*ਗੁਰਦਾਸਪੁਰ ਵਾਸੀਆਂ ਨੂੰ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਜੀ ਬੱਸ ਟਰਮੀਨਲ ਦਾ ਤੋਹਫ਼ਾ*

0
9

ਗੁਰਦਾਸਪੁਰ, 2 ਦਸੰਬਰ(ਸਾਰਾ ਯਹਾਂ/ਬਿਊਰੋ ਨਿਊਜ਼):

ਸਰਹੱਦੀ ਜ਼ਿਲ੍ਹਿਆਂ ਗੁਰਦਾਸਪੁਰ ਅਤੇ ਪਠਾਨਕੋਟ ਦੇ ਵਾਸੀਆਂ ਨੂੰ ਵੱਡਾ ਤੋਹਫਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੂਬੇ ਵਿੱਚ ‘ਵਿਕਾਸ ਕ੍ਰਾਂਤੀ’ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਨ ਦੀ ਮੁਹਿੰਮ ਜਾਰੀ ਰੱਖਦਿਆਂ ਅੱਜ 1854 ਕਰੋੜ ਰੁਪਏ ਦੀ ਲਾਗਤ ਵਾਲੇ ਵੱਖ-ਵੱਖ ਵਿਕਾਸ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਕੀਤੇ ਅਤੇ ਕਈ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖੇ। ਇਸ ਦੌਰਾਨ ਦੋਵਾਂ ਮੁੱਖ ਮੰਤਰੀਆਂ ਨੇ ਸਰਹੱਦੀ ਜ਼ਿਲ੍ਹਿਆਂ ਲਈ ਨਵੇਂ ਪ੍ਰਾਜੈਕਟਾਂ ਦਾ ਐਲਾਨ ਵੀ ਕੀਤਾ।


ਦੋਵਾਂ ਮੁੱਖ ਮੰਤਰੀ ਨੇ ਲੋਕਾਂ ਨੂੰ 402 ਕਰੋੜ ਰੁਪਏ ਦੀ ਲਾਗਤ ਨਾਲ ਗੁਰਦਾਸਪੁਰ ਸਹਿਕਾਰੀ ਖੰਡ ਮਿੱਲ ਵਿਖੇ ਕੋ-ਜਨਰੇਸ਼ਨ ਪਲਾਂਟ ਨਾਲ ਨਵੀਂ ਖੰਡ ਮਿੱਲ ਅਤੇ 296 ਕਰੋੜ ਰੁਪਏ ਦੀ ਲਾਗਤ ਨਾਲ ਬਟਾਲਾ ਸਹਿਕਾਰੀ ਖੰਡ ਮਿੱਲ ਵਿਖੇ ਕੋ-ਜਨਰੇਸ਼ਨ ਨਾਲ ਨਵੀਂ ਖੰਡ ਮਿੱਲ ਦਾ ਤੋਹਫਾ ਦਿੱਤਾ। ਇਹ ਮਾਣਮੱਤੇ ਪ੍ਰਾਜੈਕਟ ਜਨਵਰੀ, 2024 ਨੂੰ ਕਾਰਜਸ਼ੀਲ ਹੋਣਗੇ ਜੋ ਗੰਨਾ ਉਤਪਾਦਕਾਂ ਲਈ ਵਰਦਾਨ ਸਾਬਤ ਹੋਣਗੇ। ਉਨ੍ਹਾਂ ਨੇ ਵਡਾਲਾ ਗ੍ਰੰਥੀਆਂ ਵਿਖੇ 360.83 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ 400 ਕੇ.ਵੀ. ਪਾਵਰ ਪ੍ਰਾਜੈਕਟ ਅਤੇ ਪੀ.ਐਸ.ਪੀ.ਸੀ.ਐਲ. ਦੀ ਆਰ.ਡੀ.ਐਸ.ਐਸ. ਸਕੀਮ ਤਹਿਤ ਗੁਰਦਾਸਪੁਰ ਵਿਖੇ 129.54 ਕਰੋੜ ਰੁਪਏ ਅਤੇ ਪਠਾਨਕੋਟ ਵਿਖੇ 93.24 ਕਰੋੜ ਰੁਪਏ ਦੇ ਪ੍ਰਾਜੈਕਟ ਦੀ ਸ਼ੁਰੂਆਤ ਕੀਤੀ।


