*ਗੁਰੂ ਨਾਨਕ ਕਾਲਜ ਵਿਖੇ 554 ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ*

0
44

ਬੁਢਲਾਡਾ, 1 ਦਸੰਬਰ (ਸਾਰਾ ਯਹਾਂ/ਮਹਿਤਾ ਅਮਨ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੀ ਸੰਸਥਾ ਗੁਰੂ ਨਾਨਕ ਕਾਲਜ ਵਿਖੇ ਗੁਰੂ ਨਾਨਕ ਸਾਹਿਬ ਦੇ 554 ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਤਖ਼ਤ ਸ੍ਰੀ ਦਮਦਮਾ ਸਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਗੁਰੂ ਨਾਨਕ ਦੇਵ ਜੀ ਦੇ ਫ਼ਲਸਫੇ ਬਾਰੇ ਵਿਚਾਰਾਂ ਸਾਂਝੀਆਂ ਕੀਤੀਆਂ। ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਆਏ ਢਾਡੀ ਜਥੇ ਨੇ ਗੁਰੂ ਸਾਹਿਬ ਦਾ ਜਸ ਗਾਇਨ ਕੀਤਾ। ਸੰਗੀਤ ਵਿਭਾਗ ਦੇ ਵਿਦਿਆਰਥੀਆਂ ਨੇ ਕੀਰਤਨ ਕੀਤਾ। ਇਸ ਮੌਕੇ ਗੁਰਪ੍ਰੀਤ ਸਿੰਘ ਝੱਬਰ, ਮੈਂਬਰ, ਅੰਤ੍ਰਿੰਗ ਕਮੇਟੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੋਲਦਿਆਂ ਕਿਹਾ ਕਿ ਸਿੱਖ ਸੰਸਥਾਵਾਂ ਸਿੱਖੀ ਦੇ ਪ੍ਰਚਾਰ ਪ੍ਰਸਾਰ ਵਿੱਚ ਵੱਡੀ ਭੂਮਿਕਾ ਨਿਭਾਅ ਰਹੀਆਂ ਹਨ। ਗੁਰੂ ਨਾਨਕ ਕਾਲਜ ਬੁਢਲਾਡਾ ਇਸ ਸਮੇਂ ਮੋਹਰੀ ਭੂਮਿਕਾ ਨਿਭਾਅ ਰਹੀ ਹੈ। ਸ. ਸੁਖਵਿੰਦਰ ਸਿੰਘ, ਸਕੱਤਰ ਵਿੱਦਿਆ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ ਸਾਨੂੰ ਚੰਗੇ ਜੀਵਨ ਦੀਆਂ ਤਿੰਨ ਕੁੰਜੀਆਂ ਦਿੱਤੀਆਂ ਹਨ ਨਾਮ ਜਪਣਾ, ਕਿਰਤ ਕਰਨੀ ਅਤੇ ਵੰਡ ਛੱਕਣਾ। ਇਹੀ ਜਿੰਦਗੀ ਦਾ ਫਲਸਫਾ ਹੈ। ਉਹਨਾਂ ਕਿਹਾ ਕਿ ਇਹ ਸੰਸਥਾ ਵਿਦਿਆਰਥੀਆਂ ਨੂੰ ਅਕਾਦਮਿਕ ਤੌਰ ਤੇ ਅਤੇ ਸਮਾਜਿਕ ਤੌਰ ਤੇ ਵੀ ਪਰਪੱਖ ਕਰ ਰਹੀ ਹੈ। ਇਸ ਮੌਕੇ ਜਥੇਦਾਰ ਸੁਰਜੀਤ ਸਿੰਘ ਰਾਏਪੁਰ, ਗਿਆਨੀ ਜਗਪਾਲ ਸਿੰਘ ਤਲਵੰਡੀ ਸਾਬੋ, ਹਲਕਾ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ, ਚੇਅਰਮੈਨ ਚਰਨਜੀਤ ਸਿੰਘ ਅੱਕਾਂਵਾਲੀ, ਗੁਰਦੀਪ ਸਿੰਘ ਟੋਡਰਪੁਰ ਪ੍ਰਧਾਨ ਯੂਥ ਅਕਾਲੀ ਦਲ, ਬੱਲਮ ਸਿੰਘ , ਅਮਰਜੀਤ ਸਿੰਘ ਕੁਲਾਣਾ, ਗੁਰਪਾਲ ਸਿੰਘ ਠੇਕੇਦਾਰ, ਜਸਵੀਰ ਸਿੰਘ , ਐਡਵੋਕੇਟ ਮਹਿਲ ਸਿੰਘ, ਤਾਰਾ ਸਿੰਘ ਵਿਰਦੀ, ਕਰਮਜੀਤ ਸਿੰਘ, ਗਿਆਨ ਸਿੰਘ ਬੱਲ, ਕਰਮਜੀਤ ਸਿੰਘ, ਰਵਿੰਦਰ ਸਿੰਘ ਅਤੇ ਸ਼ਾਮ ਲਾਲ ਹਾਜ਼ਰ ਹੋਏ। ਪ੍ਰਿੰਸੀਪਲ ਡਾ. ਨਰਿੰਦਰ ਸਿੰਘ ਨੇ ਆਏ ਹੋਏ ਪਤਵੰਤਿਆਂ ਦਾ ਧੰਨਵਾਦ ਕੀਤਾ। ਇਸ ਮੌਕੇ ਸੰਚਾਲਨ ਗੁਰਦੀਪ ਸਿੰਘ ਨੇ ਕੀਤਾ।

LEAVE A REPLY

Please enter your comment!
Please enter your name here