
ਮਾਨਸਾ, 22 ਜੂਨ:(ਸਾਰਾ ਯਹਾਂ/ਮੁੱਖ ਸੰਪਾਦਕ )
ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਡਾ. ਗੁਰਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਗਠਿਤ ਸੂਬਾ ਪੱਧਰੀ ਟੀਮ ਵੱਲੋਂ ਗੁਲਾਬੀ ਸੁੰਡੀ ਦੇ ਹਮਲੇ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਦੇ ਵੱਖ-ਵੱਖ ਪਿੰਡਾਂ ਵਿੱਚ ਨਰਮੇ ਦੀ ਫਸਲ ਦਾ ਸਰਵੇਖਣ ਕੀਤਾ ਗਿਆ।
ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਡਾ. ਗੁਰਵਿੰਦਰ ਸਿੰਘ ਨੇ ਦੱਸਿਆ ਕਿ ਸਰਵੇਖਣ ਦੌਰਾਨ ਬਲਾਕ ਭੀਖੀ ਦੇ ਪਿੰਡ ਭੀਖੀ (ਦੀਵਾਨੇ ਕੋਠੇ) ਦੇ ਕਿਸਾਨ ਕੁਲਵੀਰ ਸਿੰਘ, ਬਲਾਕ ਮਾਨਸਾ ਦੇ ਪਿੰਡ ਠੂਠਿਆਵਾਲੀ ਵਿਖੇ ਕਿਸਾਨ ਜਸਵਿੰਦਰ ਸਿੰਘ ਅਤੇ ਬਲਾਕ ਮਾਨਸਾ ਦੇ ਪਿੰਡ ਕਰਮਗੜ੍ਹ ਔਤਾਂਵਾਲੀ ਦੇ ਕਿਸਾਨ ਸ੍ਰੀ ਹਰਨੇਕ ਸਿੰਘ ਦੇ ਖੇਤ ਵਿੱਚ ਗੁਲਾਬੀ ਸੁੰਡੀ, ਚਿੱਟੀ ਮੱਖੀ ਅਤੇ ਹਰੇ ਤੇਲੇ ਦੀ ਸੰਖਿਆ ਨਾਮਾਤਰ ਪਾਈ ਗਈ, ਇਸ ਲਈ ਕਿਸਾਨਾਂ ਨੂੰ ਕੋਈ ਵੀ ਸਪਰੇਅ ਨਾ ਕਰਨ ਦੀ ਸਲਾਹ ਦਿੱਤੀ ਗਈ ਹੈ।

ਉਨ੍ਹਾਂ ਮੌਕੇ ’ਤੇ ਹਾਜ਼ਰ ਕਿਸਾਨਾਂ ਨੂੰ ਆਪਣੇ ਖੇਤਾਂ ਦਾ ਨਿਰੰਤਰ ਸਰਵੇਖਣ ਕਰਨ ਦੀ ਸਲਾਹ ਦਿੰਦਿਆਂ ਕਿਹਾ ਕਿ ਜੇਕਰ ਫਸਲ ’ਤੇ ਕੀੜੇ ਮਕੌੜੇ ਦਾ ਹਮਲਾ ਆਰਥਿਕ ਕਗਾਰ ਤੋਂ ਵੱਧ ਵੇਖਿਆ ਜਾਵੇ ਤਾਂ ਤੁਰੰਤ ਬਲਾਕ ਖੇਤੀਬਾੜੀ ਦਫ਼ਤਰ ਪਾਸੋਂ ਸਲਾਹ ਲੈ ਕੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੀਆਂ ਸਿਫਾਰਸ਼ਸ਼ੁਦਾ ਕੀੜੇਮਾਰ ਦਵਾਈਆਂ ਦਾ ਛਿੜਕਾਅ ਕੀਤਾ ਜਾਵੇ।
ਸਰਵੇਖਣ ਟੀਮ ਵਿਚ ਡਾ. ਗੁਰਜੀਤ ਸਿੰਘ ਬਰਾੜ, ਡਿਪਟੀ ਡਾਇਰੈਕਟਰ ਖੇਤੀਬਾੜੀ (ਕਪਾਹ ਵਿਸਥਾਰ) ਅਤੇ ਖੇਤੀਬਾੜੀ ਵਿਭਾਗ ਮਾਨਸਾ, ਡਾ. ਸਤਪਾਲ ਸਿੰਘ, ਮੁੱਖ ਖੇਤੀਬਾੜੀ ਅਫਸਰ, ਡਾ. ਮਨੋਜ ਕੁਮਾਰ, ਖੇਤੀਬਾੜੀ ਅਫਸਰ, ਬਲਾਕ ਮਾਨਸਾ, ਡਾ. ਹਰਵਿੰਦਰ ਸਿੰਘ, ਖੇਤੀਬਾੜੀ ਅਫਸਰ, ਬਲਾਕ ਭੀਖੀ, ਡਾ. ਅਮਨਦੀਪ ਸਿੰਘ, ਖੇਤੀਬਾੜੀ ਵਿਕਾਸ ਅਫਸਰ, ਡਾ. ਜਰਮਨਜੋਤ ਸਿੰਘ, ਖੇਤੀਬਾੜੀ ਵਿਕਾਸ ਅਫਸਰ, ਡਾ. ਨਰਿੰਦਰ ਸਿੰਘ, ਖੇਤੀਬਾੜੀ ਵਿਕਾਸ ਅਫਸਰ, ਡਾ. ਚਮਨਦੀਪ ਸਿੰਘ, ਡਿਪਟੀ ਪ੍ਰੋਜੈਕਟ ਡਾਇਰੈਕਟਰ (ਆਤਮਾ), ਡਾ. ਜਸਲੀਨ ਕੌਰ ਧਾਲੀਵਾਲ, ਖੇਤੀਬਾੜੀ ਵਿਕਾਸ ਅਫਸਰ (ਟੀ.ਏ), ਸ੍ਰੀ ਪਰਾਗਦੀਪ ਸਿੰਘ, ਬੀ.ਟੀ.ਐਮ, ਸ੍ਰੀ ਮਨਪ੍ਰੀਤ ਸਿੰਘ, ਖੇਤੀਬਾੜੀ ਉਪ ਨਿਰੀਖਕ, ਸ੍ਰੀ ਸੁਖਵਿੰਦਰ ਸਿੰਘ, ਖੇਤੀਬਾੜੀ ਉਪ ਨਿਰੀਖਕ ਸਾਮਲ ਸਨ।
