*ਗੁਰੂ ਨਾਨਕ ਕਾਲਜ ਬੁਢਲਾਡਾ ਨੂੰ ਯੂ.ਜੀ.ਸੀ. ਭਾਰਤ ਸਰਕਾਰ ਅਤੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਨੇ ਐਲਾਨਿਆ ਖ਼ੁਦਮੁਖਤਿਆਰ (ਆਟੋਨੋਮਸ) ਕਾਲਜ*

0
114

ਬੁਢਲਾਡਾ, 09 ਦਸੰਬਰ:- (ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ) ਉੱਤਰੀ ਭਾਰਤ ਦੀ ਸਿਰਮੌਰ ਵਿੱਦਿਅਕ ਸੰਸਥਾ ਗੁਰੂ ਨਾਨਕ ਕਾਲਜ ਬੁਢਲਾਡਾ ਜੋ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ 1971 ਤੋਂ ਸਫ਼ਲਤਾਪੂਰਵਕ ਚੱਲ ਰਹੀ ਹੈ, ਨੇ ਇਕ ਹੋਰ ਮੀਲ ਪੱਥਰ ਕਾਇਮ ਕਰਦਿਆਂ ਯੂ.ਜੀ.ਸੀ., ਭਾਰਤ ਸਰਕਾਰ ਅਤੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵੱਲੋਂ ਖ਼ੁਦਮੁਖਤਿਆਰ (ਆਟੋਨੋਮਸ) ਦਾ ਦਰਜਾ ਪ੍ਰਾਪਤ ਕੀਤਾ ਹੈ। ਇਸ ਮਾਣਮੱਤੀ ਪ੍ਰਾਪਤੀ ‘ਤੇ ਬੋਲਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੀਆਂ ਵਿੱਦਿਅਕ ਸੰਸਥਾਵਾਂ ਦੇ ਮਾਣ ਵਿੱਚ ਵਾਧਾ ਹੋਇਆ ਹੈ ਅਤੇ ਸਿੱਖਿਆ ਦੇ ਖੇਤਰ ਵਿੱਚ ਇਤਿਹਾਸਿਕ ਪਲ ਹੈ। ਇਹ ਕਦਮ ਇਸ ਇਲਾਕੇ ਸਿੱਖਿਆ ਦੇ ਮਿਆਰ ਨੂੰ ਸੁਧਾਰਨ ਅਤੇ ਵਿਿਦਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਦੀ ਦਿਸ਼ਾ ਵਿੱਚ ਇੱਕ ਵੱਡਾ ਕਦਮ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸ. ਗੁਰਪ੍ਰੀਤ ਸਿੰਘ ਝੱਬਰ ਨੇ ਕਿਹਾ ਕਿ ਖ਼ੁਦਮੁਖਤਿਆਰ ਸੰਸਥਾ ਬਣਨ ਦਾ ਇਸ ਇਲਾਕੇ ਨੂੰ ਵੱਡਾ ਫਾਇਦਾ ਹੋਵੇਗਾ। ਉਨ੍ਹਾਂ ਇਸ ਪ੍ਰਾਪਤੀ ਦੀਆਂ ਪ੍ਰਿੰਸੀਪਲ ਸਾਹਿਬ, ਸਮੂਹ ਸਟਾਫ ਅਤੇ ਇਲਾਕਾ ਵਾਸੀਆਂ ਨੂੰ ਵਧਾਈਆਂ ਦਿੱਤੀਆਂ।