ਗੀਤਾ ਸ਼ਰਮਾ ਨੇ ਪੰਜਾਬ ਐਗਰੋ ਫੂਡ ਗਰੇਨ ਕਾਰਪੋਰੇਸ਼ਨ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ

0
92

ਚੰਡੀਗੜ੍ਹ, (ਸਾਰਾ ਯਹਾ, ਬਲਜੀਤ ਸ਼ਰਮਾ)12 ਮਾਰਚ ਪੰਜਾਬ ਬ੍ਰਾਹਮਣ ਸਭਾ ਦੀ ਮਹਿਲਾ ਵਿੰਗ ਦੀ ਪ੍ਰਧਾਨ ਸ੍ਰੀਮਤੀ ਗੀਤਾ ਸ਼ਰਮਾ ਨੇ ਵੀਰਵਾਰ ਨੂੰ ਇੱਥੇ ਪੰਜਾਬ ਦੇ ਮੁੱਖ ਮੰਤਰੀ ਦੇ ਸਲਾਹਕਾਰ ਸ੍ਰੀ ਭਰਤ ਇੰਦਰ ਸਿੰਘ ਚਹਿਲ ਦੀ ਹਾਜ਼ਰੀ ਵਿੱਚ ਪੰਜਾਬ ਐਗਰੋ ਫੂਡ ਗਰੇਨ ਕਾਰਪੋਰੇਸ਼ਨ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ।
ਸ੍ਰੀ ਚਹਿਲ ਨੇ ਗੀਤਾ ਸ਼ਰਮਾ ਨੂੰ ਉਨ੍ਹਾਂ ਦੀ ਨਵੀਂ ਨਿਯੁਕਤੀ ‘ਤੇ ਵਧਾਈ ਦਿੰਦਿਆਂ ਉਮੀਦ ਜਤਾਈ ਕਿ ਉਨ੍ਹਾਂ ਦੀ ਯੋਗ ਅਗਵਾਈ ਹੇਠ ਫੂਡ ਗਰੇਨ ਕਾਰਪੋਰੇਸ਼ਨ ਖੇਤਰ ਹੋਰ ਉਤਸ਼ਾਹਤ ਹੋਵੇਗਾ ਜਿਸ ਦਾ ਸਿੱਧਾ ਫਾਇਦਾ ਕਿਸਾਨਾਂ ਨੂੰ ਹੋਵੇਗਾ। ਸ੍ਰੀਮਤੀ ਗੀਤਾ ਸ਼ਰਮਾ ਨੇ ਇਹ ਜ਼ਿੰਮੇਵਾਰੀ ਦੇਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਕਾਰਪੋਰੇਸ਼ਨ ਨੂੰ ਨਵੀਆਂ ਉਚਾਈਆਂ ‘ਤੇ ਲਿਜਾਣ ਲਈ ਆਪਣੀ ਯੋਗਤਾ ਤੇ ਸਮਰੱਥਾ ਨਾਲ ਸੰਸਥਾ ਦੀ ਸੇਵਾ ਕਰਨਗੇ। ਉਨ੍ਹਾਂ ਮੁੱਖ ਮੰਤਰੀ ਨੂੰ ਭਰੋਸਾ ਦਿੱਤਾ ਕਿ ਉਹ ਚੇਅਰਪਰਸਨ ਵਜੋਂ ਆਪਣੀਆਂ ਜ਼ਿੰਮੇਵਾਰੀਆਂ ਅਤੇ ਫਰਜ਼ਾਂ ਨੂੰ ਪੂਰੀ ਲਗਨ, ਇਮਾਨਦਾਰੀ ਅਤੇ ਵਚਨਬੱਧਤਾ ਨਾਲ ਨਿਭਾਉਣਗੇ।
ਖੇਡ, ਯੁਵਕ ਸੇਵਾਵਾਂ ਤੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਉਚੇਚੇ ਤੌਰ ‘ਤੇ ਸ੍ਰੀਮਤੀ ਗੀਤਾ ਸ਼ਰਮਾ ਨੂੰ ਅਹੁਦਾ ਸੰਭਾਲਣ ਤੋਂ ਪਹਿਲਾਂ ਮਿਲ ਕੇ ਸ਼ੁਭ ਕਾਮਨਾਵਾਂ ਦਿੱਤੀਆਂ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਦੇ ਐਮ.ਡੀ. ਸ੍ਰੀ ਮਨਜੀਤ ਸਿੰਘ ਬਰਾੜ, ਪੰਜਾਬ ਦੇ ਰਾਜ ਸੂਚਨਾ ਕਮਿਸ਼ਨਰ ਸ੍ਰੀ ਸੰਜੀਵ ਗਰਗ, ਪੰਜਾਬ ਬ੍ਰਾਹਮਣ ਸਭਾ ਦੇ ਪ੍ਰਧਾਨ ਸ੍ਰੀ ਸ਼ੇਖਰ ਸ਼ੁਕਲਾ, ਉਪ ਪ੍ਰਧਾਨ ਸ੍ਰੀ ਵੀ.ਕੇ.ਵੈਦ ਤੇ ਸ੍ਰੀ ਰੋਹਿਤ ਸ਼ਰਮਾ ਵੀ ਹਾਜ਼ਰ ਸਨ।
——  

NO COMMENTS