*ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਉਮੀਦ ਸੇਵਾ ਸੋਸਾਇਟੀ ਨੂੰ ਕੀਤਾ ਸਨਮਾਨਿਤ*

0
31


ਜੋਗਾ, 20 ਮਾਰਚ (ਸਾਰਾ ਯਹਾਂ/ ਗੋਪਾਲ ਅਕਲੀਆ ) -ਇਲਾਕੇ ਵਿੱਚ ਵੱਖ-ਵੱਖ ਸਮਾਜ ਸੇਵਾ ਦੇ ਕੰਮ ਕਰ ਰਹੀ ਉਮੀਦ ਸੇਵਾ ਸੋਸਾਇਟੀ ਅਕਲੀਆ (ਮਾਨਸਾ) ਰਜਿ: ਦੇ 7 ਸਾਲ ਪੂਰੇ ਹੋਣ ਤੇ ਸੋਸਾਇਟੀ ਵੱਲੋਂ ਕੀਤੇ ਜਾਂਦੇ ਕੰਮਾਂ ਨੂੰ ਦੇਖਦਿਆਂ ਸੋਸਾਇਟੀ ਦੇ ਸਥਾਪਨਾ ਦਿਵਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਪਿੱਪਲਸਰ ਸਾਹਿਬ ਅਕਲੀਆ ਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਸਾਹਿਬ ਦੇ ਆਗੂ ਸਹਿਬਾਨਾਂ ਵੱਲੋਂ ਸੋਸਾਇਟੀ ਪ੍ਰਬੰਧਕਾਂ ਨੂੰ ਸਨਮਾਨਿਤ ਕੀਤਾ ਗਿਆ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁਖਵਿੰਦਰ ਸਿੰਘ, ਖਜ਼ਾਨਚੀ ਸਤਵਿੰਦਰ ਸਿੰਘ ਢਿੱਲੋਂ, ਆਗੂ ਮੇਜਰ ਸਿੰਘ ਅਕਲੀਆ ਤੇ ਲਵਪ੍ਰੀਤ ਸਿੰਘ ਨੇ ਕਿਹਾ ਕਿ ਸੋਸਾਇਟੀ ਦੇ ਨੌਜਵਾਨ ਪਿੰਡ ਨੂੰ ਸਾਫ਼ ਸੁਥਰਾ ਤੇ ਹਰਿਆ ਭਰਿਆ ਬਣਾਉਣ ਲਈ ਪਿਛਲੇ ਲੰਬੇ ਸਮੇਂ ਤੋਂ ਵੱਡਾ ਯੋਗਦਾਨ ਪਾ ਰਹੇ ਹਨ ਤੇ ਸ਼ਹੀਦਾਂ ਨੂੰ ਸਮਰਪਿਤ ਤੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵ ਤੋਂ ਜਾਣੂ ਸਮਾਗਮ ਕਰਵਾਉਣ ਦੇ ਨਾਲ-ਨਾਲ ਲੋੜਵੰਦ ਲੋਕਾਂ ਦੀ ਸਮੇਂ ਸਮੇਂ ਤੇ ਲੋੜ ਅਨੁਸਾਰ ਮਦਦ ਕਰਨ ਵਿੱਚ  ਯੋਗਦਾਨ ਪਾਇਆ ਜਾ ਰਿਹਾ ਹੈ, ਜੋ ਇਨ੍ਹਾਂ ਵਲੋਂ ਕੀਤਾ ਜਾ ਰਿਹਾ ਉਪਰਾਲਾ ਸ਼ਲਾਘਾਯੋਗ ਹੈ, ਜਿਸ ਤਹਿਤ ਪੂਰੀ ਟੀਮ ਨੂੰ ਸਨਮਾਨਿਤ ਕੀਤਾ ਗਿਆ ਹੈ। ਸਰਪੰਚ ਸੁਖਵੀਰ ਕੌਰ ਤੇ ਸਮਾਜ ਸੇਵੀ ਭਗਵਾਨ ਸਿੰਘ ਨੇ ਟੀਮ ਨੂੰ ਵਧਾਈ ਦਿੰਦਿਆਂ ਕੀਤੇ ਜਾ ਰਹੇ ਲੋਕ ਭਲਾਈ ਕੰਮਾਂ ਦੀ ਖੂਬ ਸਲਾਘਾ ਕੀਤੀ। ਉਨ੍ਹਾਂ ਵੱਲੋਂ ਸੋਸਾਇਟੀ ਮੈਂਬਰਾ ਨੂੰ ਵਿਸ਼ਵਾਸ ਦਿਵਾਇਆ ਕਿ ਕੀਤੇ ਜਾਣੇ ਚੰਗੇ ਕੰਮਾਂ ਲਈ ਉਹ ਹਮੇਸ਼ਾ ਉਨ੍ਹਾਂ ਦਾ ਸਾਥ ਦਿੰਦੇ ਰਹਿਣਗੇ। ਸੋਸਾਇਟੀ ਦੇ ਚੇਅਰਮੈਨ ਗੋਪਾਲ ਅਕਲੀਆ ਤੇ ਪ੍ਰਧਾਨ ਗੁਰਦੀਪ ਸਿੰਘ ਨੇ ਬਖਸ਼ੇ ਮਾਣ-ਸਨਮਾਨ ਤੇ ਹੌਂਸਲਾ ਅਫ਼ਜਾਈ ਲਈ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਆਉਣ ਵਾਲੇ ਸਮੇਂ ਦੌਰਾਨ ਸੋਸਾਇਟੀ ਵੱਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਹੋਰ ਲੋਕ ਭਲਾਈ ਦੇ ਕੰਮ ਕੀਤੇ ਜਾਣਗੇ। ਇਸ ਮੌਕੇ ਸਲਾਹਕਾਰ ਜਸਵੀਰ ਸਿੰਘ ਕਾਕਾ, ਮੀਤ ਸਿੰਘ ਅੰਮ੍ਰਿਤਪਾਲ ਸਿੰਘ, ਸਕੱਤਰ ਜਗਦੇਵ ਸਿੰਘ ਗੰਢੂਆਂ, ਖਜ਼ਾਨਚੀ ਦਰਸ਼ਨ ਸਿੰਘ ਗੋਰਾ, ਕੁਲਵੰਤ ਸਿੰਘ ਗਿੱਲ, ਜੰਟੀ ਸਿੰਘ, ਮਲਕੀਤ ਸਿੰਘ ਆਦਿ ਹਾਜ਼ਰ ਸਨ।

NO COMMENTS