ਫਗਵਾੜਾ 10 ਫਰਵਰੀ (ਸਾਰਾ ਯਹਾਂ/ਸ਼ਿਵ ਕੌੜਾ) ਸ਼੍ਰੀ ਗੁਰੂ ਰਵਿਦਾਸ ਮਹਾਰਾਜ ਦੇ 648ਵੇਂ ਪ੍ਰਕਾਸ਼ ਪੁਰਬ ਦੀ ਸਮੂਹ ਇਲਾਕਾ ਨਿਵਾਸੀਆਂ ਨੂੰ ਸ਼ੁੱਭ ਇੱਛਾਵਾਂ ਦਿੰਦਿਆਂ ਸਾਂਈ ਕਰਨੈਲ ਸ਼ਾਹ ਗੱਦੀ ਨਸ਼ੀਨ ਨੂਰ-ਏ-ਖੁਦਾ ਬਾਬਾ ਮੰਗੂ ਸ਼ਾਹ ਦਰਬਾਰ ਸਾਹਨੀ, ਰਿਟਾ ਪਿ੍ਰੰਸੀਪਲ ਜਸਵਿੰਦਰ ਸਿੰਘ ਬੰਗੜ, ਮਲਕੀਤ ਚੰਦ ਕੰਗ ਪੰਚਾਇਤ ਸਕੱਤਰ ਬੀ.ਡੀ.ਪੀ.ਓ. ਦਫਤਰ ਫਗਵਾੜਾ, ਕੁਲਵਿੰਦਰ ਸਿੰਘ ਕਾਲਾ ਸੀਨੀਅਰ ਕਿਸਾਨ ਆਗੂ ਅਤੇ ਸਰਪੰਚ ਪਿੰਡ ਅਠੌਲੀ, ਅਮਨਦੀਪ ਕੈਲੇ ਜੇ.ਈ. ਬੀ.ਡੀ.ਪੀ.ਓ. ਦਫਤਰ ਫਗਵਾੜਾ ਅਤੇ ਹਰਵਿੰਦਰ ਸਿੰਘ ਖੁਨਖੁਨ ਬਲਾਕ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ (ਦੋਆਬਾ) ਨੇ ਕਿਹਾ ਕਿ ਗੁਰੂ ਰਵਿਦਾਸ ਮਹਾਰਾਜ ਜੀ ਨੇ ਸਮੁੱਚੀ ਮਨੁੱਖਤਾ ਨੂੰ ਆਪਸੀ ਏਕਤਾ ਅਤੇ ਭਾਈਚਾਰਕ ਸਾਂਝ ਦਾ ਉਪਦੇਸ਼ ਦਿੱਤਾ ਹੈ। ਸਾਨੂੰ ਗੁਰੂ ਸਾਹਿਬ ਦੇ ਬੇਗਮਪੁਰਾ ਵਸਾਉਣ ਦੇ ਸੁਪਨੇ ਨੂੰ ਸਾਕਾਰ ਕਰਨ ਵਿਚ ਆਪਣਾ ਯੋਗਦਾਨ ਦੇਣਾ ਚਾਹੀਦਾ ਹੈ। ਆਗੂਆਂ ਨੇ ਕਿਹਾ ਕਿ ਸੰਤ, ਮਹਾਪੁਰਖ, ਗੁਰੂ, ਪੀਰ, ਫਕੀਰ ਤੇ ਪੈਗੰਬਰ ਸਾਰਿਆਂ ਦੇ ਸਾਂਝੇ ਹੁੰਦੇ ਹਨ। ਇਹਨਾਂ ਨੂੰ ਕਿਸੇ ਇੱਕ ਕੌਮ ਅਤੇ ਜਾਤੀ ਨਾਲ ਜੋੜ ਕੇ ਨਹੀਂ ਦੇਖਿਆ ਜਾਣਾ ਚਾਹੀਦਾ। ਉਹਨਾਂ ਅਜੋਕੀ ਨੌਜਵਾਨ ਪੀੜ੍ਹੀ ਨੂੰ ਗੁਰੂ ਮਹਾਰਾਜ ਦੀ ਬਾਣੀ ਤੋਂ ਸੇਧ ਲੈ ਕੇ ਉਹਨਾਂ ਦੀਆਂ ਸਿੱਖਿਆਵਾਂ ਤੇ ਚਲਦੇ ਹੋਏ ਗੁਰੂ ਸਾਹਿਬ ਦੇ ਸੁਪਨਿਆਂ ਦੇ ਸਮਾਜ ਦੀ ਸਿਰਜਣਾ ਕਰਨ ਵਿਚ ਯੋਗਦਾਨ ਪਾਉਣ ਦੀ ਪੁਰਜੋਰ ਅਪੀਲ ਕੀਤੀ ਅਤੇ ਹੱਥੀਂ ਮਿਹਨਤ ਕਰਨ ਲਈ ਪ੍ਰੇਰਿਆ।