*ਗੈਰ-ਕਾਨੂੰਨੀ ਮਾਈਨਿੰਗ ਮਾਮਲੇ ‘ਚ ਸਾਬਕਾ CM ਚੰਨੀ ਦੇ ਭਤੀਜੇ ਖਿਲਾਫ਼ ਚਾਰਜਸ਼ੀਟ ਦਾਇਰ*

0
38

ਜਲੰਧਰ  03,ਅਪ੍ਰੈਲ (ਸਾਰਾ ਯਹਾਂ/ਬਿਊਰੋ ਨਿਊਜ਼) : ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਤੀਜੇ ਭੁਪਿੰਦਰ ਸਿੰਘ ਉਰਫ਼ ਹਨੀ ਖਿਲਾਫ਼ ਗੈਰ-ਕਾਨੂੰਨੀ ਮਾਈਨਿੰਗ ਮਾਮਲੇ ‘ਚ ਮਨੀ ਲਾਂਡਰਿੰਗ ਦੇ ਦੋਸ਼ ‘ਚ ਚਾਰਜਸ਼ੀਟ ਦਾਇਰ ਕੀਤੀ ਹੈ। ਈਡੀ ਨੇ ਬੀਤੀ ਜਨਵਰੀ ‘ਚ ਭੁਪਿੰਦਰ ਦੇ ਮੋਹਾਲੀ ਸਥਿਤ ਘਰ ਤੋਂ ਕਰੀਬ 8 ਕਰੋੜ ਰੁਪਏ ਬਰਾਮਦ ਕੀਤੇ ਸਨ। ਬਾਅਦ ਵਿਚ ਉਸ ਦੇ ਦੋਸਤ ਸੰਦੀਪ ਦੇ ਘਰੋਂ 2 ਕਰੋੜ ਰੁਪਏ ਹੋਰ ਮਿਲੇ ਸਨ। ਇਸ ਤੋਂ ਬਾਅਦ ਫਰਵਰੀ ‘ਚ ਈਡੀ ਨੇ ਹਨੀ ਨੂੰ ਗ੍ਰਿਫਤਾਰ ਕੀਤਾ ਸੀ। ਪੁੱਛਗਿੱਛ ਦੌਰਾਨ ਹਨੀ ਨੇ ਮੰਨਿਆ ਸੀ ਕਿ ਉਸ ਨੇ ਇਹ ਪੈਸੇ ਅਫਸਰਾਂ ਦੇ ਤਬਾਦਲੇ ਲਈ ਇਕੱਠੇ ਕੀਤੇ ਸਨ। ਇਸ ਮਾਮਲੇ ‘ਤੇ ਸਾਬਕਾ ਸੀਐਮ ਚੰਨੀ ‘ਤੇ ਦੋਸ਼ ਲਗਾਇਆ ਗਿਆ ਸੀ ਕਿ ਇਹ ਪੈਸਾ ਉਨ੍ਹਾਂ ਦਾ ਹੈ। ਹਾਲਾਂਕਿ ਹਨੀ ਨੇ ਪੁੱਛਗਿੱਛ ਦੌਰਾਨ ਇਸ ਗੱਲ ਤੋਂ ਇਨਕਾਰ ਕੀਤਾ। 
ਦੱਸ ਦੇਈਏ ਕਿ ਰੇਤ ਦੀ ਗੈਰ-ਕਾਨੂੰਨੀ ਮਾਈਨਿੰਗ (Sand Mining) ਦੇ ਦੋਸ਼ ‘ਚ ਗ੍ਰਿਫਤਾਰ ਕੀਤੇ ਗਏ  CM ਚੰਨੀ ਦੇ ਭਤੀਜੇ ਭੁਪਿੰਦਰ ਸਿੰਘ ਹਨੀ (Bhupinder SIngh Honey) ਨੇ ਇਨਫੋਰਸਮੈਂਟ ਡਾਇਰੈਕਟੋਰੇਟ (ED) ਸਾਹਮਣੇ ਮੰਨਿਆ ਸੀ  ਕਿ ਉਸ ਨੂੰ ਰੇਤ ਦੀ ਖੁਦਾਈ ਲਈ 10 ਕਰੋੜ ਰੁਪਏ ਨਕਦ ਮਿਲੇ ਸੀ। ਉਸ ਸਮੇਂ ਈਡੀ ਨੇ ਸੋਮਵਾਰ ਨੂੰ ਇੱਕ ਬਿਆਨ ਜਾਰੀ ਕਰਕੇ ਇਹ ਜਾਣਕਾਰੀ ਦਿੱਤੀ ਸੀ।

ਪੰਜਾਬ ਵਿੱਚ ਰੇਤ ਦੀ ਗੈਰ-ਕਾਨੂੰਨੀ ਮਾਈਨਿੰਗ ਵਿੱਚ ਮਨੀ ਲਾਂਡਰਿੰਗ ਦੇ ਦੋਸ਼ਾਂ ਦੀ ਜਾਂਚ ਕਰ ਰਹੀ ਈਡੀ ਨੇ 3 ਫਰਵਰੀ ਨੂੰ ਜਲੰਧਰ ਵਿੱਚ ਭੁਪਿੰਦਰ ਸਿੰਘ ਹਨੀ ਨੂੰ ਗ੍ਰਿਫਤਾਰ ਕੀਤਾ ਸੀ। ਭਪਿੰਦਰ ਸਿੰਘ ਲਗਾਤਾਰ ਕਈ ਦਿਨ ਈਡੀ ਦੀ ਹਿਰਾਸਤ ਵਿੱਚ ਰਿਹਾ ਹੈ। ਇਸ ਮਾਮਲੇ ਵਿੱਚ ਦਰਜ ਐਫਆਈਆਰ ਮੁਤਾਬਕ ਈਡੀ ਨੇ ਕਿਹਾ ਹੈ ਕਿ ਪੰਜਾਬ ਵਿੱਚ ਮਲਿਕਪੁਰ ਤੋਂ ਇਲਾਵਾ ਬੁਰਜਟਾਹਲ ਦਾਸ, ਬਰਸਾਲ, ਲੇਲੇਵਾਲ, ਮੰਡਲਾ ਅਤੇ ਖੋਸਾ ਵਿੱਚ ਵੀ ਗ਼ੈਰਕਾਨੂੰਨੀ ਮਾਈਨਿੰਗ ਹੋ ਰਹੀ ਹੈ।

NO COMMENTS