ਸਕੱਤਰ ਵਿੱਦਿਆ ਇੰਜੀ. ਸੁਖਮਿੰਦਰ ਸਿੰਘ ਨੇ ਬੋਲਦਿਆਂ ਕਿਹਾ ਕਿ ਕਾਲਜ ਨੂੰ ਇਹ ਦਰਜਾ ਪ੍ਰਾਪਤ ਹੋਣ ਨਾਲ ਇਸਦੇ ਪ੍ਰਬੰਧਕੀ ਅਤੇ ਅਕਾਦਮਿਕ ਫੈਸਲੇ ਕਾਲਜ ਪ੍ਰਬੰਧਕੀ ਬੋਰਡ ਦੁਆਰਾ ਲਏ ਜਾਣਗੇ ਅਤੇ ਕਾਲਜ ਨੂੰ ਆਪਣੇ ਅਕਾਦਮਿਕ ਕੋਰਸਾਂ ਵਿੱਚ ਵਾਧਾ ਕਰਨ, ਖੁਦ ਦੇ ਪਾਠਕ੍ਰਮ ਡਿਜ਼ਾਈਨ ਕਰਨ ਅਤੇ ਨਵੇਂ ਤਕਨੀਕੀ ਕੋਰਸਾਂ ਸ਼਼ੁਰੂ ਕਰਨ ਵਿੱਚ ਆਜ਼ਾਦੀ ਮਿਲੇਗੀ। ਉਨ੍ਹਾਂ ਕਿਹਾ ਕਿ ਖ਼ੁਦਮੁਖਤਿਆਰ ਸਿਰਫ ਇੱਕ ਦਰਜਾ ਨਹੀਂ ਹੈ, ਇਹ ਇੱਕ ਵੱਡੀ ਜ਼ਿੰਮੇਵਾਰੀ ਹੈ। ਆਟੋਨੋਮਸ ਦਾ ਦਰਜਾ ਮਿਲਣ ਨਾਲ ਇਹ ਸੰਸਥਾ ਇਲਾਕੇ ਲਈ ਵਰਦਾਨ ਸਾਬਿਤ ਹੋਵੇਗੀ। ਉਨ੍ਹ ਕਿਹਾ ਸਾਨੂੰ ਮਾਣ ਹੈ ਕਿ ਕਾਲਜ ਨੈਕ ਏ++ ਦਾ ਦਰਜਾ ਪ੍ਰਾਪਤ ਕਰਨ ਵਾਲੀ ਪੰਜਾਬ ਦੇ ਮੋਹਰੀ ਕਾਲਜਾਂ ਵਿੱਚ ਸ਼ਾਮਿਲ ਹੈ।ਪ੍ਰਿੰਸੀਪਲ ਡਾ. ਨਰਿੰਦਰ ਸਿੰਘ ਨੇ ਸੰਸਥਾ ਵੱਲੋਂ ਪ੍ਰਾਪਤ ਕੀਤੇ ਆਟੋਨੋਮਸ ਦਰਜੇ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ ਵਿੱਦਿਆ ਇੰਜੀ. ਸੁਖਮਿੰਦਰ ਸਿੰਘ ਅਤੇ ਇਲਾਕੇ ਦੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸਾਹਿਬਾਨ ਦੀ ਯੋਗ ਅਗਵਾਈ ਅਤੇ ਦਿਸ਼ਾ ਨਿਰਦੇਸ਼ਾਂ ਲਈ ਧੰਨਵਾਦ ਕੀਤਾ ਅਤੇ ਕਿਹਾ ਕਿ ਗੁਰੂ ਨਾਨਕ ਕਾਲਜ ਸਿਰਫ ਇੱਕ ਸੰਸਥਾ ਨਹੀਂ ਹੈ, ਇਹ ਖੇਤਰ ਵਿੱਚ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀ ਵਜੋਂ ਜਾਣਿਆ ਜਾਂਦਾ ਹੈ। ਖ਼ੁਦਮੁਖਤਿਆਰ ਦੇ ਦਰਜੇ ਦੇ ਨਾਲ ਇੱਕ ਨਵੀਂ ਅਕਾਦਮਿਕ ਯਾਤਰਾ ਦੀ ਸ਼਼ੁਰੂਆਤ ਹੋਈ ਹੈ, ਜਿਸ ਨਾਲ ਕਾਲਜ ਦੇ ਸਿੱਖਿਆ ਦੇ ਮਿਆਰ ਨੂੰ ਹੋਰ ਉੱਚੇ ਪੱਧਰ ‘ਤੇ ਲੈ ਜਾਣ ਲਈ ਜ਼ਿੰਮੇਵਾਰੀਆਂ ਵਧੀਆਂ ਹਨ। ਉਨ੍ਹਾਂ ਜਾਣਕਾਰੀ ਦਿੱਤੀ ਕਿ ਹੁਣ ਕਾਲਜ ਹੋਰ ਨਵੇਂ ਕੋਰਸ ਸ਼਼ੁਰੂ ਕਰਨ, ਪਾਠਕ੍ਰਮ ਸੰਬੰਧੀ ਬਦਲਾਅ ਕਰਨ ਅਤੇ ਪ੍ਰੀਖਿਆਵਾਂ ਦੇ ਨਾਲ ਸਬੰਧਿਤ ਕੰਮ-ਕਾਰਜ ਆਪਣੇ ਪੱਧਰ ਤੇ ਹੀ ਕਰੇਗਾ ਅਤੇ ਇਸ ਦੀ ਸੰਬੰਧਤਾ ਪੰਜਾਬੀ ਯੂਨੀਵਰਸਿਟੀ, ਪਟਿਆਲਾ ਨਾਲ ਹੀ ਬਣੀ ਰਹੇਗੀ। ਵਿਦਿਆਰਥੀਆਂ ਨੂੰ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਹੀ ਸਰਟੀਫਿਕੇਟ ਅਤੇ ਡਿਗਰੀਆਂ ਪ੍ਰਦਾਨ ਹੋਣਗੀਆਂ। ਇਹ ਦਰਜਾ ਪ੍ਰਾਪਤ ਹੋਣ ਨਾਲ ਕਾਲਜ ਵਿੱਚ ਹੁਣ ਵੱਖ-ਵੱਖ ਉਦਯੋਗਾਂ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਵੱਖ-ਵੱਖ ਕੋਰਸਾਂ ਦੇ ਪਾਠਕ੍ਰਮਾਂ ਵਿੱਚ ਜ਼ਰੂਰੀ ਬਦਲਾਅ ਕੀਤੇ ਜਾਣਗੇ ਅਤੇ ਨਵੀਂ ਸਿੱਖਿਆ ਨੀਤੀ ਤਹਿਤ ਹੋਰ ਸਰਟੀਫਿਕੇਟ, ਡਿਪਲੋਮਾ ਕੋਰਸ, ਯੂ.ਜੀ. ਅਤੇ ਪੋਸਟ ਗ੍ਰੈਜੂਏਸ਼ਨ ਕੋਰਸ ਸ਼਼ੁਰੂ ਕੀਤੇ ਜਾਣਗੇ। ਇਸ ਨਾਲ ਇਲਾਕੇ ਦੇ ਵਿਦਿਆਰਥੀਆਂ ਨੂੰ ਪਟਿਆਲਾ, ਚੰਡੀਗੜ੍ਹ ਅਤੇ ਹੋਰ ਵੱਡੇ ਸ਼ਹਿਰਾਂ ਦੇ ਕਾਲਜਾਂ ਅਤੇ ਯੂਨੀਵਰਸਿਟੀਆਂ ਵਰਗੀਆਂ ਸਹੂਲਤਾਂ ਮਿਲਣਗੀਆਂ। ਇਹ ਦੱਸਣਯੋਗ ਹੈ ਕਿ ਭਵਿੱਖ ਵਿੱਚ ਪੀਐਚ.ਡੀ ਵੀ ਇਸ ਕਾਲਜ ਵਿੱਚ ਸ਼਼ੁਰੂ ਕੀਤੀ ਜਾਵੇਗੀ ਜਿਸ ਤੇ ਇਲਾਕੇ ਦੇ ਵਿਦਿਆਰਥੀਆਂ ਨੂੰ ਵੱਡ ਫਾਇਦਾ ਮਿਲੇਗਾ। ਕਾਲਜ ਪਿਛਲੇ ਪੰਜ ਦਹਾਕਿਆਂ ਤੋਂ ਵਿਦਿਆਰਥੀਆਂ ਨੂੰ ਨਵੀਂ ਦਿਸ਼ਾ ਦੇ ਰਿਹਾ ਹੈ ਅਤੇ ਇੱਥੋਂ ਸਿੱਖਿਆ ਹਾਸਲ ਕਰਕੇ ਵਿਦਿਆਰਥੀ ਪੰਜਾਬ, ਪੰਜਾਬ ਤੋਂ ਬਾਹਰ ਅਤੇ ਕੇਂਦਰ ਸਰਕਾਰ ਵਿੱਚ ਸੇਵਾਵਾਂ ਦੇ ਰਹੇ ਹਨ।


LEAVE A REPLY

Please enter your comment!
Please enter your name here