*ਗੈਂਗਸਟਰ ਜੈਪਾਲ ਭੁੱਲਰ ਦੇ ਐਨਕਾਉਂਟਰ ‘ਤੇ ਉੱਠੇ ਸਵਾਲ, ਪਰਿਵਾਰ ਵੱਲੋਂ ਅੰਤਿਮ ਸੰਸਕਾਰ ਕਰਨ ਤੋਂ ਇਨਕਾਰ*

0
72

ਫਿਰੋਜ਼ਪੁਰ 13,ਜੂਨ (ਸਾਰਾ ਯਹਾਂ/ਬਿਊਰੋ ਰਿਪੋਰਟ): ਪੰਜਾਬ ਦਾ ਵੱਡਾ ਗੈਂਗਸਟਰ ਜੈਪਾਲ ਭੁੱਲਰ 9 ਮਈ ਨੂੰ ਕੋਲਕਾਤਾ ‘ਚ ਪੁਲਿਸ ਐਨਕਾਉਂਟਰ ਦੌਰਾਨ ਮਾਰਿਆ ਗਿਆ ਸੀ। ਬੀਤੇ ਦਿਨ ਉਸ ਦੀ ਮ੍ਰਿਤਕ ਦੇਹ ਨੂੰ ਉਸ ਦੇ ਪਿੰਡ ਲਿਆਂਦਾ ਗਿਆ ਪਰ ਅੱਜ ਉਸ ਦਾ ਅੰਤਿਮ ਸੰਸਕਾਰ ਨਹੀਂ ਕੀਤਾ ਗਿਆ। ਜੈਪਾਲ ਦੇ ਪਰਿਵਾਰ ਨੇ ਪੁਲਿਸ ਤੇ ਸੁਆਲ ਚੁੱਕੇ ਹਨ ਤੇ ਜੈਪਾਲ ਦਾ ਪੰਜਾਬ ਵਿੱਚ ਪੋਸਟਮਾਰਟਮ ਕਰਵਾਉਣ ਦੀ ਮੰਗ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਕੋਲ ਰੱਖੀ ਹੈ।

ਦਰਅਸਲ, ਜੈਪਾਲ ਦੀ ਦੇਹ ਤੇ ਸੱਟਾਂ ਦੇ ਨਿਸ਼ਾਨ ਹਨ। ਜੈਪਾਲ ਦੇ ਪਿਤਾ ਸੇਵਾ ਮੁਕਤ ਇੰਸਪੈਕਟਰ ਭੁਪਿੰਦਰ ਸਿੰਘ ਨੇ ਪੁਲਿਸ ਐਨਕਾਉਂਟਰ ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਜੈਪਾਲ ਦੀਆਂ ਪੱਸਲੀਆਂ ਟੁੱਟੀਆਂ ਹੋਈਆਂ ਹਨ। ਇਸ ਲਈ ਜੈਪਾਲ ਦਾ ਪੋਸਟਮਾਰਟਮ ਪੰਜਾਬ ਵਿੱਚ ਕੀਤਾ ਜਾਣਾ ਚਾਹੀਦਾ ਹੈ। ਇਸ ਦੇ ਬਾਅਦ ਹੀ ਉਸ ਦਾ ਅੰਤਿਮ ਸੰਸਕਾਰ ਕੀਤਾ ਜਾਏਗਾ।

ਪੰਜਾਬ ਪੁਲਿਸ ਦੀ ਸੂਚਨਾ ਤੇ ਕੋਲਕਾਤਾ ਪੁਲਿਸ ਦੀ ਐਸਟੀਐਫ ਟੀਮ ਨੇ ਇੱਕ ਫਲੈਟ ਤੇ ਛਾਪੇਮਾਰੀ ਕੀਤੀ ਜਿੱਥੇ ਜੈਪਾਲ ਲੁੱਕਿਆ ਹੋਇਆ ਸੀ। ਇਸ ਦੌਰਾਨ ਪੁਲਿਸ ਐਨਕਾਉਂਟਰ ‘ਚ ਜੈਪਾਲ ਮਾਰਿਆ ਗਿਆ। ਜੈਪਾਲ ਅਪਰਾਧ ਦੀ ਦੁਨੀਆ ਵਿੱਚ ਇੱਕ ਵੱਡਾ ਨਾਮ ਸੀ।

