
ਬੁਢਲਾਡਾ 4 ਅਪ੍ਰੈਲ (ਸਾਰਾ ਯਹਾਂ/ਬਿਊਰੋ ਨਿਊਜ਼ ) : ਗੁਰੂ ਨਾਨਕ ਕਾਲਜ ਬੁਢਲਾਡਾ ਦੇ ਨਜ਼ਦੀਕ ਅੱਜ ਦੁਪਹਿਰ ਸਮੇਂ ਇੱਕ ਮੋਟਰਸਾਈਕਲ ਸਵਾਰ ਮਹਿਲਾ ਟਰਾਲੇ ਹੇਠਾਂ ਆ ਗਈ, ਜਿਸ ਦੀ ਮੌਕੇ ਤੇ ਹੀ ਮੌਤ ਹੋ ਗਈ। ਉੱਧਰ ਥਾਣਾ ਸਿਟੀ ਬੁਢਲਾਡਾ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਦੇ ਪਤੀ ਹਰਬੰਸ ਸਿੰਘ ਨੇ ਦੱਸਿਆ ਕੇ ਉਹ ਆਪਣੀ ਪਤਨੀ ਰੁਪਿੰਦਰ ਕੌਰ ਮਹਿਲਾ ਨਾਲ ਪਿੰਡ ਕੁਲਾਣਾ ਵਿਖੇ ਮੱਥਾ ਟੇਕਣ ਲਈ ਜਾ ਰਹੇ ਸਨ। ਗੁਰੂ ਨਾਨਕ ਕਾਲਜ ਬੁਢਲਾਡਾ ਦੇ ਨੇੜੇ ਟਰਾਲੇ ਹੇਠਾਂ ਆ ਜਾਣ ਕਾਰਨ ਮੌਕੇ ਤੇ ਹੀ ਮੌਤ ਹੋ ਗਈ। ਉੱਧਰ ਥਾਣਾ ਸਿਟੀ ਬੁਢਲਾਡਾ ਪੁਲਿਸ ਵੱਲੋਂ ਘਟਨਾ ਦੀ ਜਾਣਕਾਰੀ ਮਿਲਣ ਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
