*ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਬਟਾਲਾ ਅਦਾਲਤ ਨੇ 20 ਅਗਸਤ ਤੱਕ ਪੁਲਿਸ ਰਿਮਾਂਡ ‘ਤੇ ਭੇਜਿਆ , ਕਤਲ ਮਾਮਲੇ ‘ਚ ਹੋਵੇਗੀ ਪੁੱਛਗਿੱਛ*

0
26

ਬਟਾਲਾ 12,ਅਗਸਤ (ਸਾਰਾ ਯਹਾਂ/ਬਿਊਰੋ ਨਿਊਜ਼ ) : ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਬਟਾਲਾ ਪੁਲਿਸ ਨੇ ਅੱਜ ਕੜੀ ਸੁਰੱਖਿਆ ਘੇਰੇ ‘ਚ ਬਟਾਲਾ ਅਦਾਲਤ ‘ਚ ਪੇਸ਼ ਕੀਤਾ ਹੈ। ਉਥੇ ਹੀ ਇਕ ਪੁਰਾਣੇ ਕਤਲ ਮਾਮਲੇ ‘ਚ ਬਟਾਲਾ ਅਦਾਲਤ ‘ਚ ਟਰਾਂਜ਼ਿਟ ਰਿਮਾਂਡ ‘ਤੇ ਪੇਸ਼ ਕਰਨ ‘ਤੇ ਮਾਨਯੋਗ ਅਦਾਲਤ ਵੱਲੋਂ ਪੁਲਿਸ ਜ਼ਿਲਾ ਬਟਾਲਾ ਦੇ ਥਾਣਾ ਫਤਹਿਗੜ੍ਹ ਚੂੜੀਆਂ ਦੀ ਪੁਲਿਸ ਨੂੰ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਪੁੱਛਗਿੱਛ ਲਈ 20 ਅਗਸਤ ਤੱਕ ਪੁਲਿਸ ਰਿਮਾਂਡ ‘ਤੇ ਭੇਜਿਆ ਗਿਆ ਹੈ।  ਦੱਸਣਯੋਗ ਹੈ ਕਿ ਬਟਾਲਾ ਦੇ ਪੁਲਿਸ ਥਾਣਾ ਫਤਹਿਗੜ੍ਹ ਚੂੜੀਆਂ ‘ਚ ਕਰੀਬ ਇਕ ਸਾਲ ਪਹਿਲਾਂ 30 ਜੁਲਾਈ 2019 ਨੂੰ ਮੋਟਰਸਾਈਕਲ ‘ਤੇ ਆਏ 2 ਅਣਪਛਾਤੇ ਨੌਜਵਾਨਾਂ ਵੱਲੋਂ ਫਤਹਿਗੜ੍ਹ ਚੂੜੀਆਂ ਦੇ ਰਹਿਣ ਵਾਲੇ ਸ਼ਰਾਬ ਦੇ ਠੇਕੇਦਾਰ ਸਤਨਾਮ ਸਿੰਘ ਸੱਤੂ ਨੂੰ ਗੋਲੀਆਂ ਮਾਰਕੇ ਉਸਦੀ ਹੱਤਿਆ ਕਰ ਦਿਤੀ ਸੀ ਅਤੇ ਇਹ ਵਾਰਦਾਤ ਕਸਬਾ ਫਤਹਿਗੜ੍ਹ ਚੂੜੀਆਂ ‘ਚ ਹੋਈ।  