
ਮਾਨਸਾ, 29 ਅਗਸਤ :(ਸਾਰਾ ਯਹਾਂ/ਮੁੱਖ ਸੰਪਾਦਕ)
ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰ. ਕੁਲਵੰਤ ਸਿੰਘ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿੱਚ ਗੈਰ-ਕਾਨੂੰਨੀ ਗਲੂ ਟਰੈਪ (3rual illegal 7lue “raps) ਦੇ ਉਤਪਾਦਨ, ਵਰਤੋਂ ਅਤੇ ਵਿਕਰੀ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।
ਹੁਕਮ ਵਿੱਚ ਕਿਹਾ ਗਿਆ ਕਿ ਜੇਕਰ ਕੋਈ ਵੀ ਅਦਾਰਾ ਜਾਂ ਵਿਅਕਤੀ ਇਨ੍ਹਾਂ ਹਦਾਇਤਾਂ ਦੀ ਉਲੰਘਣਾ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਪ੍ਰੀਵੈਨਸ਼ਨ ਆਫ਼ ਕਰਯੂਲਟੀ ਟੂ ਐਨੀਮਲ ਐਕਟ 1960 ਦੀ ਧਾਰਾ 11 ਤਹਿਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
