*ਗੈਂਗਸਟਰਵਾਦ ਖਤਮ ਕਰਨ ਲਈ ਭਾਜਪਾ ਨੂੰ ਜਿਤਾਉਣਾ, ਲੋਕਾਂ ਦੀ ਜਾਨਮਾਲ ਦੀ ਰਾਖੀ ਕਰਨਾ:ਪਰਮਪਾਲ ਕੌਰ ਮਲੂਕਾ*

0
225

ਬੁਢਲਾਡਾ 5 ਮਈ (ਸਾਰਾ ਯਹਾਂ/ਅਮਨ ਮਹਿਤਾ) ਪੰਜਾਬ ਅੰਦਰ ਦਿਨੋ ਦਿਨ ਵਿਗੜਦੀ ਜਾ ਰਹੀ ਅਮਨ ਕਾਨੂੰਨ ਦੀ ਸਥਿਤੀ ਅਤੇ ਗੈਂਗਸਟਰਵਾਦ ਤੇ ਕਾਬੂ ਪਾਉਣ ਲਈ ਭਾਰਤੀ ਜਨਤਾ ਪਾਰਟੀ ਨੂੰ ਸੱਤਾ ਤੇ ਲਿਆਉਣਾ ਸਮੇਂ ਦੀ ਮੁੱਖ ਲੋੜ ਹੈ। ਇਹ ਸ਼ਬਦ ਅੱਜ ਇੱਥੇ ਭਾਰਤੀ ਜਨਤਾ ਪਾਰਟੀ ਦੀ ਲੋਕ ਸਭਾ ਹਲਕਾ ਬਠਿੰਡਾ ਦੀ ਉਮੀਦਵਾਰ ਪਰਮਪਾਲ ਕੌਰ ਮਲੂਕਾ ਨੇ ਦਫਤਰ ਦੇ ਉਦਘਾਟਨ ਤੋਂ ਬਾਅਦ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਹੇ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦਾ ਹਰ ਇੱਕ ਵਸਨੀਕ ਆਪਣੇ ਆਪ ਨੂੰ ਅਸੁਰਖਿਅਤ ਮਹਿਸੂਸ ਕਰ ਰਿਹਾ ਹੈ ਅਤੇ ਯੂ ਪੀ ਦੀ ਸਰਕਾਰ ਵਾਂਗ ਲੋਕ ਪੰਜਾਬ ਵਿੱਚ ਵੀ ਭਾਜਪਾ ਸਰਕਾਰ ਦੀ ਮੰਗ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪਿੱਛਲੇ 10 ਸਾਲਾਂ ਤੋਂ ਮੋਦੀ ਸਰਕਾਰ ਨੇ ਦੇਸ਼ ਅੰਦਰ ਤਰੱਕੀ ਦੀ ਰਫਤਾਰ ਨੂੰ ਇਨ੍ਹਾਂ ਵਧਾ ਦਿੱਤਾ ਹੈ ਜਿਸ ਦਾ ਵਿਸ਼ਵ ਭਰ ਵਿੱਚ ਡੰਕਾ ਵਜ ਰਿਹਾ ਹੈ। ਅੱਜ ਪੂਰੇ ਵਿਸ਼ਵ ਅੰਦਰ ਭਾਰਤ ਇੱਕ ਮਜਬੂਤ ਲੋਕਤੰਤਰ ਦੇ ਤੌਰ ਤੇ ਉੱਭਰ ਕੇ ਸਾਹਮਣੇ ਆ ਰਿਹਾ ਹੈ। ਇਸ ਮੌਕੇ ਉਨ੍ਹਾਂ ਕਿਸਾਨਾਂ ਦੀ ਗੱਲ ਕਰਦਿਆਂ ਕਿਹਾ ਕਿ ਕਿਸਾਨ ਵੀ ਮੇਰੇ ਭੈਣ ਭਰਾ ਹਨ। ਮੈਂ ਇਨ੍ਹਾਂ ਦੀ ਸਮੱਸਿਆਵਾਂ ਤੋਂ ਭਲੀਭਾਂਤ ਜਾਣੂ ਹਾਂ। ਕਿਉਂਕਿ ਉਹ ਖੁੱਦ ਵੀ ਕਿਸਾਨ ਪਰਿਵਾਰ ਨਾਲ ਸੰਬੰਧਤ ਹਨ ਜਿਨ੍ਹਾਂ ਦੀ ਸਮੱਸਿਆਵਾਂ ਹੱਲ ਕਰਾਉਣਾ ਮੇਰਾ ਮੁੱਖ ਮਕਸਦ ਹੋਵੇਗਾ। ਇਸ ਮੌਕੇ ਗੁਰਪ੍ਰੀਤ ਸਿੰਘ ਮਲੂਕਾ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਹਰ ਵਰਗ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਉਨ੍ਹਾਂ ਦੀ ਖੁਸ਼ਹਾਲੀ ਲਈ ਹਮੇਸ਼ਾ ਯਤਨਸ਼ੀਲ ਰਹਿੰਦੀ ਹੈ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਝੂਠੇ ਵਾਅਦੇ ਨਹੀਂ ਸਗੋਂ ਇਮਾਨਦਾਰੀ ਨਾਲ ਲੋਕ ਭਲਾਈ ਦੇ ਕੰਮ ਕਰਨ ਵਿੱਚ ਯਕੀਨ ਰੱਖਦੀ ਹੈ ਇਹੀ ਕਾਰਨ ਹੈ ਕਿ ਲੋਕਾਂ ਦਾ ਵਿਸ਼ਵਾਸ਼ ਦਿਨੋ ਦਿਨ ਭਾਜਪਾ ਵੱਲ ਵੱਧ ਰਿਹਾ ਹੈ। ਇਸ ਮੌਕੇ ਜਿਲ੍ਹਾ ਪ੍ਰਧਾਨ ਰਾਕੇਸ਼ ਕੁਮਾਰ ਜੈਨ, ਹਲਕਾ ਕੋ ਕਨਵੀਨਰ ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ, ਹਲਕਾ ਇੰਚਾਰਜ ਭੋਲਾ ਸਿੰਘ ਹਸਨਪੁਰ, ਕਾਕਾ ਅਮਰਿੰਦਰ ਸਿੰਘ ਦਾਤੇਵਾਸ, ਦਲਜੀਤ ਸਿੰਘ ਦਰਸ਼ੀ, ਕੁਲਦੀਪ ਸਿੰਘ ਬੱਪੀਆਣਾ, ਮਨਮੰਦਰ ਸਿੰਘ ਕਲੀਪੁਰ, ਹਰਦੀਪ ਸਿੰਘ ਰਿਉਂਦ ਕਲਾਂ, ਜਸਪਾਲ ਕੌਰ ਜੱਸੀ, ਪੁਨੀਤ ਸਿੰਗਲਾ, ਯਸ਼ਪਾਲ ਗਰਗ, ਮਹਿੰਦਰਪਾਲ ਮੰਗਲਾ ਆਦਿ ਮੌਜੂਦ ਸਨ।

