
ਚੰਡੀਗੜ੍ਹ 28 ਦਸੰਬਰ (ਸਾਰਾ ਯਹਾ /ਬਿਓਰੋ ਰਿਪੋਰਟ) : ਪੰਜਾਬੀ ਕਾਮੇਡੀਅਨ ਗੁਰਪ੍ਰੀਤ ਘੁੱਗੀ ਆਏ ਦਿਨ ਸੋਸ਼ਲ ਮੀਡੀਆ ਰਾਹੀਂ ਲੋਕਾਂ ਨੂੰ ਕਿਸਾਨ ਅੰਦੋਲਨ ਲਈ ਜਾਗਰੂਕ ਤੇ ਉਤਸ਼ਾਹਿਤ ਕਰ ਰਹੇ ਹਨ। ਗੁਰਪ੍ਰੀਤ ਘੁੱਗੀ ਨੇ ਆਪਣੀ ਨਵੀਂ ਵੀਡੀਓ ਵਿੱਚ ਲੋਕਾਂ ਨੂੰ ਅਪੀਲ ਕੀਤੀ ਕੀ ਉਹ ਆਪਣੀਆਂ ਗੱਡੀਆਂ ਤੇ ਕਿਸਾਨੀ ਸੰਘਰਸ਼ ਦੇ ਸਮਰਥਨ ‘ਚ ਝੰਡੇ ਤੇ ਸਟਿੱਕਰ ਜ਼ਰੂਰ ਲਾਉਣ ਜਿਸ ਨਾਲ ਕਿਸਾਨ ਅੰਦੋਲਨ ਦੀ ਵਿਜ਼ੀਬਿਲਿਟੀ ਵਧੇ।
ਦੱਸ ਦੇਈਏ ਕਿ ਕਿਸਾਨ ਇੱਕ ਮਹੀਨੇ ਤੋਂ ਦਿੱਲੀ ‘ਚ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਡਟੇ ਹੋਏ ਹਨ। ਗੁਰਪ੍ਰੀਤ ਘੁੱਗੀ ਨੇ ਕਿਹਾ ਜੇ ਲਹਿਰ ਲੈ ਕੇ ਆਉਣੀ ਹੈ ਤਾਂ ਝੰਡੇ ਲਹਿਰਾ ਦਿਓ। ਇਸ ਤੋਂ ਪਹਿਲਾ ਗੁਰਪ੍ਰੀਤ ਘੁੱਗੀ ਕਿਸਾਨ ਅੰਦੋਲਨ ਦੇ ਸਮਰਥਨ ‘ਚ ਦਿੱਲੀ ਪਹੁੰਚੇ ਸੀ। ਜਿੱਥੇ ਉਨ੍ਹਾਂ ਨੇ ਕਿਸਾਨਾਂ ਦੀ ਗੱਲ ਕਰਦੇ ਹੋਏ ਕੇਂਦਰ ਨੂੰ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ ਸੀ ਪਰ ਇਸ ਤੋਂ ਇਲਾਵਾ ਵੀ ਗੁਰਪ੍ਰੀਤ ਘੁੱਗੀ ਤੇ ਹੋਰ ਬਾਕੀ ਕਲਾਕਾਰ ਸੋਸ਼ਲ ਮੀਡੀਆ ਤੇ ਮੂਵਮੈਂਟ ਨੂੰ ਤਾਜ਼ਾ ਰੱਖ ਰਹੇ ਹਨ।
