*ਗੁਰਦਾਸਪੁਰ ਤੋਂ 16 ਕਿਲੋ ਹੈਰੋਇਨ ਬਰਾਮਦ: ਪੰਜਾਬ ਰਾਹੀਂ ਨਸ਼ਿਆਂ ਦੀ ਤਸਕਰੀ ਲਈ ਜੰਮੂ ਬਣਿਆ ਨਵਾਂ ਅੱਡਾ-ਜਾਂਚ ਤੋਂ ਬਾਅਦ ਤੱਥ ਆਏ ਸਾਹਮਣੇ*

0
12

ਚੰਡੀਗੜ/ਗੁਰਦਾਸਪੁਰ, 2 ਜੁਲਾਈ  (ਸਾਰਾ ਯਹਾਂ/ ਮੁੱਖ ਸੰਪਾਦਕ ) : ਗੁਰਦਾਸਪੁਰ ਜ਼ਿਲੇ ਤੋਂ 16 ਕਿਲੋਗ੍ਰਾਮ ਹੈਰੋਇਨ ਦੀ ਵੱਡੀ ਖੇਪ ਦੀ ਬਰਾਮਦਗੀ ਤੋਂ ਇਕ ਦਿਨ ਬਾਅਦ, ਇੰਸਪੈਕਟਰ ਜਨਰਲ ਆਫ ਪੁਲਸ (ਆਈ.ਜੀ.ਪੀ.) ਬਾਰਡਰ ਰੇਂਜ ਮੋਹਨੀਸ਼ ਚਾਵਲਾ ਨੇ ਸ਼ਨੀਵਾਰ ਨੂੰ ਦੱਸਿਆ ਕਿ ਸੂਬੇ ਦੀ ਭਾਰਤ-ਪਾਕਿ ਸਰਹੱਦ ਤੇ ਚੌਕਸੀ ਵਧਾਉਣ ਉਪਰੰਤ ਹੁਣ ਤਸਕਰਾਂ ਵਲੋਂ  ਗੁਆਂਢੀ ਰਾਜ ਜੰਮੂ ਅਤੇ ਕਸ਼ਮੀਰ ਵਿੱਚੋਂ ਨਸ਼ਿਆਂ ਦੀ ਖੇਪ ਲਿਆਉਣ ਨਵਾਂ ਰਾਹ ਬਣਾ ਲਿਆ ਗਿਆ ਹੈ।
ਗੁਰਦਾਸਪੁਰ ਤੋਂ 16 ਕਿਲੋ ਹੈਰੋਇਨ ਦੀ ਬਰਾਮਦਗੀ ਦੀ ਜਾਂਚ ਤੋਂ ਇਹ ਪਤਾ ਲੱਗਿਆ ਹੈ ਕਿ ਗਿ੍ਰਫਤਾਰ ਕੀਤੇ ਗਏ ਵਿਅਕਤੀ  ਨਸ਼ੇ ਦੀ ਇਸ ਖੇਪ ਨੂੰ ਪੰਜਾਬ ਵਿੱਚ ਲਿਆਉਣ ਲਈ  ਲਈ ਜੰਮੂ- ਪੰਜਾਬ ਵਾਲੀ ਨੈਸ਼ਨਲ ਹਾਈਵੇ ਦੀ ਵਰਤੋਂ ਕਰਦੇ ਹਨ। ਉਨਾਂ ਵਰਚੁਅਲ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਇਹ ਖੇਪ ਦੋ ਟੋਇਟਾ ਇਨੋਵਾ ਕਿ੍ਰਸਟਾ ਕਾਰਾਂ ਵਿੱਚ ਵਿਸ਼ੇਸ਼ ਤੌਰ ‘ਤੇ ਡਿਜਾਈਨ ਕੀਤੇ ਡੱਬਿਆਂ ਵਿੱਚ ਛੁਪਾ ਕੇ ਲਿਆਂਦੀ ਜਾ ਰਹੀ ਸੀ।
ਜ਼ਿਕਰਯੋਗ ਹੈ ਕਿ ਗੁਰਦਾਸਪੁਰ ਜ਼ਿਲਾ ਪੁਲਿਸ ਨੇ ਜੰਮੂ ਵਾਲੇ ਪਾਸੇ ਤੋਂ ਆ ਰਹੀਆਂ ਦੋ ਇਨੋਵਾ ਕਿ੍ਰਸਟਾ ਕਾਰਾਂ ਨੂੰ ਰੋਕ ਕੇ 16.80 ਕਿਲੋਗ੍ਰਾਮ ਹੈਰੋਇਨ (16 ਪੈਕਟਾਂ ਵਿੱਚ ਪੈਕ) ਬਰਾਮਦ ਕਰਕੇ ਚਾਰ ਸ਼ੱਕੀਆਂ ਨੂੰ ਗਿ੍ਰਫਤਾਰ ਕੀਤਾ ਹੈ। ਗਿ੍ਰਫਤਾਰ ਕੀਤੇ  ਵਿਅਕਤੀਆਂ ਦੀ ਸ਼ਨਾਖਤ ਮਨਜਿੰਦਰ ਸਿੰਘ ਉਰਫ ਮੰਨਾ (28), ਗੁਰਦਿੱਤ ਸਿੰਘ ਉਰਫ ਗਿੱਤਾ (35) ਅਤੇ ਭੋਲਾ ਸਿੰਘ (32) ਵਾਸੀਆਨ ਪਿੰਡ ਚੀਮਾ ਕਲਾਂ, ਤਰਨਤਾਰਨ ਅਤੇ ਕੁਲਦੀਪ ਸਿੰਘ ਉਰਫ ਗੀਵੀ ਉਰਫ ਕੀਪਾ (32) ਵਾਸੀ ਕਾਜੀ ਕੋਟ ਰੋਡ ਤਰਨਤਾਰਨ ਵਜੋਂ ਹੋਈ ਹੈ। ਪੁਲਿਸ ਨੇ ਰਜਿਸਟ੍ਰੇਸ਼ਨ ਨੰਬਰ ਪੀ.ਬੀ13ਬੀਐਫ 7613 ਅਤੇ ਪੀ.ਬੀ08-ਸੀ.ਐਕਸ-2171 ਵਾਲੀਆਂ ਦੋਵੇਂ ਇਨੋਵਾ ਕਿ੍ਰਸਟਾ ਕਾਰਾਂ ਨੂੰ ਵੀ ਜ਼ਬਤ ਕਰ ਲਿਆ ਹੈ । ਇਸ ਸਬੰਧੀੀ ਥਾਣਾ ਦੀਨਾਨਗਰ ਵਿਖੇ ਐਨ.ਡੀ.ਪੀ.ਐਸ. ਐਕਟ ਦੀ ਧਾਰਾ 21ਸੀ, 27-ਏ, 25 ਅਤੇ 29 ਤਹਿਤ ਕੇਸ ਦਰਜ ਕੀਤਾ ਗਿਆ ਹੈ।


ਆਈ.ਜੀ.ਪੀ. ਮੋਹਨੀਸ਼ ਚਾਵਲਾ ਨੇ ਦੱਸਿਆ ਕਿ ਪੁਲਿਸ ਨੇ ਇਸ ਮਾਡਿਊਲ ਦੇ ਸਰਗਨਾ ਮਲਕੀਤ ਸਿੰਘ ਵਾਸੀ ਤਰਨਤਾਰਨ ਦੇ ਪਿੰਡ ਚੀਮਾਂ ਕਲਾਂ ਨੂੰ  ਵੀ ਨਾਮਜਦ ਕਰ ਲਿਆ ਹੈ, ਜਿਸ ਨੇ ਇਸ 16 ਕਿਲੋਗ੍ਰਾਮ ਦੀ ਖੇਪ ਨੂੰ ਹਾਸਲ ਕਰਨ ਲਈ ਆਪਣੇ ਚਾਰ ਸਾਥੀਆਂ ਨੂੰ ਜੰਮੂ ਭੇਜਿਆ ਸੀ। ਮਲਕੀਤ, ਜੋ ਪਹਿਲਾਂ ਵੀ ਇਸੇ ਤਰਾਂ ਦੀ ਵਿਧੀ ਵਰਤ ਕੇ ਲਗਭਗ ਪੰਜ ਵਾਰ ਅਜਿਹੀਆਂ ਖੇਪਾਂ ਦੀ ਕਾਰਵਾਈ ਨੂੰ ਅੰਜਾਮ ਦੇ ਚੁੱਕਾ ਹੈ, ਵਿਰੁੱਧ  ਐਨਡੀਪੀਐਸ ਐਕਟ ਤਹਿਤ ਤਿੰਨ ਕੇਸ ਦਰਜ ਹਨ। ਉਨਾਂ ਕਿਹਾ ਕਿ ਮਲਕੀਤ ਨੂੰ ਗਿ੍ਰਫਤਾਰ ਕਰਨ ਲਈ ਪੁਲਿਸ ਟੀਮਾਂ ਛਾਪੇਮਾਰੀ ਕਰ ਰਹੀਆਂ ਹਨ।
