
ਮਾਨਸਾ 27 ਸਤੰਬਰ (ਸਾਰਾ ਯਹਾਂ/ਬਲਜੀਤ ਪਾਲ ) ਪੰਜਾਬ ਦੀ ਚੰਨੀ ਸਰਕਾਰ ਵਿੱਚ ਨਵੀ ਬਜਾਰਤ ਵਿੱਚ ਸਾਬਕਾ ਵਿਧਾਇਕ ਅਜੀਤਇੰਦਰ ਸਿੰਘ ਮੋਫਰ ਦੇ ਨਜਦੀਕੀ ਰਿਸ਼ਤੇਦਾਰ ਗੁਰਕੀਰਤ ਸਿੰਘ ਕੋਟਲੀ ਨੂੰ ਕੈਬਨਿਟ ਮੰਤਰੀ ਬਣਇਆ ਗਿਆ ਹੈ। ਉਨ੍ਹਾਂ ਦੇ ਸਹੁੰ ਚੁੱਕ ਸਮਾਗਮ ਵਿੱਚ ਵਿਸ਼ੇਸ਼ ਤੌਰ ਤੇ ਸਾਬਕਾ ਵਿਧਾਇਕ ਅਜੀਤਇੰਦਰ ਸਿੰਘ ਮੋਫਰ ਵੀ ਆਪਣੇ ਪਰਿਵਾਰ ਅਤੇ ਨਿੱਜੀ ਦੋਸਤਾਂ ਸਮੇਤ ਸ਼ਾਮਿਲ ਹੋਏ। ਚੰਨੀ ਸਰਕਾਰ ਨਵੀਂ ਬਜਾਰਤ ਵਿੱਚ ਨਵੇਂ ਚਿਹਰਿਆਂ ਨੂੰ ਲੈਣ ਦਾ ਸਵਾਗਤ ਕਰਦਿਆਂ ੳੇਨ੍ਹਾਂ ਕਿਹਾ ਕਿ ਆਪਣੇ ਰਹਿੰਦੇ ਸਮੇਂ ਵਿੱਚ ਇਹ ਸਰਕਾਰ ਵਿਕਾਸ ਅਤੇ ਪੰਜਾਬ ਨੂੰ ਦਿਸ਼ਾ ਦੇਣਾ, ਨੌਕਰੀਆਂ ਦੇਣਾ ਅਤੇ ਕਾਂਗਰਸ ਪਾਰਟੀ ਵੱਲੋਂ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਵਿੱਚ ਹਰ ਵਾਹ ਲਾਵੇਗੀ। ਮੋਫਰ ਨੇ ਕਿਹਾ ਕਿ ਨਵੀਂ ਸਰਕਾਰ ਤੋਂ ਲੋਕਾਂ ਨੂੰ ਢੇਰ ਸਾਰੀਆਂ ਆਸਾਂ ਹਨ। ਇਹ ਆਸਾਂ ਪ੍ਰਤੀਦਿਨ ਭਰੋਸੇ ਵਿੱਚ ਬਦਲਣਗੀਆਂ। ਇਸ ਮੌਕੇ ਕੋਆਪਰੇਟਿਵ ਬੈਂਕ ਮਾਨਸਾ ਦੇ ਸਾਬਕਾ ਚੇਅਰਮੈਨ ਸੱਤਪਾਲ ਵਰਮਾ, ਸੀਨੀਅਰੀ ਕਾਂਗਰਸੀ ਆਗੂ ਪ੍ਰਕਾਸ਼ ਚੰਦ ਕੁਲਰੀਆਂ, ਸਾਬਕਾ ਸਰਪੰਚ ਗੁਰਦੀਪ ਸਿੰਘ ਲਖਮੀਰਵਾਲਾ, ਸਰਪੰਚ ਪੋਲੋਜੀਤ ਸਿੰਘ ਬਾਜੇਵਾਲਾ, ਸੁੱਖੀ ਭੰਮੇ, ਮਾਰਕਿਟ ਕਮੇਟੀ ਮਾਨਸਾ ਦੇ ਚੇਅਰਮੈਨ ਸੁਰੇਸ਼ ਨੰਦਗੜ੍ਹੀਆ ਤੋਂ ਇਲਾਵਾ ਵੱਖੋ-ਵੱਖਰੇ ਤੌਰ ਤੇ ਕੋਟਲੀ ਦਾ ਬੁੱਕੇ ਦੇ ਕੇ ਸਨਮਾਨ ਕੀਤਾ ਗਿਆ।ਤ
