ਮਾਨਸਾ, 06 ਸਤੰਬਰ:(ਸਾਰਾ ਯਹਾਂ/ਮੁੱਖ ਸੰਪਾਦਕ)
ਸ੍ਰ. ਗੁਰਦਾਸ ਸਿੰਘ ਨੇ ਅੱਜ ਇੱਥੇ ਬਤੌਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਮਾਨਸਾ ਅਹੁਦਾ ਸੰਭਾਲ ਲਿਆ। ਉਹ ਇਸ ਤੋਂ ਪਹਿਲਾਂ ਬਠਿੰਡਾ ਵਿਖੇ ਬਤੌਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਤਾਇਨਾਤ ਸਨ। ਇਸ ਮੌਕੇ ਸਮੂਹ ਸਟਾਫ ਵੱਲੋਂ ਗੁਲਦਸਤਾ ਭੇਂਟ ਕਰਕੇ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਗਿਆ।
ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਹੇਠਲੇ ਪੱਧਰ ਤੱਕ ਹਰੇਕ ਵਿਅਕਤੀ ਤੱਕ ਪਹੁੰਚਾਉਣ ਲਈ ਉਹ ਪੂਰੀ ਇਮਾਨਦਾਰੀ ਤੇ ਦ੍ਰਿੜਤਾ ਨਾਲ ਕੰਮ ਕਰਨਗੇ। ਉਨ੍ਹਾਂ ਇਹ ਵੀ ਕਿਹਾ ਕਿ ਉਹ ਜ਼ਿਲ੍ਹਾ ਪ੍ਰਸ਼ਾਸਨ ਅਤੇ ਮੀਡੀਆ ਵਿਚਾਲੇ ਇਕ ਕੜੀ ਦੇ ਤੌਰ ’ਤੇ ਕੰਮ ਕਰਨਗੇ।