*ਗੁਰਦਾਸਪੁਰ ਪੁਲਿਸ ਨੂੰ ਮਿਲਿਆ ਜੱਗੂ ਭਗਵਾਨਪੁਰੀਆ ਦਾ 6 ਦਿਨਾਂ ਪੁਲਿਸ ਰਿਮਾਂਡ*

0
38

ਗੁਰਦਾਸਪੁਰ 21,ਜੁਲਾਈ (ਸਾਰਾ ਯਹਾਂ/ਬਿਊਰੋ ਨਿਊਜ਼ ) : ਸਿੱਧੂ ਮੂਸੇਵਾਲਾ ਕਤਲ ਕਾਂਡ ‘ਚ ਨਾਮਜ਼ਦ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਗੁਰਦਾਸਪੁਰ ਅਦਾਲਤ ‘ਚ ਪੇਸ਼ ਕੀਤਾ ਗਿਆ।ਗੁਰਦਾਸਪੁਰ ਪੁਲਿਸ ਨੂੰ 6 ਦਿਨ ਦਾ ਰਿਮਾਂਡ ਮਿਲ ਗਿਆ ਹੈ।ਪੁਲਿਸ ਨੇ ਇਸੇ ਸਾਲ ਦੇ ਜਨਵਰੀ ਮਹੀਨੇ ਇਕ ਕੇਸ ਜਿਸ ‘ਚ ਪਾਕਿਸਤਾਨ ਤੋਂ ਆਈ ਹੈਰੋਇਨ ਦੀ ਵੱਡੀ ਖੇਪ ਅਤੇ ਦੋ ਪਿਸਤੌਲਾਂ ਅਤੇ ਹੋਰ ਅਸਲਾ ਦੀ ਬਰਾਮਦ ਕੀਤੀ ਸੀ।

ਪਾਕਿਸਤਾਨ ਤੋਂ ਤਸਕਰਾਂ ਵਲੋਂ ਫਾਇਰਿੰਗ ਵੀ ਕੀਤੀ ਗਈ ਸੀ ਜਿਸ ‘ਚ ਇਕ ਬੀਐਸਐਫ ਜਵਾਨ ਜ਼ਖਮੀ ਵੀ ਹੋਇਆ ਸੀ। ਇਸ ਮਾਮਲੇ ‘ਚ ਅੱਜ ਜੱਗੂ ਭਗਵਾਨ ਪੁਰੀਆ ਨੂੰ ਗੁਰਦਾਸਪੁਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਅਤੇ ਅਦਾਲਤ ਨੇ ਕਲਾਨੌਰ ਪੁਲੀਸ ਨੂੰ ਪੁੱਛਗਿੱਛ ਲਈ 6 ਦਿਨ ਦਾ ਪੁਲੀਸ ਰਿਮਾਂਡ ਦਿੱਤਾ ਹੈ।

ਇਸ ਮਾਮਲੇ ‘ਚ ਜਾਣਕਾਰੀ ਦਿੰਦਿਆਂ ਡੀ.ਐੱਸ.ਪੀ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਭਾਰਤ-ਪਾਕਿਸਤਾਨ ਸਰਹੱਦ ‘ਤੇ ਤਾਇਨਾਤ ਬੀ.ਐੱਸ.ਐੱਫ ਦੇ ਜਵਾਨ ‘ਤੇ ਪਾਕਿਸਤਾਨ ਵੱਲੋਂ ਗੋਲੀਬਾਰੀ ਕੀਤੀ ਗਈ ਸੀ, ਇਸ ਮਾਮਲੇ ‘ਚ ਪੁਲਿਸ ਨੇ ਉਦੋਂ ਹੈਰੋਇਨ ਦੀ ਵੱਡੀ ਖੇਪ ਜਿਸ ‘ਚ ਕਰੀਬ 53 ਕਿਲੋ ਡਰੱਗਜ਼ ਸੀ ਅਤੇ ਦੋ ਪਿਸਤੌਲ ਅਤੇ ਹੋਰ ਅਸਲਾ ਬਰਾਮਦ ਕੀਤੇ ਸਨ। 

LEAVE A REPLY

Please enter your comment!
Please enter your name here