*ਗੁਰੂ ਨਾਨਕ ਕਾਲਜ ਦੇ ਵਿਦਿਆਰਥੀ ਨੇ ਗੋਲਡ ਮੈਡਲ ਹਾਸਿਲ ਕੀਤਾ*

0
25

ਫਗਵਾੜਾ 31 ਜੁਲਾਈ (ਸਾਰਾ ਯਹਾਂ/ਸ਼ਿਵ ਕੋੜਾ) ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵੱਲੋਂ ਮਈ 2024 ਵਿੱਚ ਲਈਆਂ ਗਈਆਂ ਪ੍ਰੀਖਿਆਵਾਂ ਵਿੱਚ ਗੁਰੂ ਨਾਨਕ ਕਾਲਜ ਸੁਖਚੈਨਆਣਾ ਸਾਹਿਬ ਫਗਵਾੜਾ ਦੇ ਪੋਸਟ-ਗ੍ਰੈਜੂਏਸ਼ਨ ਕਾਮਰਸ ਵਿਭਾਗ ਦੇ ਸ਼ਾਨਦਾਰ ਨਤੀਜੇ। ਜਿੰਨ੍ਹਾਂ ਵਿੱਚ ਐੱਮ ਕਾਮ ਸਮੈਸਟਰ ਚੌਥਾ ਦੇ ਵਿਦਿਆਰਥੀ ਅਰੁਣ ਕੁਮਾਰ ਨੇ 81.68% ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਵਿੱਚੋਂ ਗੋਲਡ ਮੈਡਲ ਹਾਸਿਲ ਕੀਤਾ। ਇਸੇ ਲੜੀ ਤਹਿਤ ਕਲਾਸ ਬੀ ਕਾਮ (ਐੱਫ.ਐੱਸ.) ਛੇਵੇਂ ਸਮੈਸਟਰ ਦੀ ਵਿਦਿਆਰਥਣ ਪ੍ਰਭਲੀਨ ਨੇ 77.5% ਅੰਕ ਪ੍ਰਾਪਤ ਕਰਕੇ ਅਤੇ ਇਸੇ ਸ਼੍ਰੇਣੀ ਦੀਆਂ ਵਿਦਿਆਰਥਣਾਂ ਜੋਤੀ ਅਤੇ ਅਮਨਦੀਪ ਨੇ ਵੀ 76.19% ਅੰਕ ਹਾਸਲ ਕਰਕੇ ਯੂਨੀਵਰਸਿਟੀ ਡਿਸਟਿੰਕਸ਼ਨ ਸੂਚੀ ਵਿੱਚ ਆਪਣਾ ਨਾਂ ਦਰਜ ਕਰਵਾ ਕੇ ਸੰਸਥਾ ਤੇ ਮਾਪਿਆਂ ਦਾ ਨਾਂ ਰੌਸ਼ਨ ਕੀਤਾ ਇਨ੍ਹਾਂ ਤੋਂ ਇਲਾਵਾ ਬੀ ਕਾਮ (ਰੈਗੂਲਰ) ਸਮੈਸਟਰ ਛੇਵਾਂ ਦੇ ਵਿਦਿਆਰਥੀ ਗੁਰਪ੍ਰੀਤ  ਅੰਕਿਤਾ ਅਤੇ ਅਜੇ ਨੇ ਯੂਨੀਵਰਸਿਟੀ ਦੇ ਨਤੀਜਿਆਂ ਵਿੱਚ ਮੱਲ੍ਹਾਂ ਮਾਰੀਆਂ ।ਇਸ ਮੌਕੇ ਤੇ ਕਾਲਜ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਸ. ਜਤਿੰਦਰਪਾਲ ਸਿੰਘ ਪਲਾਹੀ ਅਤੇ ਕਾਲਜ ਪ੍ਰਿੰਸੀਪਲ ਡਾਕਟਰ ਗੁਰਦੇਵ ਸਿੰਘ ਨੇ ਕਾਮਰਸ ਵਿਭਾਗ ਦੀਆਂ ਸ਼ਲਾਘਾਯੋਗ ਪ੍ਰਾਪਤੀਆਂ ਲਈ ਮੁਬਾਰਕਬਾਦ ਦਿੱਤੀ ਅਤੇ ਵਿਦਿਆਰਥੀਆਂ ਨੂੰ ਜੀਵਨ ਵਿੱਚ ਅੱਗੇ ਵਧਣ ਲਈ ਪ੍ਰੇਰਿਤ ਕੀਤਾ।

NO COMMENTS