*ਗੁਲਾਬੀ ਸੁੰਡੀ ਨੇ ਬਰਬਾਦ ਕੀਤੀ ਨਰਮੇ ਦੀ ਫਸਲ ਨੂੰ ਵਾਹੁਣ ਲਈ ਮਜਬੂਰ ਹੋਏ ਕਿਸਾਨ*

0
18

ਸਰਦੂਲਗੜ 5 ਅਕਤੂਬਰ (ਸਾਰਾ ਯਹਾਂ/ਬਲਜੀਤ ਪਾਲ ) : ਨਰਮੇ ਦੀ ਫਸਲ ਤੇ ਹੋਏ ਗੁਲਾਬੀ ਸੁੰਡੀ ਦੇ ਹਮਲੇ ਨੇ ਨਰਮੇ ਦੀ ਫਸਲ ਬਿਲਕੁੱਲ ਬਰਬਾਦ ਕਰਕੇ ਰੱਖ ਦਿੱਤੀ ਹੈ ਮਾਲਵਾ ਪੱਟੀ ਦੇ ਨਰਮਾ ਉਤਪਾਦਕਾਂ ਵੱਲੋਂ ਫਸਲ ਨੂੰ ਬਰਬਾਦ ਹੁੰਦਿਆਂ ਵੇਖ ਕੇ ਭਰੇ ਮਨ ਨਾਲ ਨਰਮੇ ਦੀ ਫਸਲ ਨੂੰ ਮਜਬੂਰੀ ਕਾਰਨ ਖੇਤਾਂ ਵਿੱਚ ਹੀ ਵਾਹੁਣਾ ਸ਼ੁਰੂ ਕਰ ਦਿੱਤਾ ਹੈ। ਹਲਕਾ ਸਰਦੂਲਗੜ੍ਹ ਦੇ ਪਿੰਡ ਲਾਲਿਆਂਵਾਲੀ ਦੇ ਕਿਸਾਨ ਗੁਰਜੀਤ ਸਿੰਘ ਤੇ ਗੁਰਦੀਪ ਸਿੰਘ ਨੇ ਸਵਾ ਤਿੰਨ ਏਕੜ ਨਰਮੇ ਦੀ ਫ਼ਸਲ ਨੂੰ ਖੇਤ ਵਿੱਚ ਹੀ ਵਾਹ ਦਿੱਤਾ। ਮੌਕੇ ਤੇ ਮੌਜੂਦ ਪਿੰਡ ਵਾਸੀਆਂ ਅਤੇ ਕਿਸਾਨ ਆਗੂਆਂ ਨੇ ਦੱਸਿਆ ਕਿ ਗੁਲਾਬੀ ਸੁੰਡੀ ਕਾਰਨ ਨਰਮੇ ਦੀ ਫਸਲ ਬਿਲਕੁੱਲ ਬਰਬਾਦ ਹੋ ਚੁੱਕੀ ਹੈ ਤੇ ਕਿਸਾਨ ਲਈ ਨਰਮੇ ਦੀ ਫਸਲ ਨੂੰ ਖੇਤਾਂ ਵਿੱਚ ਹੀ ਵਾਹੁਣਾ ਮਜਬੂਰੀ ਬਣ ਗਿਆਂ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਦਾ ਹੁਣ ਤੱਕ ਪ੍ਰਤੀ ਏਕੜ ਵੀਹ ਤੋਂ ਪੱਚੀ ਹਜ਼ਾਰ ਰੁਪਏ ਖ਼ਰਚ ਆ ਚੁੱਕਿਆ ਹੈ ਅਤੇ ਪੰਜਾਹ ਤੋਂ ਸੱਠ ਹਜ਼ਾਰ ਰੁਪਿਆ ਪ੍ਰਤੀ ਏਕੜ ਠੇਕਾ ਲਗਾ ਕੇ ਕੁੱਲ ਪਚੱਤਰ ਤੋਂ ਅੱਸੀ ਹਜ਼ਾਰ ਰੁਪਏ ਵਿੱਚ ਇੱਕ ਕਿਲ੍ਹਾ ਪੈ ਰਿਹਾ ਹੈ। ਕਿਸਾਨਾਂ ਅਤੇ ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਨਰਮੇ ਦੀ ਫਸਲ ਬਰਬਾਦ ਹੋਣ ਵਿੱਚ ਸਾਡੀਆਂ ਸਰਕਾਰਾਂ ਦੀਆਂ ਘਟੀਆ ਨੀਤੀਆਂ ਨਕਲੀ ਬੀਜ ਅਤੇ ਕੀਟਨਾਸ਼ਕ ਦਵਾਈਆਂ ਦੀ ਆਪਸੀ ਮਿਲੀਭੁਗਤ ਦਾ ਨਤੀਜਾ ਹੈ ਜੋ ਨਰਮੇ ਦੀ ਫ਼ਸਲ ਬਰਬਾਦ ਹੋ ਰਹੀ ਹੈ ਉਨ੍ਹਾਂ ਕਿਹਾ ਕਿ ਬੀਜ ਅਤੇ ਕੀਟਨਾਸ਼ਕ ਦਵਾਈਆਂ ਵਾਲੀਆਂ ਕੰਪਨੀਆਂ ਤੇ ਜਾਂਚ ਕਰਕੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਉਨ੍ਹਾਂ ਦੇ ਲਾਇਸੈਂਸ ਰੱਦ ਕੀਤੇ ਜਾਣ। ਉਨ੍ਹਾਂ ਸੂਬਾ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨਾਂ ਨੂੰ ਤੁਰੰਤ ਅੱਸੀ ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ ਅਤੇ ਨਾਲ ਹੀ ਖੇਤ ਮਜ਼ਦੂਰਾਂ ਨੂੰ ਪ੍ਰਤੀ ਪਰਿਵਾਰ ਤੀਹ ਹਜ਼ਾਰ ਰੁਪਏ ਮੁਆਵਜ਼ਾ ਦਿੱਤਾ ਜਾਵੇ।
ਕੈਪਸ਼ਨ: ਪਿੰਡ ਲਾਲਿਆਂਵਾਲੀ ਵਿਖੇ ਨਰਮਾ ਵਾਹ ਰਹੇ ਕਿਸਾਨ।

LEAVE A REPLY

Please enter your comment!
Please enter your name here