ਇਸੇ ਤਰ੍ਹਾਂ ਦੋਵਾਂ ਮੁੱਖ ਮੰਤਰੀਆਂ ਨੇ ਪਠਾਨਕੋਟ ਵਾਸੀਆਂ ਨੂੰ 53.30 ਕਰੋੜ ਰੁਪਏ ਦੀ ਲਾਗਤ ਨਾਲ ਸਿਹਤ ਸੰਭਾਲ ਬੁਨਿਆਦੀ ਢਾਂਚੇ ਜਿਵੇਂ ਕਿ ਓ.ਪੀ.ਡੀ., ਲੈਬਜ਼ ਓ.ਟੀ., ਕਾਰ ਪਾਰਕਿੰਗ ਦੇ ਨਵੀਨੀਕਰਨ ਦਾ ਤੋਹਫ਼ਾ ਦਿੱਤਾ। ਉਨ੍ਹਾਂ ਨੇ ਬਟਾਲਾ ਵਾਸੀਆਂ ਨੂੰ 52.81 ਕਰੋੜ ਰੁਪਏ ਦੀ ਲਾਗਤ ਨਾਲ 220 ਕੇ.ਵੀ. ਐਸ/ਐਸ ਬੁਟਾਰੀ ਅਤੇ 400 ਕੇ.ਵੀ. ਐਸ/ਐਸ ਵਡਾਲਾ ਗ੍ਰੰਥੀਆਂ ਵਿਚਕਾਰ 220 ਕੇ.ਵੀ. ਡੀ/ਸੀ ਲਿੰਕ ਅਤੇ 50 ਕਰੋੜ ਰੁਪਏ ਦੀ ਲਾਗਤ ਵਾਲਾ ਸੀਵਰੇਜ ਟਰੀਟਮੈਂਟ ਪਲਾਂਟ ਦਾ ਵੀ ਸੌਗਾਤ ਦਿੱਤਾ। ਇਸੇ ਤਰ੍ਹਾਂ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਬਟਾਲਾ ਸਹਿਕਾਰੀ ਖੰਡ ਮਿੱਲ ਵਿਖੇ 40 ਕਰੋੜ ਰੁਪਏ ਦੀ ਲਾਗਤ ਨਾਲ ਬੀ.ਓ.ਟੀ. ਆਧਾਰ ‘ਤੇ ਸਥਾਪਤ ਕੀਤਾ ਜਾ ਰਿਹਾ 100 ਟੀ.ਪੀ.ਟੀ. ਸਮਰੱਥਾ ਵਾਲਾ ਨਵਾਂ ਬਾਇਓ ਸੀ.ਐਨ.ਜੀ. ਪ੍ਰੋਜੈਕਟ ਵੀ ਤੋਹਫ਼ੇ ਵਜੋਂ ਦਿੱਤਾ, ਜੋ ਇਸ ਮਹੀਨੇ ਤੱਕ ਚਾਲੂ ਹੋ ਜਾਵੇਗਾ।


