
ਮਾਨਸਾ 25 ਸਤੰਬਰ (ਸਾਰਾ ਯਹਾਂ/ਬਲਜੀਤ ਪਾਲ) ਪੰਜਾਬ ਦੀ ਚੰਨੀ ਸਰਕਾਰ ਵਿੱਚ ਨਵੀ ਬਜਾਰਤ ਵਿੱਚ ਜਿਲ੍ਹਾ ਪ੍ਰੀਸ਼ਦ ਮਾਨਸਾ ਦੇ ਚੇਅਰਮੈਨ ਬਿਕਰਮ ਸਿੰਘ ਮੋਫਰ ਦੇ ਨਜਦੀਕੀ ਰਿਸ਼ਤੇਦਾਰ ਗੁਰਕੀਰਤ ਸਿੰਘ ਕੋਟਲੀ ਨੂੰ ਕੈਬਨਿਟ ਮੰਤਰੀ ਬਣਇਆ ਗਿਆ ਹੈ। ਉਹ ਭਲਕੇ ਸਹੁੰ ਚੁੱਕਣਗੇ। ਬਿਕਰਮ ਸਿੰਘ ਮੋਫਰ ਨੇ ਚੰਨੀ ਸਰਕਾਰ ਨਵੀਂ ਬਜਾਰਤ ਵਿੱਚ ਨਵੇਂ ਚਿਹਰਿਆਂ ਨੂੰ ਲੈਣ ਦਾ ਸਵਾਗਤ ਕਰਦਿਆਂ ਕਿਹਾ ਕਿ ਆਪਣੇ ਰਹਿੰਦੇ ਸਮੇਂ ਵਿੱਚ ਇਹ ਸਰਕਾਰ ਵਿਕਾਸ ਅਤੇ ਪੰਜਾਬ ਨੂੰ ਦਿਸ਼ਾ ਦੇਣਾ, ਨੌਕਰੀਆਂ ਦੇਣਾ ਅਤੇ ਕਾਂਗਰਸ ਪਾਰਟੀ ਵੱਲੋਂ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਵਿੱਚ ਹਰ ਵਾਹ ਲਾਵੇਗੀ। ਉਨ੍ਹਾਂ ਕਿਹਾ ਕਿ ਨਵੀਂ ਸਰਕਾਰ ਤੋਂ ਲੋਕਾਂ ਨੂੰ ਢੇਰ ਸਾਰੀਆਂ ਆਸਾਂ ਹਨ। ਇਹ ਆਸਾਂ ਪ੍ਰਤੀਦਿਨ ਭਰੋਸੇ ਵਿੱਚ ਬਦਲਣਗੀਆਂ। ਉਨ੍ਹਾਂ ਕਿਹਾ ਕਿ ਉਹ ਭਲਕੇ ਨਵੀ ਬਜਾਰਤ ਦੇ ਸਹੁੰ ਚੁੱਕ ਸਮਾਗਮ ਵਿੱਚ ਹਿੱਸਾ ਲੈਣਗੇ। ਉਨ੍ਹਾਂ ਇਸ ਮੌਕੇ ਕਾਂਗਰਸ ਹਾਈ-ਕਮਾਂਡ ਅਤੇ ਮੁੱਖ ਮੰਤਰੀ ਪੰਜਾਬ ਦਾ ਵੀ ਧੰਨਵਾਦ ਕੀਤਾ।
