
ਗੁਰਦਾਸਪੁਰ 4 ਸਤੰਬਰ (ਸਾਰਾ ਯਹਾ/ਬਿਓਰੋ ਰਿਪੋਰਟ): ਜ਼ਿਲ੍ਹਾ ਗੁਰਦਾਸਪੁਰ ‘ਚ ਜੰਮੂ-ਅੰਮ੍ਰਿਤਸਰ ਨੈਸ਼ਨਲ ਹਾਈਵੇ ਤੇ ਦਿਨ ਦਿਹਾੜੇ ਲੁੱਟ ਖੋਹ ਦੀ ਵਾਰਦਾਤ ਸਾਹਮਣੇ ਆਈ ਹੈ।ਨੈਸ਼ਨਲ ਹਾਈਵੇ ਤੇ ਮਨਚੀਜ਼ ਹੋਟਲ ਦੇ ਬਾਹਰ ਦੋ ਅਣਪਛਾਤੇ ਵਿਅਕਤੀਆਂ ਵਲੋਂ ਪਿਸਤੌਲ ਦੀ ਨੋਕ ਤੇ ਗੱਡੀ ਖੋਹ ਕੇ ਫਰਾਰ ਹੋਣ ਦੀ ਖ਼ਬਰ ਹੈ।

ਪੁਲਿਸ ਮੌਕੇ ਤੇ ਪਹੁੰਚ ਕੇ ਜਾਂਚ ਵਿੱਚ ਲੱਗ ਗਈ ਹੈ।ਜਾਣਕਾਰੀ ਮੁਤਾਬਿਕ ਦੋ ਅਣਪਛਾਤੇ ਵਿਅਕਤੀਆਂ ਨੇ ਪਿਸਤੌਲ ਦੀ ਨੋਕ ਤੇ ਨੌਜਵਾਨ ਗੁਰਪ੍ਰੀਤ ਸਿੰਘ ਤੋਂ ਵੈਰਨਾ ਗੱਡੀ ਖੋਹ ਲਈ। ਗੱਡੀ ਦਾ ਨੰਬਰ PB 06 AX 8405 ਦੱਸਿਆ ਗਿਆ ਹੈ।