ਦੋਵਾਂ ਮੁੱਖ ਮੰਤਰੀਆਂ ਨੇ ਗੁਰਦਾਸਪੁਰ ਦੇ ਵਸਨੀਕਾਂ ਨੂੰ 220 ਕੇ.ਵੀ. ਨਵਾਂ ਪਿੰਡ (66 ਕੇਵੀ ਐਸ/ਐਸ ਦੇ ਅਹਾਤੇ ਵਿੱਚ ਨਵਾਂ ਗਰਿੱਡ), 220 ਕੇ.ਵੀ. ਗੁਰਦਾਸਪੁਰ ਸਮੇਤ ਐਸ.ਏ.ਐਸ. ਅਤੇ ਨਵੀਂ 66 ਕੇ.ਵੀ. ਲਾਈਨਾਂ ਅਤੇ 66 ਕੇ.ਵੀ. ਲਾਈਨਾਂ (ਗੁਰਦਾਸਪੁਰ ਅਤੇ ਪਠਾਨਕੋਟ) ਦੇ ਵਿਸਥਾਰ ਦੀ ਵੀ ਸ਼ੁਰੂਆਤ ਕੀਤੀ ਜਿਸ ਦੀ ਲਾਗਤ ਕ੍ਰਮਵਾਰ 39.74 ਕਰੋੜ ਰੁਪਏ, 33.44 ਕਰੋੜ ਰੁਪਏ ਅਤੇ 30 ਕਰੋੜ ਰੁਪਏ ਹੈ। ਉਨ੍ਹਾਂ ਨੇ ਸੁਜਾਨਪੁਰ ਦੇ ਵਸਨੀਕਾਂ ਨੂੰ 28.55 ਕਰੋੜ ਰੁਪਏ ਦੀ ਲਾਗਤ ਨਾਲ ਸ਼ਾਹਪੁਰ ਕੰਢੀ ਹਾਈਡਲ ਪ੍ਰੋਜੈਕਟ ਦੇ ਨਿਕਾਸੀ ਸਿਸਟਮ ਦਾ ਪ੍ਰਾਜੈਕਟ ਵੀ ਤੋਹਫੇ ਵਜੋਂ ਦਿੱਤਾ। ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਕਲਾਨੌਰ ਵਿਖੇ 22 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਐਗਰੀਕਲਚਰ ਕਾਲਜ ਦਾ ਨੀਂਹ ਪੱਥਰ ਵੀ ਰੱਖਿਆ। 100 ਏਕੜ ਤੋਂ ਵੱਧ ਰਕਬੇ ਵਿੱਚ ਬਣਨ ਵਾਲਾ ਇਹ ਕਾਲਜ ਕਲਾਨੌਰ ਲਈ ਵਰਦਾਨ ਸਾਬਤ ਹੋਵੇਗਾ ਅਤੇ ਖੇਤੀਬਾੜੀ ਵਿਕਾਸ ਲਈ ਇੱਕ ਵਿਸ਼ੇਸ਼ ਖੋਜ ਕੇਂਦਰ ਵਜੋਂ ਉਭਰੇਗਾ। ਦੋਵਾਂ ਮੁੱਖ ਮੰਤਰੀਆਂ ਨੇ ਟ੍ਰੈਫਿਕ ਦੀ ਵੱਡੀ ਸਮੱਸਿਆ ਨਾਲ ਨਜਿੱਠਣ ਲਈ 21 ਕਰੋੜ ਰੁਪਏ ਦੀ ਲਾਗਤ ਨਾਲ ਬਣਾਏ ਗਏ ਅੰਡਰ ਰੇਲਵੇ ਬ੍ਰਿਜ, ਤਿਬੜੀ ਰੋਡ ਦਾ ਵੀ ਉਦਘਾਟਨ ਕੀਤਾ। ਉਨ੍ਹਾਂ ਨੇ ਗੁਰਦਾਸਪੁਰ ਵਿੱਚ 14.92 ਕਰੋੜ ਰੁਪਏ ਦੀ ਲਾਗਤ ਨਾਲ ਛੇ ਏਕੜ ਜ਼ਮੀਨ ਵਿੱਚ ਉਸਾਰੇ ਗਏ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਜੀ ਬੱਸ ਟਰਮੀਨਲ ਨੂੰ ਵੀ ਸਮਰਪਿਤ ਕੀਤਾ।


