*ਗੁਰਪ੍ਰੀਤ ਕਤਲ ਕਾਂਡ ਦੇ ਸ਼ੂਟਰਾਂ ਦੇ ਸਕੈਚ ਜਾਰੀ, ਅਰਸ਼ ਡਾਲਾ ਤੇ MP ਅੰਮ੍ਰਿਤਪਾਲ ਮਾਮਲੇ ‘ਚ ਨਾਮਜ਼ਦ, ਜਾਣੋ ਹੁਣ ਤੱਕ ਕੀ ਕੁਝ ਹੋਇਆ ?*

0
31

20 ਅਕਤੂਬਰ (ਸਾਰਾ ਯਹਾਂ/ਬਿਊਰੋ ਨਿਊਜ਼)ਪੁਲਿਸ ਇਸ ਮਾਮਲੇ ਵਿੱਚ ਹੁਣ ਤੱਕ ਤਿੰਨ ਲੋਕਾਂ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ। ਜਦੋਂਕਿ ਵਿਦੇਸ਼ ਬੈਠੇ ਗੈਂਗਸਟਰ ਅਰਸ਼ਦੀਪ ਸਿੰਘ ਡਾਲਾ ਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਸਮੇਤ ਛੇ ਵਿਅਕਤੀਆਂ ਨੂੰ ਕਤਲ ਕੇਸ ਵਿੱਚ ਨਾਮਜ਼ਦ ਕੀਤਾ ਗਿਆ ਹੈ।
ਫ਼ਰੀਦਕੋਟ ਵਿੱਚ 9 ਅਕਤੂਬਰ ਨੂੰ ਗੁਰਪ੍ਰੀਤ ਸਿੰਘ ਦੇ ਕਤਲ ਮਾਮਲੇ ਵਿੱਚ ਪੁਲਿਸ ਨੇ ਹੁਣ ਦੋ ਸ਼ੱਕੀ ਸ਼ੂਟਰਾਂ ਦੇ ਸਕੈਚ ਜਾਰੀ ਕੀਤੇ ਹਨ। ਲੋਕ ਐਸਐਸਪੀ ਦੇ ਮੋਬਾਈਲ ਨੰਬਰ 98158 00445, ਕੋਟਕਪੂਰਾ ਦੇ ਸਦਰ ਥਾਣੇ ਦੇ ਐਸਐਚਓ ਨੂੰ 94176 46822 ਅਤੇ ਥਾਣਾ ਕੋਟਕਪੂਰਾ ਦੇ ਮੁਨਸ਼ੀ ਨੂੰ 75270 17035 ’ਤੇ ਸੂਚਨਾ ਦੇ ਸਕਦੇ ਹਨ।

ਪੁਲਿਸ ਇਸ ਮਾਮਲੇ ਵਿੱਚ ਹੁਣ ਤੱਕ ਤਿੰਨ ਲੋਕਾਂ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ। ਜਦੋਂਕਿ ਵਿਦੇਸ਼ ਬੈਠੇ ਗੈਂਗਸਟਰ ਅਰਸ਼ਦੀਪ ਸਿੰਘ ਡਾਲਾ ਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਸਮੇਤ ਛੇ ਵਿਅਕਤੀਆਂ ਨੂੰ ਕਤਲ ਕੇਸ ਵਿੱਚ ਨਾਮਜ਼ਦ ਕੀਤਾ ਗਿਆ ਹੈ।

ਗੁਰਪ੍ਰੀਤ ਦਾ 9 ਅਕਤੂਬਰ ਨੂੰ ਕਤਲ ਕਰ ਦਿੱਤਾ ਗਿਆ ਸੀ। ਉਸ ਸਮੇਂ ਗੁਰਪ੍ਰੀਤ ਸਿੰਘ ਸਰਪੰਚ ਦੇ ਅਹੁਦੇ ਲਈ ਆਪਣੇ ਸਮਰਥਕ ਉਮੀਦਵਾਰ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਕੇ ਘਰ ਪਰਤ ਰਿਹਾ ਸੀ ਤਾਂ ਬਾਈਕ ਸਵਾਰ ਕਾਤਲਾਂ ਨੇ ਗੋਲੀਆਂ ਚਲਾ ਕੇ ਗੁਰਪ੍ਰੀਤ ਸਿੰਘ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ। ਇਸ ਗੋਲੀਬਾਰੀ ਵਿੱਚ ਗੁਰਪ੍ਰੀਤ ਸਿੰਘ ਨੂੰ ਚਾਰ ਗੋਲੀਆਂ ਲੱਗੀਆਂ, ਗੋਲੀ ਲੱਗਣ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਿਆ। 

ਗੰਭੀਰ ਜ਼ਖ਼ਮੀ ਗੁਰਪ੍ਰੀਤ ਸਿੰਘ ਨੂੰ ਇਲਾਜ ਲਈ ਸਥਾਨਕ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਲਿਆਂਦਾ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਮਾਮਲੇ ਵਿੱਚ ਐਸਆਈਟੀ ਦਾ ਗਠਨ ਕੀਤਾ ਗਿਆ ਸੀ।

ਦੱਸ ਦਈਏ ਕਿ ਇਸ ਮਾਲੇ ਵਿੱਚ ਫੜੇ ਗਏ ਮੁਲਜ਼ਮਾਂ ਦੀ ਪਛਾਣ ਬਿਲਾਲ ਅਹਿਮਦ ਉਰਫ ਫੌਜੀ, ਗੁਰਦੀਪ ਸਿੰਘ ਉਰਫ ਪੋਂਟੂ ਅਤੇ ਅਰਸ਼ਦੀਪ ਸਿੰਘ ਉਰਫ ਝੰਡੂ ਵਜੋਂ ਹੋਈ ਹੈ। ਗ੍ਰਿਫਤਾਰ ਕੀਤੇ ਗਏ ਤਿੰਨੇ ਵਿਅਕਤੀ ਇੱਕ ਰੇਕੀ ਕਰਨ ਵਾਲੇ ਗਰੁੱਪ ਦਾ ਹਿੱਸਾ ਸਨ ਜਿਸ ਨੂੰ ਕੈਨੇਡਾ ਸਥਿਤ ਕਰਮਵੀਰ ਸਿੰਘ ਉਰਫ ਗੋਰਾ ਚਲਾ ਰਿਹਾ ਸੀ। ਰੇਕੀ ਗਰੁੱਪ ਨੇ ਆਪਣੇ ਸੰਚਾਲਕਾਂ ਅਤੇ ਵੱਖ-ਵੱਖ ਗਰੁੱਪਾਂ ਰਾਹੀਂ ਨਿਸ਼ਾਨੇਬਾਜ਼ਾਂ ਦੇ ਗਰੁੱਪ ਨੂੰ ਅਹਿਮ ਜਾਣਕਾਰੀ ਦਿੱਤੀ। ਡੀਜੀਪੀ ਨੇ ਕਿਹਾ ਕਿ ਸ਼ੂਟਰ ਗਰੁੱਪ ਦੇ ਮੈਂਬਰਾਂ ਦੀ ਪਛਾਣ ਕਰ ਲਈ ਗਈ ਹੈ ਤੇ ਪੁਲਿਸ ਟੀਮਾਂ ਉਨ੍ਹਾਂ ਨੂੰ ਫੜਨ ਲਈ ਛਾਪੇਮਾਰੀ ਕਰ ਰਹੀਆਂ ਹਨ।

NO COMMENTS