ਗੈਂਗਸਟਰ ਜੈਪਾਲ 15 ਮਈ 2021 ਨੂੰ ਜਗਰਾਓਂ ਦੀ ਦਾਣਾ ਮੰਡੀ ‘ਚ CIA ਸਟਾਫ ਦੇ ਦੋ ASI ਨੂੰ ਗੋਲੀਆਂ ਮਾਰ ਫਰਾਰ ਹੋ ਗਿਆ ਸੀ। ਇਸ ਕਤਲ ਮਾਮਲੇ ਵਿੱਚ ਚਾਰ ਲੋਕ ਲੋੜਿੰਦਾ ਸੀ।ਜੈਪਾਲ ਭੁੱਲਰ ਤੇ 10 ਲੱਖ ਰੁਪਏ ਦਾ ਇਨਾਮ ਵੀ ਰੱਖਿਆ ਗਿਆ ਸੀ। ਜੈਪਾਲ ਆਪਣੇ ਸਾਥੀ ਜੱਸੀ ਨਾਲ 22-23 ਮਈ ਤੋਂ ਕੋਲਕਾਤਾ ਦੇ ਸ਼ਪੁਰਜੀ ਵਿੱਚ ਰਹਿ ਰਿਹਾ ਸੀ। ਪੰਜਾਬ ਪੁਲਿਸ ਨੇ ਇਨ੍ਹਾਂ ਖ਼ਤਰਨਾਕ ਗੈਂਗਸਟਰਾਂ ਨੂੰ ਕਾਬੂ ਕਰਨ ਲਈ ਅਪਰੇਸ਼ਨ ਜੈਕ (OP-JACK) ਚੱਲਾਇਆ ਸੀ। ਪੁਲਿਸ ਦੀਆਂ ਕਈ ਟੀਮਾਂ ਵੱਖ-ਵੱਖ ਸੂਬਿਆਂ ਵਿੱਚ ਇਨ੍ਹਾਂ ਗੈਂਗਸਟਰਾਂ ਦੀ ਭਾਲ ਵਿੱਚ ਲੱਗੀ ਹੋਈ ਸੀ।

ਆਖਰ ਕੌਣ ਸੀ ਜੈਪਾਲ ਭੁੱਲਰ
ਜਾਣਕਾਰੀ ਮੁਤਾਬਕ ਜੈਪਾਲ ਭੁੱਲਰ  2014 ਤੋਂ ਹੀ ਪੁਲਿਸ ਨੂੰ ਲੋੜਿੰਦਾ ਸੀ। ਉਸ ਨੇ ਬਹੁਤ ਸਾਰੇ ਘਿਨਾਉਣੇ ਅਪਰਾਧ ਕੀਤੇ ਸੀ ਅਤੇ 25 ਤੋਂ ਵੱਧ ਸਨਸਨੀਖੇਜ਼ ਅਪਰਾਧਿਕ ਮਾਮਲਿਆਂ ਵਿੱਚ ਉਹ ਪੁਲਿਸ ਨੂੰ ਲੋੜਿੰਦਾ ਸੀ। ਉਹ ਪਾਕਿਸਤਾਨ ਵਿੱਚ ਸਥਿਤ ਵੱਡੇ ਨਸ਼ਾ ਤਸਕਰਾਂ ਦੇ ਨਾਲ ਮਿਲ ਕੇ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਵਿੱਚ ਵੀ ਸ਼ਾਮਲ ਸੀ। ਉਸ ਉੱਤੇ ਕਰੀਬ 45 ਤੋਂ ਵੱਧ ਅਪਰਾਧਿਕ ਮਾਮਲੇ ਦਰਜ ਸੀ। ਜੈਪਾਲ ਭੁੱਲਰ ਦੇ ਪਿਤਾ ਪੰਜਾਬ ਪੁਲਿਸ ‘ਚ ਇੰਸਪੈਕਟਰ ਸੀ। ਜੈਪਾਲ ਹੈਮਰ ਪੁੱਟ ਤੇ ਸ਼ੌਟਪੁੱਟ ਦਾ ਖਿਡਾਰੀ ਸੀ।

NO COMMENTS