*ਗੁਰਦਾਸ ਮਾਨ ਮੁੜ ਵਿਵਾਦ ‘ਚ ਘਿਰੇ, ਸਿੱਖ ਜਥੇਬੰਦੀਆਂ ਵੱਲੋਂ ਵੱਡਾ ਐਲਾਨ*

0
315


ਚੰਡੀਗੜ੍ਹ (ਸਾਰਾ ਯਹਾਂ ਬਿਊਰੋ ਰਿਪੋਰਟ) :  ਪੰਜਾਬੀ ਗਾਇਕ ਗੁਰਦਾਸ ਮਾਨ ਮੁੜ ਵਿਵਾਦ ਵਿੱਚ ਘਿਰ ਗਏ ਹਨ। ਨਕੋਦਰ ਦੇ ਪ੍ਰਸਿੱਧ ਮੇਲੇ ਵਿੱਚ ਇੱਕ ਬਾਬੇ ਨੂੰ ਸਿੱਖ ਧਰਮ ਦੇ ਤੀਸਰੇ ਪਾਤਸ਼ਾਹ ਸ਼੍ਰੀ ਗੁਰੂ ਅਮਰਦਾਸ ਜੀ ਦੀ ਪੀੜ੍ਹੀ ਨਾਲ ਜੋੜੇ ਜਾਣ ਕਾਰਨ ਸਿੱਖ ਭਾਈਚਾਰਾ ਗੁਰਦਾਸ ਮਾਨ ਤੋਂ ਬੇਹੱਦ ਖਫਾ ਹੈ। ਗੁਰਦਾਸ ਮਾਨ ਦੇ ਬੋਲਾਂ ਵਾਲੀ ਵੀਡੀਓ ਵਾਇਰਲ ਹੋਣ ਮਗਰੋਂ ਸੋਸ਼ਲ ਮੀਡੀਆ ਉੱਪਰ ਉਨ੍ਹਾਂ ਦਾ ਜੰਮ ਕੇ ਵਿਰੋਧ ਕੀਤਾ ਜਾ ਰਿਹਾ ਹੈ।

ਹੁਣ ਸਿੱਖ ਜਥੇਬੰਦੀਆਂ ਵੱਲੋਂ ਨਕੋਦਰ ਥਾਣੇ ਵਿੱਚ ਪਰਚਾ ਦਰਜ ਕਰਵਾਉਣ ਦਾ ਐਲਾਨ ਕੀਤਾ ਗਿਆ ਹੈ। ਜਥੇਬੰਦੀਆਂ ਦਾ ਇਹ ਵੀ ਕਹਿਣਾ ਹੈ ਕਿ ਜੇਕਰ ਗੁਰਦਾਸ ਮਾਨ ਖਿਲਾਫ ਕਾਰਵਾਈ ਨਾ ਹੋਈ ਤਾਂ ਸੂਬੇ ਭਰ ਵਿੱਚ ਵੱਡੇ ਪੱਧਰ ‘ਤੇ ਵਿਰੋਧ ਕੀਤਾ ਜਾਵੇਗਾ।

ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਗੁਰਦਾਸ ਮਾਨ ਵਿਵਾਦਾਂ ਵਿੱਚ ਰਹਿ ਚੁੱਕੇ ਹਨ। ਉਸ ਸਮੇਂ ਵੀ ਗੁਰਦਾਸ ਮਾਨ ਦਾ ਜੰਮ ਕੇ ਵਿਰੋਧ ਕੀਤਾ ਗਿਆ ਸੀ। ਪਿਛੇ ਜਿਹੇ ਉਨ੍ਹਾਂ ਪੰਜਾਬੀ ਬੋਲੀ ਬਾਰੇ ਬਿਆਨ ਦਿੱਤਾ ਸੀ ਜਿਸ ਕਰਕੇ ਉਹ ਵਿਵਾਦ ਵਿੱਚ ਘਿਰ ਗਏ ਸੀ। ਇਸ ਮਾਮਲੇ ਵਿੱਚ ਉਨ੍ਹਾਂ ਨੇ ਸਟੇਜ ਤੋਂ ਹੀ ਇੱਕ ਸ਼ਖਸ ਨੂੰ ਮਾੜੀ ਭਾਸ਼ਾ ‘ਚ ਜਵਾਬ ਦਿੱਤਾ ਸੀ। ਇਸ ਕਰਕੇ ਉਨ੍ਹਾਂ ਦੀ ਕਾਫੀ ਅਲੋਚਨਾ ਹੋਈ ਸੀ।

ਹੁਣ ਤਾਜ਼ਾ ਵਿਵਾਦ ਨਕੋਦਰ ਦਾ ਹੈ। ਇੱਥੇ ਪ੍ਰਸਿੱਧ ਮੇਲੇ ਵਿੱਚ ਪਹੁੰਚੇ ਗੁਰਦਾਸ ਮਾਨ ਨੇ ਬਾਬੇ ਦੇ ਵੰਸ਼ਜ਼ ਦਾ ਪਿਛੋਕੜ ਸ਼੍ਰੀ ਗੁਰੂ ਅਮਰਦਾਸ ਜੀ ਦੀ ਪੀੜ੍ਹੀ ਨਾਲ ਜੁੜੇ ਹੋਣ ਬਾਰੇ ਦਾਅਵਾ ਕੀਤਾ। ਇਸ ਦੀ ਵੀਡੀਓ ਸੋਸ਼ਲ ਮੀਡੀਆ ਉੱਪਰ ਕਾਫੀ ਵਾਇਰਲ ਹੋ ਰਹੀ ਹੈ। 

NO COMMENTS