  ਦੋਵਾਂ ਮੁੱਖ ਮੰਤਰੀਆਂ ਨੇ ਲੋਕਾਂ ਦੀ ਸਹੂਲਤ ਲਈ 11.06 ਕਰੋੜ ਰੁਪਏ ਦੀ ਲਾਗਤ ਨਾਲ ਨਵੇਂ ਸਬ-ਡਵੀਜ਼ਨ/ਤਹਿਸੀਲ ਕੰਪਲੈਕਸ ਬਟਾਲਾ ਦੀ ਇਮਾਰਤ ਦੀ ਉਸਾਰੀ ਦਾ ਪ੍ਰਾਜੈਕਟ ਵੀ ਤੋਹਫ਼ੇ ਵਜੋਂ ਦਿੱਤਾ। ਉਨ੍ਹਾਂ ਨੇ 10.73 ਕਰੋੜ ਰੁਪਏ ਦੀ ਲਾਗਤ ਨਾਲ ਪਿੰਡ ਘੋਨੇਵਾਲ ਤੋਂ ਮਨਸੂਰ ਤੱਕ ਲਿੰਕ ਸੜਕ ਨੂੰ ਅੱਪਗ੍ਰੇਡ ਕਰਨ ਅਤੇ ਡੇਰਾ ਬਾਬਾ ਨਾਨਕ ਵਿਖੇ ਇਸ ਸੜਕ ਉਤੇ ਬਣਨ ਵਾਲੇ ਪੁਲ ਦਾ ਨੀਂਹ ਪੱਥਰ ਵੀ ਰੱਖਿਆ। ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਘਣੀਏ ਕੇ ਬਾਂਗਰ ਵਿਖੇ 10.15 ਕਰੋੜ ਰੁਪਏ ਦੀ ਲਾਗਤ ਨਾਲ ਬਣੇ 50 ਮੀਟਰਕ ਟਨ ਪਸ਼ੂ ਖੁਰਾਕ ਪਲਾਂਟ ਦਾ ਬਾਈ-ਪਾਸ ਪ੍ਰੋਟੀਨ ਪਲਾਂਟ ਵੀ ਸਮਰਪਿਤ ਕੀਤਾ।


ਦੋਵਾਂ ਮੁੱਖ ਮੰਤਰੀਆਂ ਨੇ 9.41 ਕਰੋੜ ਰੁਪਏ ਦੀ ਲਾਗਤ ਨਾਲ ਸੁਜਾਨਪੁਰ ਟਾਊਨ ਵਿਖੇ ਸੜਕੀ ਨੈੱਟਵਰਕ ਦੇ ਪ੍ਰੋਜੈਕਟ ਦੀ ਵੀ ਸ਼ੁਰੂਆਤ ਕੀਤੀ। ਉਨ੍ਹਾਂ ਨੇ 8.41 ਕਰੋੜ ਰੁਪਏ ਦੀ ਲਾਗਤ ਨਾਲ ਦੀਨਾਨਗਰ ਵਿੱਚ ਰਾਵੀ ਦਰਿਆ ਤੋਂ ਪਾਰ ਦੂਰ-ਦੁਰਾਡੇ ਖੇਤਰ ਦੇ ਮਕੌੜਾ ਪੱਤਣ ਤੋਂ ਸੱਤ ਪਿੰਡਾਂ ਤੱਕ ਲਿੰਕ ਸੜਕ ਨੂੰ ਅੱਪਗ੍ਰੇਡ ਕਰਨ ਦਾ ਪ੍ਰੋਜੈਕਟ ਵੀ ਤੋਹਫ਼ੇ ਵਜੋਂ ਦਿੱਤਾ। ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸੁਜਾਨਪੁਰ ਵਿੱਚ 8 ਕਰੋੜ ਰੁਪਏ ਦੀ ਲਾਗਤ ਨਾਲ ਓ.ਪੀ.ਜੀ.ਡਬਲਿਊ. ਲਿੰਕ ਦੇ ਪਾਵਰ ਪ੍ਰੋਜੈਕਟ ਦੀ ਵੀ ਸੌਗਾਤ ਦਿੱਤੀ।