ਦੂਸਰੇ ਪਾਸੇ ਜਿਓ ਹੀ ਪਰਮਪਾਲ ਕੌਰ ਮਲੂਕਾ ਵੱਲੋਂ ਦਫਤਰ ਦੇ ਉਦਘਾਟਨ ਦੀ ਸੂਚਨਾ ਕਿਸਾਨ ਜੱਥੇਬੰਦੀਆਂ ਨੂੰ ਲੱਗੀ ਤਾਂ ਉਨ੍ਹਾਂ ਦਫਤਰ ਦੇ ਸਾਹਮਣੇ ਭਾਰਤੀ ਕਿਸਾਨ ਯੂਨੀਅਨ ਦੀ ਅਗਵਾਈ ਹੇਠ ਵੱਡੀ ਗਿਣਤੀ ਕਿਸਾਨਾਂ ਨੇ ਪਹੁੰਚ ਕੇ ਮੋਦੀ ਸਰਕਾਰ ਖਿਲਾਫ ਮੋਰਚਾ ਲਗਾ ਦਿੱਤਾ ਅਤੇ ਤਿੱਖੀ ਨਾਅਰੇਬਾਜੀ ਕੀਤੀ। ਉਨ੍ਹਾਂ ਕਿਹਾ ਕਿ ਉਹ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਨੂੰ ਕਿਸੇ ਵੀ ਕੀਮਤ ਤੇ ਪ੍ਰਚਾਰ ਨਹੀਂ ਕਰਨ ਦੇਣਗੇ ਅਤੇ ਉਨ੍ਹਾਂ ਦੇ ਆਗੂਆਂ ਦਾ ਪਿੰਡ ਪਿੰਡ ਵਿਰੋਧ ਕੀਤਾ ਜਾਵੇਗਾ। 

LEAVE A REPLY

Please enter your comment!
Please enter your name here