*ਗੁਰੂ ਨਾਨਕ ਕਾਲਜ ਚ ਪੰਜਾਬ ਦੀ ਵਿਰਾਸਤ ਅਤੇ ਕਦਰਾਂ ਕੀਮਤਾਂ ਸਮਕਾਲੀ ਸਥਿਤੀ ਵਿਸ਼ੇ ’ਤੇ ਅੰਤਰ ਰਾਸਟਰੀ ਸੈਮੀਨਾਰ ਸੰਪੰਨ*

0
38

ਬੁਢਲਾਡਾ 30 ਅਗਸਤ (ਸਾਰਾ ਯਹਾਂ/ਮਹਿਤਾ ਅਮਨ) ਪੰਜਾਬ ਦੀ ਵਿਰਾਸਤ ਅਤੇ ਕਦਰਾਂ ਕੀਮਤਾਂ ਸਮਕਾਲੀ ਸਥਿਤੀ ਵਿਸ਼ੇ ਤੇ ਇੱਕ ਰੋਜ਼ਾ ਅੰਤਰ ਰਾਸ਼ਟਰੀ ਸੈਮੀਨਾਰ ਕਰਵਾਇਆ ਗਿਆ, ਜਿਸ ਵਿੱਚ ਪੰਜਾਬ ਭਵਨ ਸਰੀ ਕਨੇਡਾ ਦੇ ਸੰਸਥਾਪਕ ਅਤੇ ਉੱਘੇ ਸਮਾਜ ਸੇਵੀ ਸੁੱਖੀ ਬਾਠ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਪ੍ਰੋਗਰਾਮ ਦੇ ਸ਼ੁਰੂ ਵਿੱਚ ਸੰਗੀਤ ਵਿਭਾਗ ਦੇ ਵਿਦਿਆਰਥੀਆਂ ਵੱਲੋਂ ਸ਼ਬਦ ਗਾਇਨ ਕੀਤਾ ਗਿਆ। ਇਸ ਮੌਕੇ ਪ੍ਰਿੰਸੀਪਲ ਡਾ. ਨਰਿੰਦਰ ਸਿੰਘ ਨੇ ਜੀ ਆਇਆ ਨੂੰ ਆਖਦਿਆਂ ਕਿਹਾ ਕਿ ਸੁੱਖੀ ਬਾਠ ਦੀ ਸੰਸਥਾ ਪੂਰੇ ਵਿਸ਼ਵ ਵਿੱਚ ਜਾਣੀ ਪਛਾਣੀ ਸੰਸਥਾ ਹੈ। ਪੰਜਾਬ ਦੀ ਜੜ੍ਹਾਂ ਨਾਲ ਜੁੜੇ ਅਜਿਹੇ ਲੋਕ ਵਿਰਲੇ ਟਾਂਵੇ ਹਨ ਜਿਹੜੇ ਵਿਦੇਸ਼ਾਂ ਵਿੱਚ ਕਮਾਈ ਕਰਕੇ ਪੰਜਾਬ ਦੇ ਲੋਕਾਂ ਦੀ ਬਿਹਤਰੀ ਲਈ ਲਗਾਉਂਦੇ ਹਨ। ਉਨ੍ਹਾਂ ਕਿਹਾ ਕਿ ਇਹੀ ਪੰਜਾਬ ਦੀ ਵਿਰਾਸਤ ਹੈ। ਡਾ. ਰਾਜਨਦੀਪ ਕੌਰ ਪੰਜਾਬ ਦੀ ਵਿਰਾਸਤ ਨੂੰ ਕਿਰਤ ਕਰਨ, ਵੰਡ ਛਕਣ ਅਤੇ ਨਾਮ ਜਪਣ ਰਾਹੀਂ ਪਰਿਭਾਸ਼ਿਤ ਕਰਦਿਆਂ ਪੰਜਾਬ ਦੀ ਵਿਰਾਸਤ ਦਾ ਮਾਡਲ ਪੇਸ਼ ਕੀਤਾ। ਡਾ. ਹਰਵਿੰਦਰਜੀਤ ਸਿੰਘ ਨੇ ਪੰਜਾਬ ਦੇ ਪਛਾਣ ਚਿੰਨ੍ਹ ਬਾਰੇ ਬੋਲਦਿਆਂ ਕਿਹਾ ਕਿ ਪੰਜਾਬ ਦੀ ਪੁਰਾਤਨ ਸਿਖਿਆ ਪ੍ਰਣਾਲੀ ਬਾਰੇ ਬੋਲਦਿਆਂ ਕਿਹਾ ਕਿ ਅੰਗਰੇਜਾਂ ਨੇ ਬਹੁਤ ਸਾਰੀਆਂ ਗੱਲਾਂ ਇਸ ਵਿਰਾਸਤ ਤੋਂ ਲਈਆਂ ਹਨ। ਗੁਰਦੀਪ ਸਿੰਘ ਪੰਜਾਬ ਦੇ ਹਵਾਲੇ ਨਾਲ ਬਿਰਤਾਂਤ ਦੀ ਜੰਗ ਦੀ ਬਾਰੀਕੀਆਂ ਸਾਂਝੀਆਂ ਕੀਤੀਆਂ। ਡਾ. ਕਰਨੈਲ ਸਿੰਘ ਬੈਰਾਗੀ ਨੇ ਕਿਹਾ ਕਿ ਦਰਿਆਵਾਂ ਤੋਂ ਬਿਨਾਂ ਪੰਜਾਬ ਦੀ ਵਿਰਾਸਤ ਸਮਝੀ ਹੀ ਨਹੀਂ ਜਾ ਸਕਦੀ। ਡਾ. ਸਤਗੁਰ ਸਿੰਘ ਨੇ ਕਿਹਾ ਕਿ ਪੰਜਾਬ ਦੀ ਵਿਰਾਸਤ ਦੀ ਅਮੀਰੀ ਗੁਰੂ ਨਾਨਕ ਸਾਹਿਬ ਤੋਂ ਸ਼ੁਰੂ ਹੁੰਦੀ ਹੈ।  ਉਨ੍ਹਾਂ ਨੇ ਸਿਧਾਂਤ ਨੂੰ ਅਮਲ ਵਿਚ ਲਿਆਂਦਾ ਹੈ, ਇੱਥੋਂ ਸਾਡੀ ਵਿਰਾਸਤ ਦੀ ਵੱਖਰਤਾ ਬਣਦੀ ਹੈ। ਮੁਖ ਵਕਤਾ ਸੁੱਖੀ ਬਾਠ ਨੇ ਪੰਜਾਬ ਦੀ ਵਿਰਾਸਤ ਦੀਆਂ ਗੱਲਾਂ ਨੂੰ ਆਪਣੇ ਜੀਵਨ ਨਾਲ ਜੋੜ ਕੇ ਸਾਂਝਾ ਕੀਤਾ। ਉਨ੍ਹਾਂ ਨੇ ਕਿਹਾ ਕਿ ਸਾਡੇ ਸਮਾਜ ਦਾ ਢਾਂਚਾ ਬਿਲਕੁਲ ਬਦਲ ਗਿਆ ਹੈ। ਉਨ੍ਹਾਂ ਨੇ ਇਸ ਸਮੇਂ ਦੇ ਕੈਨੇਡਾ ਦੇ ਹਾਲਾਤ ਸਾਂਝੇ ਕਰਦਿਆਂ ਕਿਹਾ ਕਿ ਇਸ ਸਮੇਂ ਪੰਜਾਬ ਦੇ ਵਿਦਿਆਰਥੀਆਂ ਨੂੰ ਪੰਜਾਬ ਛੱਡ ਕੇ ਨਹੀਂ ਜਾਣਾ ਚਾਹੀਦਾ, ਉੱਥੇ ਵੱਡੇ Wਜ਼ਗਾਰ ਦੀਆਂ ਵੱਡੀਆਂ ਸਮੱਸਿਆਵਾਂ ਹਨ। ਡਾ. ਸੁਖਵਿੰਦਰ ਕੌਰ ਨੇ ਇਤਿਹਾਸਕ ਹਵਾਲਿਆਂ ਦੇ ਨਾਲ ਪੰਜਾਬ ਦੀ ਵਿਰਾਸਤ ਬਾਰੇ ਜਾਣੂ ਕਰਵਾਉਂਦਿਆਂ ਸਮੁੱਚੇ ਸੈਮੀਨਾਰ ਦਾ ਸਾਰੰਸ਼ ਭਾਸ਼ਣ ਦਿੱਤਾ। ਇਸ ਤੋਂ ਬਾਅਦ ਪੰਜਾਬ ਦੇ ਰਵਾਇਤੀ ਲੋਕ ਗੀਤ ਦੀ ਪੇਸ਼ਕਾਰੀ ਕੀਤੀ ਗਈ। ਧੰਨਵਾਦੀ ਸ਼ਬਦ ਬੋਲਦਿਆਂ ਵਾਈਸ ਪ੍ਰਿੰਸੀਪਲ ਡਾ. ਰੇਖਾ ਕਾਲੜਾ ਨੇ ਕਿਹਾ ਕਿ ਅਜਿਹੇ ਸੈਮੀਨਾਰ ਇਸ ਸਮੇਂ ਦੀ ਵੱਡੀ ਲੋੜ ਹੈ। ਇਸ ਮੌਕੇ ਸੀਨੀਅਰ ਸਟਾਫ਼ ਮੈਂਬਰ ਅਤੇ ਵਿਭਾਗਾਂ ਦੇ ਮੁਖੀ ਹਾਜ਼ਰ ਰਹੇ।

NO COMMENTS