ਦੋਵਾਂ ਮੁੱਖ ਮੰਤਰੀਆਂ ਨੇ ਨਰੋਟ ਜੈਮਲ ਸਿੰਘ ਟਾਊਨ ਵਿੱਚ 7.06 ਕਰੋੜ ਰੁਪਏ ਦੀ ਲਾਗਤ ਨਾਲ ਸੀਵਰੇਜ ਨੈੱਟਵਰਕਿੰਗ ਸਮੇਤ ਸੜਕਾਂ ਦੀ ਪੁਟਾਈ ਅਤੇ ਪੁਨਰ-ਨਿਰਮਾਣ ਦਾ ਪ੍ਰਾਜੈਕਟ ਵੀ ਤੋਹਫ਼ੇ ਵਿੱਚ ਦਿੱਤਾ। ਉਨ੍ਹਾਂ ਨੇ ਕਲਾਨੌਰ ਵਿੱਚ 6.61 ਕਰੋੜ ਰੁਪਏ ਦੀ ਲਾਗਤ ਨਾਲ ਨਵੇਂ ਸਬ ਡਵੀਜ਼ਨ/ਤਹਿਸੀਲ ਕੰਪਲੈਕਸ ਦੀ ਇਮਾਰਤ ਬਣਾਉਣ ਲਈ ਇੱਕ ਪ੍ਰੋਜੈਕਟ ਦਾ ਤੋਹਫ਼ਾ ਵੀ ਦਿੱਤਾ। ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ 6.60 ਕਰੋੜ ਰੁਪਏ ਦੀ ਲਾਗਤ ਨਾਲ ਨਵਾਂ ਸਬ-ਡਵੀਜ਼ਨ/ਤਹਿਸੀਲ ਕੰਪਲੈਕਸ ਦੀਨਾਨਗਰ ਨੂੰ ਸਮਰਪਿਤ ਕੀਤਾ।


ਦੋਵਾਂ ਮੁੱਖ ਮੰਤਰੀਆਂ ਨੇ ਸੁਜਾਨਪੁਰ ਕਸਬੇ ਵਿੱਚ 5.86 ਕਰੋੜ ਰੁਪਏ ਦੀ ਲਾਗਤ ਨਾਲ ਜਲ ਸਪਲਾਈ ਸਿਸਟਮ ਦੇ ਵਿਸਥਾਰ ਅਤੇ ਮੁੜ ਵਸੇਬੇ ਦੇ ਪ੍ਰੋਜੈਕਟ ਦੀ ਵੀ ਸੌਗਾਤ ਦਿੱਤੀ। ਉਨ੍ਹਾਂ ਨੇ ਕ੍ਰਮਵਾਰ 5.16 ਕਰੋੜ ਅਤੇ 5.12 ਕਰੋੜ ਰੁਪਏ ਦੀ ਲਾਗਤ ਵਾਲਾ 66 ਕੇ.ਵੀ. ਗਰਿੱਡ ਕੋਟ ਧੰਦਲ ਅਤੇ ਗੁਰਦਾਸਪੁਰ ਦੇ ਚੱਕ ਅਰਾਈਆਂ ਵਿਖੇ 66 ਕੇ.ਵੀ. ਸਬ-ਸਟੇਸ਼ਨ ਵੀ ਲੋਕਾਂ ਨੂੰ ਸਮਰਪਿਤ ਕੀਤਾ। ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਨਰੋਟ ਜੈਮਲ ਸਿੰਘ ਵਿੱਚ 4.60 ਕਰੋੜ ਰੁਪਏ ਦੀ ਲਾਗਤ ਨਾਲ ਜਲ ਸਪਲਾਈ ਸਿਸਟਮ ਦੇ ਵਿਸਥਾਰ ਅਤੇ ਵਾਧੇ ਲਈ ਇੱਕ ਪ੍ਰੋਜੈਕਟ ਵੀ ਤੋਹਫ਼ੇ ਵਿੱਚ ਦਿੱਤਾ।


ਦੋਵਾਂ ਮੁੱਖ ਮੰਤਰੀਆਂ ਨੇ ਉਦਯੋਗਿਕ ਵਿਕਾਸ ਕੇਂਦਰ, ਪਠਾਨਕੋਟ ਵਿਖੇ 3.13 ਕਰੋੜ ਰੁਪਏ ਦੀ ਲਾਗਤ ਨਾਲ ਉਦਯੋਗਿਕ ਖੇਤਰ ਦੇ ਗੰਦੇ ਪਾਣੀ ਨੂੰ ਸੋਧਣ ਲਈ ਇਕ ਐਮ.ਐਲ.ਡੀ. ਦਾ ਐਸ.ਟੀ.ਪੀ. ਸਥਾਪਤ ਕਰਨ ਦੇ ਪ੍ਰਾਜੈਕਟ ਦੀ ਸ਼ੁਰੂਆਤ ਕੀਤੀ। ਉਨ੍ਹਾਂ ਨੇ ਪਠਾਨਕੋਟ ਵਿਖੇ 2.65 ਕਰੋੜ ਰੁਪਏ ਖਰਚ ਕੇ ਜਲ ਸਪਲਾਈ ਸਿਸਟਮ ਦੇ ਵਿਸਥਾਰ ਲਈ ਪ੍ਰੋਜੈਕਟ ਵੀ ਤੋਹਫ਼ੇ ਵਜੋਂ ਦਿੱਤਾ। ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਦੋਰਾਂਗਲਾ, (ਸਬ ਡਵੀਜ਼ਨ ਦੀਨਾਨਗਰ) ਵਿਖੇ 2.36 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਨਵੀਂ ਸਬ-ਤਹਿਸੀਲ ਇਮਾਰਤ ਦਾ ਉਦਘਾਟਨ ਵੀ ਕੀਤਾ।


