ਦੇਣ ਪੁੱਜੇ ਹਨ। ਇਸ ਦੌਰਾਨ ਪੰਜਾਬੀ ਗਾਇਕ ਦੀ ਪਤਨੀ ਰਵਨੀਤ ਗਰੇਵਾਲ ਸਣੇ ਉਨ੍ਹਾਂ ਦਾ ਛੋਟਾ ਬੇਟਾ ਗੁਰਬਾਜ਼ ਅਤੇ ਸ਼ਿੰਦਾ ਵੀ ਨਜ਼ਰ ਆਇਆ। ਇਸ ਤਸਵੀਰ ਨੂੰ ਪ੍ਰਸ਼ੰਸਕਾਂ ਵੱਲੋਂ ਬੇਹੱਦ ਪਸੰਦ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਲਗਾਤਾਰ ਕਮੈਂਟ ਕਰ ਇਸ ਉੱਪਰ ਆਪਣੀ ਪ੍ਰਤੀਕਿਰਿਆ ਦਿੱਤੀ ਜਾ ਰਹੀ ਹੈ।

NO COMMENTS