ਜਦੋਂ ਸਤਨਾਮ ਸਿੰਘ ਸੱਤੂ ਆਪਣੀ ਗੱਡੀ ਵਿਚ ਬੈਠ ਰਿਹਾ ਸੀ ਤਾਂ ਉਸੇ ਦੌਰਾਨ ਮੋਟਰਸਾਈਕਲ ‘ਤੇ ਆਏ ਦੋ ਨੌਜਵਾਨਾਂ ਨੇ ਉਸਦੇ ਉੱਪਰ ਫਾਇਰਿੰਗ ਕਰ ਦਿੱਤੀ,ਜਿਸ ‘ਚ ਉਹ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ ,ਜਿਸ ਨੂੰ ਇਲਾਜ ਦੇ ਲਈ ਅੰਮ੍ਰਿਤਸਰ ਰੈਫਰ ਕੀਤਾ ਗਿਆ ,ਜਿੱਥੇ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ ਸੀ।  ਦੱਸ ਦੇਈਏ ਕਿ ਇਸ ਤੋਂ ਪਹਿਲਾਂ ਫ਼ਰੀਦਕੋਟ ਦੀ ਜੇਐਮਆਈਸੀ ਅਦਾਲਤ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਟਰਾਂਜ਼ਿਟ ਰਿਮਾਂਡ ’ਤੇ ਬਟਾਲਾ ਪੁਲੀਸ ਦੇ ਹਵਾਲੇ ਕਰ ਦਿੱਤਾ ਹੈ। ਕੋਟਕਪੂਰਾ ਦੇ ਇੱਕ ਕੱਪੜਾ ਵਪਾਰੀ ਤੋਂ 50 ਲੱਖ ਰੁਪਏ ਦੀ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਫਰੀਦਕੋਟ ਪੁਲਿਸ ਨੇ ਗੈਂਗਸਟਰ ਨੂੰ 2 ਦਿਨ ਦੇ ਪੁਲਿਸ ਰਿਮਾਂਡ ‘ਤੇ ਲਿਆ ਸੀ। ਰਿਮਾਂਡ ਦੀ ਮਿਆਦ ਖਤਮ ਹੋਣ ਤੋਂ ਬਾਅਦ ਸ਼ੁੱਕਰਵਾਰ ਨੂੰ ਉਸ ਨੂੰ ਮੁੜ ਅਦਾਲਤ ਵਿਚ ਪੇਸ਼ ਕੀਤਾ ਗਿਆ।  ਜਿੱਥੇ ਬਟਾਲਾ ਜ਼ਿਲੇ ‘ਚ ਗੈਂਗਸਟਰ ਲਾਰੈਂਸ ਬਿਸ਼ਨੋਈ ਖਿਲਾਫ ਕਤਲ ਦਾ ਮਾਮਲਾ ਦਰਜ ਕਰਕੇ ਬਟਾਲਾ ਪੁਲਿਸ ਨੇ ਉਸ ਨੂੰ ਰਿਮਾਂਡ ‘ਤੇ ਸੌਂਪਣ ਦੀ ਮੰਗ ਕੀਤੀ ਸੀ। ਇਸ ਮਗਰੋਂ ਅਦਾਲਤ ਨੇ ਲਾਰੈਂਸ ਨੂੰ ਟਰਾਂਜ਼ਿਟ ਰਿਮਾਂਡ ’ਤੇ ਬਟਾਲਾ ਪੁਲੀਸ ਹਵਾਲੇ ਕਰ ਦਿੱਤਾ ਸੀ। 2 ਦਿਨ ਪਹਿਲਾਂ ਫਰੀਦਕੋਟ ਪੁਲਿਸ ਨੇ ਸਾਲ 2021 ‘ਚ ਵਪਾਰੀ ਤੋਂ 50 ਲੱਖ ਚੌਥ ਮੰਗਣ ਦੇ ਮਾਮਲੇ ‘ਚ ਦੋਸ਼ੀ ਨੂੰ ਮੋਗਾ ਅਦਾਲਤ ਤੋਂ ਟਰਾਂਜ਼ਿਟ ਰਿਮਾਂਡ ‘ਤੇ ਲਿਆ ਕੇ ਅਦਾਲਤ ‘ਚ ਪੇਸ਼ ਕੀਤਾ ਸੀ। 

NO COMMENTS