ਦੋਵਾਂ ਮੁੱਖ ਮੰਤਰੀਆਂ ਨੇ ਮੈਡੀਕਲ ਐਮਰਜੈਂਸੀ ਦੀ ਸਥਿਤੀ ਵਿੱਚ ਲੋਕਾਂ ਨੂੰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਸੀ.ਐਚ.ਸੀ. ਕਲਾਨੌਰ ਵਿੱਚ ਐਮਰਜੈਂਸੀ ਵਾਰਡ ਨੂੰ ਵੀ ਸਮਰਪਿਤ ਕੀਤਾ। ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਨਿਰੰਤਰ ਸਪਲਾਈ ਦੇਣ ਲਈ ਉਨ੍ਹਾਂ ਨੇ ਕ੍ਰਮਵਾਰ 1.82 ਕਰੋੜ, 0.77 ਕਰੋੜ ਅਤੇ 0.75 ਕਰੋੜ ਰੁਪਏ ਦੀ ਲਾਗਤ ਨਾਲ ਜਲ ਸਪਲਾਈ ਸਕੀਮ ਅਵਾਂਖਾ, ਜਲ ਸਪਲਾਈ ਸਕੀਮ ਖਿਆਲਾ ਅਤੇ ਜਲ ਸਪਲਾਈ ਸਕੀਮ ਬਾਬਰੀ ਦਾ ਉਦਘਾਟਨ ਵੀ ਕੀਤਾ। ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਪਠਾਨਕੋਟ ਵਿੱਚ 1.15 ਕਰੋੜ ਰੁਪਏ ਦੀ ਲਾਗਤ ਨਾਲ ਪੁਰਾਣੀ ਕੰਟਰੋਲ ਰੂਮ ਬਿਲਡਿੰਗ ਨੂੰ ਬਦਲ ਕੇ ਨਵੀਂ ਕੰਟਰੋਲ ਰੂਮ ਬਿਲਡਿੰਗ ਦੀ ਉਸਾਰੀ ਦਾ ਪ੍ਰੋਜੈਕਟ ਦਾ ਵੀ ਤੋਹਫਾ ਦਿੱਤਾ।


ਦੋਵਾਂ ਮੁੱਖ ਮੰਤਰੀਆਂ ਨੇ 0.77 ਕਰੋੜ ਰੁਪਏ ਦੀ ਲਾਗਤ ਨਾਲ ਸਹੂਰ ਕਲਾਂ ਜਲ ਸਪਲਾਈ ਯੋਜਨਾ ਦਾ ਪ੍ਰਾਜੈਕਟ ਵੀ ਤੋਹਫ਼ੇ ਵਜੋਂ ਦਿੱਤਾ, ਜੋ ਇਸ ਮਹੀਨੇ ਦੇ ਅੰਤ ਤੱਕ ਚਾਲੂ ਹੋ ਜਾਵੇਗਾ। ਉਨ੍ਹਾਂ ਨੇ ਗੁਰਦਾਸਪੁਰ ਵਿੱਚ 0.74 ਕਰੋੜ ਰੁਪਏ ਦੀ ਲਾਗਤ ਨਾਲ ਨਵੇਂ ਬਣੇ ਫੂਡ ਐਂਡ ਡਰੱਗ ਐਡਮਨਿਸਟ੍ਰੇਸ਼ਨ ਜ਼ੋਨਲ ਦਫ਼ਤਰ ਦਾ ਉਦਘਾਟਨ ਵੀ ਕੀਤਾ। ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ 66 ਕੇ.ਵੀ. ਸਬ ਸਟੇਸ਼ਨ ਰੰਗੜ-ਨੰਗਲ ਵਿਖੇ 0.70 ਕਰੋੜ ਦੀ ਲਾਗਤ ਨਾਲ 6.3 ਐਮ.ਵੀ.ਏ. ਤੋਂ 12.5 ਐਮ.ਵੀ.ਏ. ਤੱਕ ਪਾਵਰ ਟਰਾਂਸਫਾਰਮਰ ਦੀ ਸਮਰੱਥਾ ਵਧਾਉਣ ਦਾ ਪ੍ਰਾਜੈਕਟ ਵੀ ਦਿੱਤਾ।


