ਗੁਜਰਾਤ ‘ਚ ਨਹੀਂ ਹੋਵੇਗਾ ‘ਭਾਰਤ ਬੰਦ’, ਸੀਐਮ ਰੁਪਾਣੀ ਨੇ ਜ਼ਬਰਦਸਤੀ ਕਰਨ ਵਾਲਿਆਂ ਖਿਲਾਫ ਦਿੱਤੇ ਕਾਰਵਾਈ ਦੇ ਹੁਕਮ

0
7

ਅਹਿਮਦਾਬਾਦ 7,ਦਸੰਬਰ (ਸਾਰਾ ਯਹਾ /ਬਿਓਰੋ ਰਿਪੋਰਟ): ਕੇਂਦਰ ਸਰਕਾਰ ਦੇ ਖੇਤੀ ਕਾਨੂੰਨ ਦਾ ਵਿਰੋਧ ਕਰ ਰਹੇ ਕਿਸਾਨਾਂ ਵਲੋਂ 8 ਦਸੰਬਰ ਨੂੰ ਭਾਰਤ ਬੰਦ ਦਾ ਐਲਾਨ ਕੀਤਾ ਹੈ। ਵਿਰੋਧੀ ਪਾਰਟੀਆਂ ਨੇ ਇਸ ਦਾ ਸਮਰਥਨ ਕੀਤਾ ਹੈ। ਗੁਜਰਾਤ ਦੇ ਮੁੱਖ ਮੰਤਰੀ ਵਿਜੇ ਰੁਪਾਣੀ ਨੇ ਸਾਫ਼ ਤੌਰ ‘ਤੇ ਕਿਹਾ ਹੈ ਕਿ ਗੁਜਰਾਤ ‘ਚ ਬੰਦ ਪਏ ਲੋਕਾਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਵਿਰੋਧੀ ਧਿਰ ‘ਤੇ ਵੀ ਨਿਸ਼ਾਨਾ ਸਾਧਦਿਆਂ ਕਿਹਾ ਕਿ ਕਿਸਾਨਾਂ ਦੇ ਨਾਂ ‘ਤੇ ਭਾਰਤ ਬੰਦ ਅੰਦੋਲਨ ਕੀਤਾ ਜਾ ਰਿਹਾ ਹੈ। ਇਸ ਵਿਚ ਸਿਰਫ ਨਾਂ ਕਿਸਾਨ ਦਾ ਹੈ, ਪਰ ਆਪਣੀ ਹੋਂਦ ਬਚਾਉਣ ਲਈ ਵਿਰੋਧੀ ਧਿਰ ਇੱਕ ਹੋ ਰਿਹਾ ਹੈ।

ਉਨ੍ਹਾਂ ਅੱਗੇ ਕਿਹਾ ਕਿ ਕਿਸਾਨ ਅੰਦੋਲਨ ਵਿਚ ਕਿਸਾਨ ਨੇਤਾਵਾਂ ਨੇ ਕਿਹਾ ਸੀ ਕਿ ਉਹ ਕਿਸੇ ਵੀ ਰਾਜਨੀਤਿਕ ਪਾਰਟੀ ਵਿਚ ਸ਼ਾਮਲ ਨਹੀਂ ਹੋਣਗੇ। ਕਾਂਗਰਸ ਦੀ ਹੋਂਦ ਖ਼ਤਮ ਹੋ ਗਈ ਹੈ, ਕਾਂਗਰਸ ਨਾਲ ਨਾ ਕੋਈ ਲੋਕ ਹੈ ਤੇ ਨਾ ਹੀ ਕੋਈ ਸੰਗਠਨ ਹੈ, ਉਨ੍ਹਾਂ ਨੇ 2019 ਦੇ ਚੋਣ ਪੱਤਰ ਵਿੱਚ ਲਿਖਿਆ ਸੀ ਕਿ ਉਹ ਮੰਡੀ ਐਕਟ ਨੂੰ ਲਾਗੂ ਨਹੀਂ ਕਰਨਗੇ। ਇਸ ਤੋਂ ਪਹਿਲਾਂ ਚੋਣ ਪੱਤਰ ਵਿੱਚ ਕਿਹਾ ਗਿਆ ਸੀ ਕਿ ਐਮਐਸਪੀ ਨੂੰ ਹਟਾ ਦਿੱਤਾ ਜਾਵੇਗਾ।

ਉਨ੍ਹਾਂ ਅੱਗੇ ਕਿਹਾ ਕਿ ਜਿਹੜੇ ਲੋਕ ਗੁਜਰਾਤ ਨੂੰ ਜ਼ਬਰਦਸਤੀ ਬੰਦ ਕਰਨ ਲਈ ਆਉਣਗੇ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਨਾਲ ਹੀ ਸਰਕਾਰ ਅਮਨ-ਕਾਨੂੰਨ ਦੀ ਵਿਵਸਥਾ ਨੂੰ ਬਣਾਈ ਰੱਖਣ ਲਈ ਸਾਰੇ ਕਦਮ ਚੁੱਕੇਗੀ।

NO COMMENTS