ਆਈਜੀਪੀ ਨੇ ਕਿਹਾ ਕਿ ਜਾਂਚ ਦੌਰਾਨ ਪੰਜਾਬ ਵਿੱਚ ਇਨੀਂ ਦਿਨੀਂ ਪ੍ਰਚਲਿਤ ਅੰਤਰਰਾਜੀ ਤਸਕਰੀ ਲਈ ਵਰਤੇ ਜਾਂਦੇ ਢੰਗ ਦਾ ਖੁਲਾਸਾ ਹੋਇਆ ਹੈ, ਜਿਸ ਵਿੱਚ ਸਰਗਨਾਹ ਜੰਮੂ ਸਥਿਤ ਤਸਕਰਾਂ ਨਾਲ ਗੱਲਬਾਤ ਕਰਨ ਲਈ ਵਰਚੁਅਲ ਨੰਬਰਾਂ ਦੀ ਵਰਤੋਂ ਕਰਦੇ ਸਨ। ਆਈ.ਜੀ.ਪੀ.  ਬਾਰਡਰ ਰੇਂਜ ਨੇ ਕਿਹਾ, “ਜੰਮੂ ਵਾਲੇ ਪਾਸੇ ਤੋਂ ਪੰਜਾਬ ਤੱਕ ਨਸ਼ਿਆਂ ਦੀ ਤਸਕਰੀ ਦਾ ਇਹ ਤੀਜਾ ਅਜਿਹਾ ਮਾਮਲਾ ਹੈ ਜੋ ਇੱਕ ਸਾਲ ਤੋਂ ਵੀ ਘੱਟ ਸਮੇਂ ਵਿੱਚ ਸਾਹਮਣੇ ਆਇਆ ਹੈ, ਜਿਸ ਵਿੱਚ ਤਸਕਰਾਂ ਨੇ ਇੱਕੋ ਢੰਗ ਵਰਤਿਆ ਹੈ,”
ਜਿਕਰਯੋਗ ਹੈ ਕਿ ਪਠਾਨਕੋਟ ਪੁਲੀਸ ਨੇ  ਇਸ ਸਾਲ ਫਰਵਰੀ ਮਹੀਨੇ ਪੁਲਿਸ ਥਾਣਾ ਸੁਜਾਨਪੁਰ ਦੀ ਹਦੂਦ ਅੰਦਰ 12 ਕਿਲੋ ਹੈਰੋਇਨ ਦੀ ਭਾਰੀ ਬਰਾਮਦਗੀ ਦੇ ਅਜਿਹੇ ਦੋ ਮਾਮਲੇ ਦਰਜ ਕੀਤੇ ਗਏ ਸਨ। ਇਸੇ ਤਰਾਂ ਅੰਮਿ੍ਰਤਸਰ ਦਿਹਾਤੀ ਪੁਲਿਸ ਨੇ ਪਿਛਲੇ ਸਾਲ ਅਗਸਤ ਮਹੀਨੇ ਥਾਣਾ ਕੱਠੂਨੰਗਲ ਦੀ ਹਦੂਦ ਅੰਦਰੋਂ 21 ਕਿਲੋ ਹੈਰੋਇਨ ਸਮੇਤ 1.9 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ  ਸੀ।
ਜਿਕਰਯੋਗ ਹੈ ਕਿ ਨਸ਼ੇ ਦੀ ਤਸਕਰੀ ਨੂੰ ਅੰਜਾਮ ਦੇਣ ਦਾ ਇਹੋ ਤਰੀਕਾ ਜ਼ਿਲਾ ਪੁਲੀਸ ਗੁਰਦਾਸਪੁਰ ਵਲੋਂ ਕੀਤੀ ਗਈ ਐਫਆਈਆਰ ਨੰਬਰ 76, 16 ਅਗਸਤ,2022  ਦੀ ਤਫਤੀਸ਼ ਦੌਰਾਨ ਵੀ ਸਾਹਮਣੇ ਆਇਆ ਸੀ ਜਦੋਂ ਪੁਲਿਸ ਵਲੋਂ  ਕਾਲੀ ਥਾਰ  ਜੀਪ ਅਤੇ ਕ੍ਰੇਟਾ ਹੁੰਡਈ ਸਮੇਤ ਵਾਹਨਾਂ ਦੀ ਚੈਕਿੰਗ ਕਰਨ ਉਪਰੰਤ ਉਨਾਂ ਵਿਚ ਵੀ ਇਸੇ ਤਰਾਂ ਦੇ ਗੁਪਤ ਖੋਖਿਆਂ ( ਕਾਰ ਦੀ ਪਿਛਲੀ ਸੀਟ ਹੇਠਾਂ ਛੁਪਾਏੇ) ਦੀ ਵਰਤੋਂ ਕੀਤੀ ਗਈ ਸੀ। ਗੁਰਦਾਸਪੁਰ ਪੁਲੀਸ ਵੱਲੋਂ ਦੋਵੇਂ ਵਾਹਨ ਜ਼ਬਤ ਕਰ ਲਏ ਗਏ ਹਨ ਅਤੇ ਤਿੰਨ ਮੁਲਜਮਾਂ ਨੂੰ ਵੀ ਗਿ੍ਰਫਤਾਰ ਕੀਤਾ ਗਿਆ ਹੈ ਹਾਲਾਕਿ ਕੋਈ ਵੀ ਰਿਕਵਰੀ ਨਹੀਂ ਹੋਈ ਸੀ।————

NO COMMENTS