ਦੋਵਾਂ ਮੁੱਖ ਮੰਤਰੀਆਂ ਨੇ ਬਕਨੌਰ ਅਤੇ ਘਰੋਟਾ ਕਲਾਂ ਵਿਖੇ 0.63 ਕਰੋੜ ਅਤੇ 0.25 ਕਰੋੜ ਰੁਪਏ ਦੀ ਲਾਗਤ ਨਾਲ ਜਲ ਸਪਲਾਈ ਸਕੀਮਾਂ ਦਾ ਵੀ ਉਦਘਾਟਨ ਕੀਤਾ। ਉਨ੍ਹਾਂ ਨੇ 0.39 ਕਰੋੜ ਰੁਪਏ ਦੀ ਲਾਗਤ ਨਾਲ ਕੇਸ਼ੋਪੁਰ ਸ਼ੰਭ ਦੇ ਨਵੀਨੀਕਰਨ ਲਈ ਵਿਸ਼ੇਸ਼ ਪ੍ਰੋਜੈਕਟ ਦਾ ਨੀਂਹ ਪੱਥਰ ਵੀ ਰੱਖਿਆ। ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਹਿਰਾਮਪੁਰ ਵਿਖੇ ਚਾਰ ਨਵੇਂ ਬਣੇ ਕਲਾਸ ਰੂਮਾਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਰਿਆਰ ਵਿਖੇ ਚਾਰ ਨਵੇਂ ਕਲਾਸ ਰੂਮ, ਸਰਕਾਰੀ ਹਾਈ ਸਕੂਲ ਕਾਲਾਵਾਲਾ ਵਿਖੇ ਤਿੰਨ ਨਵੇਂ ਬਣੇ ਕਲਾਸ ਰੂਮਾਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਦੋ ਨਵੇਂ ਬਣੇ ਕਲਾਸ ਰੂਮਾਂ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਬਗੌਲ ਕਾਹਨੂੰਵਾਨ-2 ਵਿਖੇ ਦੋ ਨਵੇਂ ਕਮਰਿਆਂ ਦਾ ਉਦਘਾਟਨ ਵੀ ਕੀਤਾ ਜੋ ਕ੍ਰਮਵਾਰ 0.30 ਕਰੋੜ ਰੁਪਏ, 0.30 ਕਰੋੜ ਰੁਪਏ, 0.23 ਕਰੋੜ ਰੁਪਏ, 0.15 ਕਰੋੜ ਰੁਪਏ ਅਤੇ 0.15 ਕਰੋੜ ਰੁਪਏ ਖਰਚੇ ਗਏ ਹਨ। ਉਨ੍ਹਾਂ ਨੇ ਪਠਾਨਕੋਟ ਵਿੱਚ 0.21 ਕਰੋੜ ਰੁਪਏ ਦੀ ਲਾਗਤ ਨਾਲ 132 ਕੇ.ਵੀ. ਸਬ ਸਟੇਸ਼ਨ ਨੂੰ ਅਪਗ੍ਰੇਡ ਕਰਨ ਦਾ ਪ੍ਰਾਜੈਕਟ ਵੀ ਲੋਕਾਂ ਨੂੰ ਤੋਹਫ਼ੇ ਵਜੋਂ ਦਿੱਤਾ।

LEAVE A REPLY

Please enter your comment!
Please enter your name here